25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਗੁਰੂ ਰਵਿਦਾਸ ਜੀ ਨੇ ਮਨੁੱਖੀ ਬਰਾਬਰੀ ਅਤੇ ਕਰਮ ਦੀ ਮਹੱਤਤਾ ਦਾ ਸੰਦੇਸ਼ ਦਿੱਤਾ- ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 23 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਆਗਾਮੀ 650ਵੇਂ ਸਾਲਾ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.

Ad Position 21
No active advertisement
ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਨਰਿੰਦਰ ਸਿੰਘ ਬੱਡਲਾ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਗੁਰੂ ਰਵਿਦਾਸ ਜੀ ਦੇ ਆਗਾਮੀ 650ਵੇਂ ਸਾਲਾ ਪ੍ਰਕਾਸ਼ ਉਤਸਵ ਸਮਾਗਮਾਂ ਨੂੰ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੁਲਪਤੀ ਸੰਤ ਮਨਮੋਹਨ ਸਿੰਘ, ਸੰਤ ਸਰਵਣ ਸਿੰਘ, ਸੰਤ ਨਿਰਮਲ ਦਾਸ, ਸੰਤ ਪ੍ਰਦੀਪ ਦਾਸ, ਭੈਣ ਸੰਤੋਸ਼ ਕੁਮਾਰੀ ਤੇ ਹੋਰਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰੋ. ਪਲਵਿੰਦਰ ਸਿੰਘ ਨੇ ਕਿਹਾ ਕਿ ਸਮਾਜ ’ਚੋਂ ਊਚ ਨੀਚ ਤੇ ਜਾਤੀਵਾਦ ਨੂੰ ਖ਼ਤਮ ਕਰਨ ਲਈ ਗੁਰੂ ਰਵਿਦਾਸ ਜੀ ਨੇ ਹਮੇਸ਼ਾ ਇਨਕਲਾਬੀ ਰੁਖ਼ ਅਖ਼ਤਿਆਰ ਕੀਤਾ ਤੇ ਆਪਣੀ ਬਾਣੀ ’ਚ ਵੀ ਇਸਦਾ ਭਰਪੂਰ ਜ਼ਿਕਰ ਕੀਤਾ। ਉਨ੍ਹਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਯੂਨੀਵਰਸਿਟੀ ਦੇ ਆਲੇ-ਦੁਆਲੇ ਜਾਂ ਕੈਂਪਸ ਵਿਚ ਇੱਕ ‘ਖੋਜ ਕੇਂਦਰ’ ਜ਼ਰੂਰ ਸਥਾਪਿਤ ਕੀਤਾ ਜਾਵੇ। ਸਮਾਗਮ ਦੇ ਮੁੱਖ ਬੁਲਾਰੇ ਪ੍ਰੋ. ਹਰਬੰਸ ਸਿੰਘ ਬੋਲੀਨਾ ਨੇ ਆਪਣੇ ਭਾਸ਼ਣ ਦੌਰਾਨ 1966 ਤੋਂ 2026 ਤੱਕ ਦੀਆਂ ਵੱਖ-ਵੱਖ ਸਰਕਾਰਾਂ ਸਮੇਂ ਮਨਾਈਆਂ ਗਈਆਂ ਸ਼ਤਾਬਦੀਆਂ ਦੇ ਇਤਿਹਾਸਕ ਪ੍ਰਸੰਗ ’ਤੇ ਚਾਨਣਾ ਪਾਇਆ। ਇਸ ਮੌਕੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਸਾਢੇ ਛੇ ਸੌ ਸਾਲ ਪਹਿਲਾਂ ਹੀ ਮਨੁੱਖੀ ਬਰਾਬਰੀ, ਸਨਮਾਨ ਤੇ ‘ਕ ਰਮ’ ਦੀ ਮਹੱਤਤਾ ਦਾ ਸੰਦੇਸ਼ ਦੇ ਦਿੱਤਾ ਸੀ, ਜੋ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਇੱਕ ਅਟੱਲ ਲਿਖਤੀ ਪ੍ਰਮਾਣ ਵਜੋਂ ਦਰਜ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਇਹ ਬਹੁਤ ਵੱਡਾ ਸੁਭਾਗ ਹੈ ਕਿ ਸਾਨੂੰ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਉਤਸਵ ਵੱਡੇ ਪੱਧਰ ’ਤੇ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਵਿਖੇ 37 ਕਰੋੜ ਰੁਪਏ ਦੀ ਲਾਗਤ ਨਾਲ ‘ਸ਼੍ਰੀ ਗੁਰੂ ਰਵਿਦਾਸ ਬਾਣੀ ਅਕਾਦਮਿਕ/ ਰਿਸਰਚ ਸੈਂਟਰ’ ਦਾ ਨੀਂਹ ਪੱਥਰ ਰੱਖਿਆ ਜਾ ਚ ੁੱਕਾ ਹੈ। ਸੰਤ ਨਿਰਮਲ ਦਾਸ ਨੇ ਬਾਨੀ ਮਹਾਂਪੁਰਸ਼ ਸੰਤ ਬਾਬਾ ਭਾਗ ਸਿੰਘ ਤੇ ਸੰਤ ਬਾਬਾ ਮਲਕੀਤ ਸਿੰਘ ਦੀ ਮਿਹਨਤ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਯੂਨੀਵ ਰਸਿਟੀ ਗਿਆਨ ਦਾ ਚਾਨਣ ਮੁਨਾਰਾ ਹੈ। ਭੈਣ ਸੰਤੋਸ਼ ਕੁਮਾਰੀ ਨੇ ਗੁਰੂ ਰਵਿਦਾਸ ਜੀ ਦੁਆਰਾ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਨੂੰ ਭਾਰਤੀ ਸੰਵਿਧਾਨ ਨਾਲ ਜੋੜਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਊਚ-ਨੀਚ ਤੇ ਸਮਾਜਿਕ ਵਿਤਕਰੇ ਨੂੰ ਖ਼ਤਮ ਕਰਨ ਦਾ ਸੁਨੇਹਾ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਡੀ.ਏ.ਵੀ. ਸਕੂਲ ਪੱਟੀ ਦੇ ਬੱਚਿਆਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਲਈ ਕੈਂਪ ਅਗਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਦੇ ਵਿਹੜੇ ਵਿਚ ਮਨਾਇਆ ਤੀਆਂ ਦਾ ਤਿਉਹਾਰ
Ad Position 24