24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਰਕਾਰ ਬਿਨਾਂ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰੇ-ਭਾਈ ਜਸਬੀਰ ਸਿੰਘ ਰੋਡੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ’ਚ ਬਰਸੀ ਸਮਾਗਮ ਕਰਵਾਇਆ

ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਚੌਹੜਾ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਬਰਸੀ ਮੌਕੇ ਭਾਈ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਦੁਆਬਾ ਦੇ ਪ੍ਰਬੰਧਾਂ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਬਰਸੀ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ ਅਤੇ ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਵਾਲਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 24-08-2026
ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ)- ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਚੌਹੜਾ ਵਿਖੇ ਸ਼ਹੀਦ ਬਾਬਾ ਬੇਅੰਤ ਸਿੰਘ ਦੀ ਬਰਸੀ ਮੌਕੇ ਭਾਈ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਦੁਆਬਾ ਦੇ ਪ੍ਰਬੰਧਾਂ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਬਰਸੀ ਸਮਾਗਮ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥਾ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ ਅਤੇ ਭਾਈ ਬਿਕਰਮਜੀਤ ਸਿੰਘ ਮਹਿੰਦਪੁਰ ਵਾਲਿਆਂ ਦੇ ਜਥਿਆਂ ਨੇ ਸੰਗਤਾਂ ਨੂੰ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ। ਕਥਾਵਾਚਕ ਗਿਆਨੀ ਬਲਕਾਰ ਸਿੰਘ ਗੁਰੂ ਨਾਨਕ ਦਲ ਮੜੀਆਂ ਵਾਲਿਆਂ ਨੇ ਕਥਾ ਰਾਹੀਂ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ। ਪੰਥ ਪ੍ਰਸਿੱਧ ਕਵੀਸ਼ਰੀ ਜਥੇ ਗਿਆਨੀ ਕੇਵਲ ਸਿੰਘ ਮਹਿਤਾ ਚੌਂਕ ਵਾਲਿਆਂ ਨੇ ਸ਼ਹੀਦਾਂ ਦੇ ਇਤਿਹਾਸ ਸੁਣ ਕੇ ਸੰਗਤਾਂ ਵਿਚ ਜੋਸ਼ ਭਰਿਆ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸਰਕਾਰ ਬਿਨਾਂ ਸ਼ਰਤ ਸਮੂਹ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਅਤੇ ਕੌਮੀ ਇਨਸਾਫ਼ ਮੋਰਚੇ ਵਲੋਂ ਚੰਡੀਗੜ੍ਹ ਵਿਚ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਕੱਢੇ ਗਏ ਮਾਰਚ ਦੌਰਾਨ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰੇ ਤੇ ਦਰਜ ਪਰਚੇ ਵਾਪਸ ਲਏ। ਪੰਥਕ ਆਗੂਆਂ ਨਾਲ ਗੱਲਬਾਤ ਕਰਕੇ ਸਰਕਾਰ ਸਾਰੇ ਮਸਲੇ ਦਾ ਹੱਲ ਕਰਕੇ। ਉਨ੍ਹਾਂ ਅੱਗੇ ਕਿਹਾ ਕਿ ਭਾਈ ਸਵਰਨਜੀਤ ਸਿੰਘ ਸਿੱਖ ਕੌਮ ਅਤੇ ਸਮਾਜ ਲਈ ਮਹਾਨ ਸੇਵਾਵਾਂ ਦੇ ਰਹੇ ਹਨ ਤੇ ਉਨ੍ਹਾਂ ਦੀ ਕੌਮ ਅਤੇ ਸਮਾਜ ਲਈ ਵੱਡੀ ਦੇਣ ਹੈ। ਸਮਾਗਮ ਵਿਚ ਪਹੁੰਚੀਆਂ ਸ਼ਖ਼ਸੀਅਤਾਂ ਦਾ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਦੁਆਬਾ ਵਲੋਂ ਸਿਰੋਪਾਉ ਦੇ ਕੇ ਸਨਮਾਨ ਕਰਦਿਆਂ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਜਥੇਦਾਰ ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਸਰਵਣ ਸਿੰਘ ਰਸਾਲਦਰ ਬੁੱਢਾ ਦਲ, ਸੰਤ ਜਤਿੰਦਰ ਸਿੰਘ ਗੋਬਿੰਦ ਬਾਗ਼ ਵਾਲੇ ਕਾਰਜਕਾਰੀ ਪ੍ਰਧਾਨ ਪੰਥਕ ਦਲ, ਸੰਤ ਬਾਬਾ ਨਛੱਤਰ ਸਿੰਘ ਅਲਾਚੌਰ ਵਾਲੇ, ਸੰਤ ਬਾਬਾ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸੁਆਮੀ ਬਾਬਾ ਹਰਨਾਮ ਸਿੰਘ, ਸੰਤ ਮਾਤਾ ਜਸਪ੍ਰੀਤ ਕੌਰ ਮਾਹਿਲਪੁਰ ਬੁੰਗੇ ਵਾਲੇ , ਬਾਬਾ ਸੁਖਵਿੰਦਰ ਸਿੰਘ ਅਗਵਾਨ, ਤਜਿੰਦਰ ਸਿੰਘ ਨੰਬਰਦਾਰ, ਚੇਅਰਮੈਨ ਇੰਦਰਜੀਤ ਸਿੰਘ ਵਾਲੀਆ, ਬਾਬਾ ਪ੍ਰੇਮ ਸਿੰਘ ਸਮਰਾਏ, ਜਥੇਦਾਰ ਅੰਗਰੇਜ਼ ਸਿੰਘ ਖਿਦੋਵਾਲੀ, ਜਥੇਦਾਰ ਸੁਖਜੀਪ ਸਿੰਘ ਸ਼ੁਕਾਰ, ਜਗਦੀਪ ਸਿੰਘ ਬਲਾਚੌਰ, ਬਾਬਾ ਸਤਨਾਮ ਸਿੰਘ ਵੱਲੀਆਂ, ਬਾਬਾ ਸਰਬਜੀਤ ਸਿੰਘ ਠੱਕਰਵਾਲ, ਬਾਬਾ ਸਤਪਾਲ ਸਿੰਘ ਅੰਮ੍ਰਿਤਸਰੀ, ਭਾਈ ਕਿਰਪਾਲ ਸਿੰਘ, ਚੇਅਰਮੈਨ ਬਲਦੀਪ ਸਿੰਘ, ਸਰਪੰਚ ਨਿਸ਼ਾਨਵੀਰ ਸਿੰਘ ਭੀਣ, ਤਰਲੋਕ ਸਿੰਘ ਅਰੋੜਾ, ਅਵਤਾਰ ਸਿੰਘ ਪਠਲਾਵਾ, ਬਲਜਿੰਦਰ ਸਿੰਘ ਉੱਚੀ ਪੱਲੀ, ਗਿਆਨੀ ਗਿਆਨ ਸਿੰਘ ਪੱਲੀ ਝਿੱਕੀ, ਠੇਕੇਦਾਰ ਦਿਲਬਾਗ ਸਿੰਘ, ਬਲਵੀਰ ਸਿੰਘ ਬਸਿਆਲਾ, ਅਵਤਾਰ ਸਿੰਘ ਬੈਲਜ਼ੀਅਮ, ਠੇਕੇਦਾਰ ਸਰਬਜੀਤ ਸਿੰਘ ਡਘਾਮ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਦੋ ਮਹੀਨੇ ਪਹਿਲਾਂ ਬਣੀ ਟਾਂਡਾ-ਗੜ੍ਹਦੀਵਾਲ ਸੜਕ ਥਾਂ-ਥਾਂ ਤੋਂ ਟੁੱਟੀ, ਮਟੀਰੀਅਲ ਦੀ ਗੁਣਵੱਤਾ ’ਤੇ ਉੱਠੇ ਸਵਾਲ ਅਗਲੀ ਖ਼ਬਰ - ਰਹੀਮਪੁਰ ਸਬਜ਼ੀ ਮੰਡੀ ਹੱਤਿਆ ਕਾਂਡ- 24 ਘੰਟੇ ਬਾਅਦ ਵੀ ਪੁਲਿਸ ਦੇ ਹੱਥ ਪੂਰੀ ਤਰ੍ਹਾਂ ਖ਼ਾਲੀ
Ad Position 24