ਕੋਟਫਤੂਹੀ ਤੋਂ ਸਤੌਜ ਸੰਗਰੂਰ ਮਹਾਂ ਰੈਲੀ ਲਈ ਐਨ. ਪੀ. ਐੱਸ. ਮੁਲਾਜ਼ਮ ਰਵਾਨਾ
ਕੋਟਫ਼ਤੂਹੀ, 23 ਅਗਸਤ (ਅਵਤਾਰ ਸਿੰਘ ਅਟਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ. ਪੀ.
ਕੋਟਫ਼ਤੂਹੀ, 23 ਅਗਸਤ (ਅਵਤਾਰ ਸਿੰਘ ਅਟਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਸੀ. ਪੀ. ਐਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਸੰਯੁਕਤ ਰੂਪ ਵਿਚ ਬਣਾਏ ਪੁਰਾਣੀ ਪੈਨਸ਼ਨ ਬਹਾਲੀ ਮੰਚ ਵੱਲੋਂ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਦਾਅਵਿਆਂ ਦੀ ਫ਼ੂਕ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ (ਸੰਗਰੂਰ) ਵਿਖੇ ਵਿਸ਼ਾਲ ਮਹਾਂ ਰੈਲੀ ਦਾ ਐਲਾਨ ਕੀਤਾ ਗਿਆ ਸੀ। ਇਸ ਮਹਾਂ ਰੈਲੀ ਵਿਚ ਕੋਟਫ਼ਤੂਹੀ ਬਲਾਕ ਤੋਂ ਨਰਿੰਦਰ ਅਜਨੋਹਾ, ਉਂਕਾਰ ਸਿੰਘ, ਹਰਮਨੋਜ ਕੁਮਾਰ ਅਤੇ ਅਜੇ ਕੁਮਾਰ ਦੀ ਅਗਵਾਈ ਵਿਚ ਐਨ. ਪੀ. ਐੱਸ. ਮੁਲਾਜ਼ਮ ਰਵਾਨਾ ਹੋਏ, ਆਗੂਆਂ ਨੇ ਰਵਾਨਾ ਹੋਣ ਮੌਕੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੇ ਨੋਟੀਫ਼ਿਕੇਸ਼ਨ ਨੂੰ ਲਗਭਗ ਚਾਰ ਸਾਲ ਬੀਤ ਜਾਣ ਤੇ ਵੀ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਨੂੰ ਲੈ ਕੇ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਵਿਚ ਸਰਕਾਰ ਖ਼ਿਲਾਫ਼ ਬੇਹੱਦ ਰੋਸ ਤੇ ਗ਼ੁੱਸਾ ਹੈ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਦੱਬ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਮਵੀਰ ਸਿੰਘ, ਬਲਜੀਤ ਸਿੰਘ, ਦਵਿੰਦਰ ਕੁਮਾਰ, ਰਵਿੰਦਰ ਕੁਮਾਰ,ਰਕੇਸ਼ ਕੁਮਾਰ, ਹਰਭਜਨ ਸਿੰਘ ਅਜਨੋਹਾ, ਜਸਵਿੰਦਰ ਸਿੰਘ, ਲਹਿੰਬਰ ਸਿੰਘ, ਸਗਲੀ ਰਾਮ, ਸ਼ਿੰਗਾਰਾ ਸਿੰਘ, ਸੰਦੀਪ ਸਿੰਘ, ਸੁਖਵੀਰ ਸਿੰਘ, ਭੂਸ਼ਣ ਕੁਮਾਰ, ਬਲਵੀਰ ਸਿੰਘ, ਹਰਪਾਲ ਸਿੰਘ, ਅਮਰਜੀਤ ਕੁਮਾਰ, ਸਿਮਰਨ ਸਿੰਘ, ਗੁਰਪ੍ਰੀਤ ਸਿੰਘ, ਸੇਠੀ ਰਾਮ, ਸਤਗੁਰ ਸਿੰਘ, ਬਲਜਿੰਦਰ ਸਿੰਘ, ਕੁਲਜੀਤ ਸਿੰਘ, ਰਮਨਦੀਪ ਕੌਰ, ਅਵਿਨਾਸ਼ ਕੌਰ, ਅਨੂਰੀਤ ਮੈਡਮ, ਲਕਸ਼ਮੀ ਮੈਡਮ, ਸੁਨੀਤਾ ਮੈਡਮ, ਕਲਪਨਾ ਮੈਡਮ ਆਦਿ ਹਾਜ਼ਰ ਸਨ।