24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣਾ, ’84 ਦੇ ਪੀੜਤਾਂ ਲਈ ਦੁੱਖਦਾਈ-ਡਾ. ਕੁਲਵੰਤ ਸਿੰਘ

ਚੱਬੇਵਾਲ , 23 ਅਗਸਤ (ਰਾਜੀਵ ਭਾਰਦਵਾਜ)-1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਿਤ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨੂੰ ਕਾਂਗਰਸ ਆਗੂ ਦੀਪੇਂਦਰ ਹੁੱਡਾ ਵੱਲੋਂ ਕਥਿਤ ਤੌਰ ’ਤੇ ‘ਰੋਲ ਮਾਡਲ’ ਵਜੋਂ ਪੇਸ਼ ਕੀਤੇ ਜਾਣ ਵਾਲੇ ਬਿਆਨ ਨੂੰ ਲੈ ਕੇ ਆਵਾਜ਼-ਏ-ਪੰਜਾਬ ਪਾਰਟੀ ਨੇ ਤਿੱਖਾ ਰੋਸ ਜ਼ਾਹਿਰ ਕੀਤਾ ਹੈ। ਪਾਰਟੀ ਦੇ ਪ੍ਰਧਾਨ ਡਾ.

Ad Position 21
No active advertisement
ਡਾ. ਕੁਲਵੰਤ ਸਿੰਘ 24-08-2026
ਚੱਬੇਵਾਲ , 23 ਅਗਸਤ (ਰਾਜੀਵ ਭਾਰਦਵਾਜ)-1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਸਬੰਧਿਤ ਮਾਮਲੇ ਵਿਚ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨੂੰ ਕਾਂਗਰਸ ਆਗੂ ਦੀਪੇਂਦਰ ਹੁੱਡਾ ਵੱਲੋਂ ਕਥਿਤ ਤੌਰ ’ਤੇ ‘ਰੋਲ ਮਾਡਲ’ ਵਜੋਂ ਪੇਸ਼ ਕੀਤੇ ਜਾਣ ਵਾਲੇ ਬਿਆਨ ਨੂੰ ਲੈ ਕੇ ਆਵਾਜ਼-ਏ-ਪੰਜਾਬ ਪਾਰਟੀ ਨੇ ਤਿੱਖਾ ਰੋਸ ਜ਼ਾਹਿਰ ਕੀਤਾ ਹੈ। ਪਾਰਟੀ ਦੇ ਪ੍ਰਧਾਨ ਡਾ. ਕੁਲਵੰਤ ਸਿੰਘ ਚੱਬੇਵਾਲ ਨੇ ਕਿਹਾ ਕਿ 1984 ਦਾ ਦੌਰ ਬੇਹੱਦ ਦਰਦਨਾਕ ਅਧਿਆਇ ਹੈ। ਉਸ ਦੌਰਾਨ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ ਪੀੜਤ ਪਰਿਵਾਰ ਅੱਜ ਵੀ ਇਨਸਾਫ਼ ਦੀ ਉਮੀਦ ਰੱਖਦੇ ਹਨ। ਇਸ ਤਰਾਂ ਦੇ ਹਾਲਾਤ ਵਿਚ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਵਾਲੀ ਕੋਈ ਵੀ ਟਿੱਪਣੀ ਪੀੜਤਾਂ ਦੇ ਜ਼ਖ਼ਮਾਂ ਨੂੰ ਹੋਰ ਗਹਿਰਾ ਕਰਨ ਵਾਲੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੀਪੇਂਦਰ ਹੁੱਡਾ ਦੇ ਇਸ ਬਿਆਨ ਨਾਲ ਪੰਜਾਬੀਆਂ ਅਤੇ ਖ਼ਾਸ ਕਰਕੇ 1984 ਦੇ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀ ਸਿਆਸਤ ਕਿਸੇ ਧਰਮ ਜਾਂ ਭਾਈਚਾਰੇ ਦੇ ਵਿਰੁੱਧ ਨਹੀਂ ਬਲਕਿ ਇਨਸਾਫ਼, ਇਨਸਾਨੀਅਤ ਤੇ ਹਰ ਪੀੜਤ ਦੇ ਹੱਕ ਵਿਚ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇ. ਅਮਰਜੀਤ ਸਿੰਘ ਚੌਹਾਨ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਪੰਜਾਬ ਇੰਚਾਰਜ ਡਾ. ਸਤੀਸ਼ ਪੂਨੀਆ ਦੀ ਯੋਗ ਅਗਵਾਈ ਹੇਠ ਭਾਜਪਾ ਪੰਜਾਬ ’ਚ ਹੋਰ ਮਜ਼ਬੂਤ ਹੋਵੇਗੀ- ਸੰਜੀਵ ਮਿਨਹਾਸ
Ad Position 24