25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਹਰਿਆਣਾ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਮਿਲੇ ਐਮ.ਐਸ.ਪੀ. ਤੇ ਫ਼ਸਲ ਬੀਮਾ- ਖੰਨਾ

ਹੁਸ਼ਿਆਰਪੁਰ, 24 ਅਗਸਤ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੂੰ ਕਿਸਾਨਾਂ ਦਾ ਇਕ ਵਫ਼ਦ ਮਿਲਿਆ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਹਰਪ੍ਰੀਤ ਕੌਰ)-ਸਾਬਕਾ ਮੈਂਬਰ ਪਾਰਲੀਮੈਂਟ ਅਵਿਨਾਸ਼ ਰਾਏ ਖੰਨਾ ਨੂੰ ਕਿਸਾਨਾਂ ਦਾ ਇਕ ਵਫ਼ਦ ਮਿਲਿਆ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਹ ਆਪਣੀਆਂ ਫ਼ਸਲਾਂ, ਲਾਗਤ ਅਤੇ ਭਵਿੱਖ ਨੂੰ ਲੈ ਕੇ ਚਿੰਤਤ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਕੋਈ ਸਥਾਈ ਹੱਲ ਕਰਨ ਦੀ ਬਜਾਏ ਕੇਵਲ ਘੋਸ਼ਣਾਵਾਂ ਤੱਕ ਹੀ ਸੀਮਤ ਹੈ। ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਫਸਲਾਂ ਦਾ ਉਨ੍ਹਾਂ ਨੂੰ ਯੋਗ ਮੁੱਲ ਨਹੀਂ ਮਿਲ ਰਿਹਾ। ਖੰਨਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਤੇ ਉਨ੍ਹਾਂ ਦੇ ਹੱਲ ਲਈ ਉਪਰਾਲਾ ਕਰਨਗੇ। ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਭਾਵੇਂ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰ ਰਹੀ ਹੈ ਪਰ ਅਸਲ ’ਚ ਉਹ ਕਿਸਾਨਾਂ ਨੂੰ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਫ਼ਸਲਾਂ ’ਤੇ ਐਮ.ਐਸ.ਪੀ. ਦਾ ਲਾਭ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਉੱਚਿਤ ਮੁੱਲ ਮਿਲਣਾ ਉਨ੍ਹਾਂ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਦੀ ਤਰਜ਼ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਐਮ.ਐਸ.ਪੀ. ਤੇ ਫ਼ਸਲ ਬੀਮਾ ਮਿਲਣਾ ਚਾਹੀਦਾ ਹੈ। ਖੰਨਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਕੇਵਲ ਵੋਟ ਬੈਂਕ ਨਹੀਂ ਬਲਕਿ ਸੂਬੇ ਦੀ ਅਰਥ ਵਿਵਸਥਾ ਦਾ ਅਧਾਰ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰੀ ਭਾਗੀਦਾਰੀ ਮਜ਼ਬੂਤ ਕਰਨ ਲਈ ਨੌਜਵਾਨ ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ- ਕਰਮਜੀਤ ਕੌਰ ਅਗਲੀ ਖ਼ਬਰ ਸਵਰਗਧਾਮ ਦਸੂਹਾ ਦੇ ਨਵ-ਨਿਰਮਾਣ ਲਈ ਪੁਨੀਤ ਬੱਸੀ ਦੀ ਅਗਵਾਈ ਹੇਠ ਨਵੀਂ ਮੁਹਿੰਮ ਸ਼ੁਰੂ
Ad Position 24