24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਖ਼ੁਸ਼ੀ ਕੀਤੀ ਜ਼ਾਹਿਰ - ਸੁਸ਼ੀਲ ਪਿੰਕੀ

ਤਲਵਾੜਾ, 23 ਅਗਸਤ (ਮਹਿਤਾ)- ਭਾਜਪਾ ਹਾਈਕਮਾਨ ਵਲੋਂ ਸੀਨੀਅਰ ਭਾਜਪਾ ਨੇਤਾ ਸ. ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਉਪ ਪ੍ਰਧਾਨ ਨਿਯੁਕਤ ਹੋਣ ਤੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।

Ad Position 21
No active advertisement
ਸੁਸ਼ੀਲ ਪਿੰਕੀ। 24-08-2026
ਤਲਵਾੜਾ, 23 ਅਗਸਤ (ਮਹਿਤਾ)- ਭਾਜਪਾ ਹਾਈਕਮਾਨ ਵਲੋਂ ਸੀਨੀਅਰ ਭਾਜਪਾ ਨੇਤਾ ਸ. ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਉਪ ਪ੍ਰਧਾਨ ਨਿਯੁਕਤ ਹੋਣ ਤੇ ਸੀਨੀਅਰ ਭਾਜਪਾ ਨੇਤਾ ਹਲਕਾ ਦਸੂਹਾ ਸੁਸ਼ੀਲ ਪਿੰਕੀ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਤਲਵਾੜਾ ਖੇਤਰ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਆਪਣੇ ਡੈਮ ਰੋਡ ਸਥਿਤ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿੱਥੇ ਸਮੁੱਚੀ ਭਾਜਪਾ ਹਾਈਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਉੱਥੇ ਹੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਰਦਿਕ ਵਧਾਈਆਂ ਤੇ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਪਿੰਕੀ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਮਿਲੀ ਜ਼ਿੰਮੇਵਾਰੀ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਤੋਂ ਹੁਣ ਪੰਜਾਬ ਵਾਸੀਆਂ ਦਾ ਮਨ ਭਰ ਚੁੱਕਿਆ ਹੈ ਹੁਣ ਤਾਂ ਪੰਜਾਬ ਨਿਵਾਸੀ ਵਿਧਾਨ ਸਭਾ ਚੋਣਾਂ ਦਾ ਹੀ ਇੰਤਜ਼ਾਰ ਕਰ ਰਹੇ ਹਨ ਕਿ ਕਦੋਂ ਚੋਣਾਂ ਆਉਣ ਤੇ ਇਸ ਸਰਕਾਰ ਨੂੰ ਸਦਾ ਲਈ ਅਲਵਿਦਾ ਕਰੀਏ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਦੀ ਸੀਟ ਸ਼ਾਨਦਾਰ ਢੰਗ ਨਾਲ ਜਿੱਤ ਕੇ ਭਾਜਪਾ ਹਾਈਕਮਾਨ ਦੀ ਝੋਲੀ ਵਿਚ ਪਾਈ ਜਾਵੇਗੀ। ਇਸ ਮੌਕੇ ਭਾਜਪਾ ਨੇਤਾ ਸੁਸ਼ੀਲ ਪਿੰਕੀ ਨਾਲ ਕੰਢੀ ਤੇ ਬੇਟ ਖੇਤਰ ਦੇ ਮੋਹਤਵਰ ਭਾਜਪਾ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਠੱਗੇ ਅਗਲੀ ਖ਼ਬਰ ਜਥੇ. ਅਮਰਜੀਤ ਸਿੰਘ ਚੌਹਾਨ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ
Ad Position 24