23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਬਾਗਪੁਰ ਵਿਖੇ ਮੱਛਰਾਂ ਦਾ ਲਾਰਵਾ ਚੈੱਕ ਕਰਨ ਮੌਕੇ ਐੱਸ.ਐਮ.ਓ. ਡਾ. ਮਨਪ੍ਰੀਤ ਕੌਰ, ਹਰਦੀਪ ਸਿੰਘ ਬੀ.ਈ.ਈ. ਤੇ ਹੋਰ। ਸਿਹਤ ਵਿਭਾਗ ਨੇ ਘਰ-ਘਰ ਜਾ ਕੇ ਮੱਛਰਾਂ ਦਾ ਲਾਰਵਾ ਚੈੱਕ ਕੀਤਾ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.

Ad Position 21
No active advertisement
ਅਜੀਤ ਡੈਸਕ 24-08-2026
ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ.ਸੀ. ਚੱਕੋਵਾਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿਚ ਡੇਂਗੂ ਸਰਵੇਖਣ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਿਹਤ ਮੁਲਾਜ਼ਮ ਘਰ-ਘਰ ਜਾ ਕੇ ਮੱਛਰਾਂ ਦਾ ਲਾਰਵਾ ਚੈੱਕ ਕਰਦੇ ਹਨ। ਇਸੇ ਤਹਿਤ ਐੱਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਸਿਹਤ ਮੁਲਾਜ਼ਮਾਂ ਨਾਲ ਬਾਗਪੁਰ ਵਿਚ ਮੱਛਰਾਂ ਦਾ ਲਾਰਵਾ ਚੈੱਕ ਕੀਤਾ। ਐੱਸ.ਐਮ.ਓ. ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ ਘਰ ਜਾ ਕੇ ਲਾਰਵਾ ਚੈੱਕ ਕੀਤਾ ਅਤੇ ਜੇਕਰ ਕਿਤੇ ਲਾਰਵਾ ਮਿਲਿਆ ਤਾਂ ਉਸ ਨੂੰ ਉਸੇ ਸਮੇਂ ਨਸ਼ਟ ਕੀਤਾ ਗਿਆ। ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਵਿਚ ਅਤੇ ਨੇੜੇ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ 2 ਜਗ੍ਹਾ ਮਿਲਿਆ ਲਾਰਵਾ ਨਸ਼ਟ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਵਿਚ ਡੇਂਗੂ ਤੇ ਮਲੇਰੀਆ ਦੇ ਟੈੱਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਹਰਦੀਪ ਸਿੰਘ ਬੀ.ਈ.ਈ., ਡਾ. ਸ਼ਿਵਮ ਅੰਗਰੀਸ਼, ਡਾ. ਦੀਪਤੀ ਕੰਵਰ, ਕਮਲਜੀਤ ਕੌਰ, ਕਮਲੇਸ਼ ਦੇਵੀ, ਹਰਪ੍ਰੀਤ ਕੌਰ, ਬਲਜੀਤ ਸਿੰਘ, ਸ਼ਮਸ਼ੇਰ ਸਿੰਘ, ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਬਾਹਲਾ ’ਚ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਅਗਲੀ ਖ਼ਬਰ ਯੂਥ ਕਾਂਗਰਸ ਨੇ ਰਾਜੀਵ ਗਾਂਧੀ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਇਆ
Ad Position 24