ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਦੀ ਮੀਟਿੰਗ ਹੋਈ
ਭੰਗਾਲਾ, 23 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਨੇ ਆਪਣੀਆਂ ਵਿਸ਼ੇਸ਼ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਇੱਕ ਮੰਗ ਪੱਤਰ ਖੇਤੀਬਾੜੀ ਮੰਤਰੀ ਪੰਜਾਬ ਨੂੰ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਰਾਹੀਂ ਭੇਜਿਆ।
ਭੰਗਾਲਾ, 23 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਪਗੜੀ ਸੰਭਾਲ ਜੱਟਾ ਲਹਿਰ ਦੇ ਆਗੂਆਂ ਨੇ ਆਪਣੀਆਂ ਵਿਸ਼ੇਸ਼ ਮੰਗਾਂ ਨੂੰ ਲੈ ਕੇ ਇੱਕ ਮੀਟਿੰਗ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਕੀਤੀ। ਇਸ ਮੌਕੇ ਕਿਸਾਨ ਆਗੂਆਂ ਨੇ ਇੱਕ ਮੰਗ ਪੱਤਰ ਖੇਤੀਬਾੜੀ ਮੰਤਰੀ ਪੰਜਾਬ ਨੂੰ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਰਾਹੀਂ ਭੇਜਿਆ। ਆਗੂਆਂ ਨੇ ਕਿਹਾ ਕਿ ਗੰਨੇ ਦਾ ਭਾਅ ਲਾਗਤ ਖ਼ਰਚਿਆਂ ਨੂੰ ਮੁੱਖ ਰੱਖਦੇ ਹੋਏ ਅਤੇ ਖੰਡ ਰੇਟ ਨੂੰ ਮੱਦੇ ਨਜ਼ਰ ਰੱਖਦੇ ਹੋਏ ਘੱਟੋ ਘੱਟ 550 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਇੱਕ ਕੰਟਰੈਕਟ ਪੇਮੈਂਟ ਦੀ ਵਿਵਸਥਾ ਕੀਤੀ ਜਾਵੇ, ਪੰਜਾਬ ਵਿਚ ਗੰਨੇ ਦੀ ਪੜਾਈ ਨਵੰਬਰ ਮਹੀਨੇ ਤੋਂ ਪਹਿਲੇ ਹਫ਼ਤੇ ਤੋਂ ਸ਼ੁਰੂ ਕਰਨ ਦੀ ਮਿੱਲਾਂ ਨੂੰ ਹਦਾਇਤ ਕੀਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਆਪਣੀਆਂ ਹਾਕੀ ਤੇ ਜਾਇਜ਼ ਮੰਗਾਂ ਸਬੰਧੀ ਉਹ ਸਮੇਂ ਦੀਆਂ ਸਰਕਾਰਾਂ ਦਾ ਧਿਆਨ ਦਿਵਾਉਂਦੇ ਰਹਿੰਦੇ ਹਨ ਪਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ। ਇਸ ਮੌਕੇ ਬਲਦੇਵ ਸਿੰਘ, ਜਗੀਰ ਸਿੰਘ, ਜਤਿੰਦਰ ਸਿੰਘ, ਸੁਰਜੀਤ ਸਿੰਘ ਬਿੱਲਾ, ਸਮਿੰਦਰ ਸਿੰਘ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।