ਜ਼ਿਲ੍ਹਾ ਪੱਧਰੀ ਲੇਖ ਮੁਕਾਬਲਿਆਂ ’ਚੋਂ ਜੇਤੂ ਬੀਰਮਪੁਰ ਸਕੂਲ ਰਾਜ ਪੱਧਰੀ ਸਮਾਗਮ ਦੌਰਾਨ ਸਨਮਾਨਿਤ
ਬੁੱਲ੍ਹੋਵਾਲ, 22 ਅਗਸਤ (ਲੁਗਾਣਾ)- ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ (ਐਸ. ਈ.
ਬੁੱਲ੍ਹੋਵਾਲ, 22 ਅਗਸਤ (ਲੁਗਾਣਾ)- ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰੀਸ਼ਦ (ਐਸ.ਈ.ਆਰ.ਟੀ) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱਖਿਆ) ਮੈਡਮ ਹਰਜਿੰਦਰ ਕੌਰ ਦੀਆਂ ਹਦਾਇਤਾਂ ਅਨੁਸਾਰ ਕਿਸ਼ੋਰ ਸਿੱਖਿਆ ਨੂੰ ਸਮਰਪਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਕੂਲਾਂ ਦੇ ਵਿਦਿਆਰਥੀਆਂ ਦੇ ਏਡਜ਼ ਜਾਗਰੂਕਤਾ ਤਹਿਤ ਬਲਾਕ ਪੱਧਰੀ ਤੇ ਜ਼ਿਲ੍ਹਾ ਪੱਧਰੀ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਦੀ ਗਿਆਰ੍ਹਵੀਂ ਜਮਾਤ ਦੀ ਵਿਦਿਆਰਥਣ ਸਿਮਰਜੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਨੇ ਬਲਾਕ ਬੱਲੋਵਾਲ ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰੀ ਹੋਏ ਲੇਖ ਮੁਕਾਬਲੇ ਵਿਚੋਂ ਵੀ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਲੜੀ ਤਹਿਤ ਪੰਜਾਬ ਦੇ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਯੁਵਕ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪੰਜਾਬ ਭਰ ਦੇ 23 ਜ਼ਿਲ੍ਹਿਆਂ ‘ਚੋਂ ਐਚ.ਆਈ.ਵੀ/ਏਡਜ਼ ਖ਼ਤਮ ਕਰਨ ਲਈ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਜਾਗਰੂਕਤਾ ਆਰੋਗਤਾਵਾਂ ਅਤੇ ਹਮਦਰਦੀ ਵਿਸ਼ੇ ਉੱਤੇ ਹੋਏ ਲੇਖ ਮੁਕਾਬਲਿਆਂ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਸ ਵਿਚ ਹੁਸ਼ਿਆਰਪੁਰ ਜ਼ਿਲ੍ਹੇ ‘ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ 11ਵੀਂ ਜਮਾਤ ਦੀ ਵਿਦਿਆਰਥਣ ਸਿਮਰਜੀਤ ਕੌਰ ਨੂੰ ਕੈਬਨਿਟ ਮੰਤਰੀ ਡਾ. ਬਲਵੀਰ ਸਿੰਘ ਵਲੋਂ ਸਰਟੀਫਿਕੇਟ ਅਤੇ ਸਮਾਰਟ ਘੜੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਈਡ ਅਧਿਆਪਕ ਪ੍ਰਿੰਸੀਪਲ ਡਾ.ਅਰਮਨਪ੍ਰੀਤ ਸਿੰਘ, ਕੋ-ਗਾਈਡ ਅਧਿਆਪਕ ਰਵਿੰਦਰ ਸਿੰਘ ਅਤੇ ਮੈਡਮ ਗੁਰਬਖ਼ਸ਼ ਕੌਰ ਵੀ ਹਾਜ਼ਰ ਸਨ। ਇਸ ਵਿਸ਼ੇਸ਼ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੈਡਮ ਹਰਜਿੰਦਰ ਕੌਰ ਨੇ ਸਕੂਲ ਪ੍ਰਿੰਸੀਪਲ ਡਾ. ਅਰਮਨਪ੍ਰੀਤ ਸਿੰਘ, ਵਿਦਿਆਰਥਣ ਸਿਮਰਜੀਤ ਕੌਰ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।