23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਠੱਗੇ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਮੁਕੇਰੀਆਂ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਵਾਸੀ ਮੁਕੇਰੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਸ਼ਿਕਾਇਤ ਕੀਤੀ ਸੀ।

Ad Position 21
No active advertisement
ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦੇ ਨਾਂਅ ’ਤੇ 10 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਮੁਕੇਰੀਆਂ ਪੁਲਿਸ ਨੇ 1 ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਵਾਸੀ ਮੁਕੇਰੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਕ ਸ਼ਿਕਾਇਤ ਕੀਤੀ ਸੀ। ਉਸਨੇ ਦੱਸਿਆ ਸੀ ਕਿ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ’ਦੇ ਨਾਂਅ ’ਤੇ ਟਰੈਵਲ ਏਜੰਟ ਇਰਸ਼ਾਦ ਮੁਹੰਮਦ ਵਾਸੀ ਸੋਹਣਾ ਰੋਡ ਗੁਰੂਗ੍ਰਾਮ ਨੇ ਕਥਿਤ ਤੌਰ ’ਤੇ 10 ਲੱਖ ਰੁਪਏ ਦੀ ਠੱਗੀ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਡੀ.ਐੱਸ.ਪੀ. ਮੁਕੇਰੀਆਂ ਨੇ ਜਾਂਚ ਕੀਤੀ ਸੀ। ਜਾਂਚ ਰਿਪੋਰਟ ਦੇ ਆਉਣ ਦੇ ਬਾਅਦ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ’ਤੇ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਰੰਜਿਸ਼ ਦੇ ਚੱਲਦਿਆਂ ਹਮਲਾ ਕਰਨ ਦੇ ਦੋਸ਼ ’ਚ 4 ਨਾਮਜ਼ਦ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਦਾ ਕੌਮੀ ਉਪ ਪ੍ਰਧਾਨ ਨਿਯੁਕਤ ਹੋਣ ’ਤੇ ਖ਼ੁਸ਼ੀ ਕੀਤੀ ਜ਼ਾਹਿਰ - ਸੁਸ਼ੀਲ ਪਿੰਕ...
Ad Position 24