25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਪਿੰਡ ਬਹਿਰਾਮ, ਲਾਂਬੜਾ ਤੇ ਸ਼ੇਖ਼ਾਂ ’ਚ ਗੁਰਮਤਿ ਸਮਾਗਮ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਹਿਯੋਗੀ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿਨ੍ਹਾਂ ਸਿੰਘਣੀਆਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸ.

Ad Position 21
No active advertisement
ਸਮਾਗਮ ਦੌਰਾਨ ਭਾਈ ਹਰਭਜਨ ਸਿੰਘ ਸੋਤਲਾ ਵਾਲੇ ਕੀਰਤਨ ਕਰਦੇ ਹੋਏ। 25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਇਲਾਕੇ ਦੀਆਂ ਸਹਿਯੋਗੀ ਸਭਾ ਸੁਸਾਇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿਨ੍ਹਾਂ ਸਿੰਘਣੀਆਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਸ. ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਵਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਹਾਨ ਕੀਰਤਨ ਦਰਬਾਰ ਕਰਵਾਉਣ ਦੀ ਪ੍ਰਥਾ ਨੂੰ ਅੱਗੇ ਤੋਰਦੇ ਹੋਏ ਇਸ ਸਾਲ ਵੀ ਇਹ ਮਹਾਨ ਕਾਰਜ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸੰਤ-ਮਹਾਂਪੁਰਸ਼, ਸਿੱਖ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਪਹੁੰਚ ਰਹੇ ਹਨ। ਉਨ੍ਹਾਂ ਨੇ ਅੱਗੇ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ਵਿਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪਿੰਡ ਬਹਿਰਾਮ, ਲਾਂਬੜਾ ਤੇ ਸ਼ੇਖ਼ਾਂ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਇਨ੍ਹਾਂ ਸਮਾਗਮਾਂ ਵਿਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਸੁਰਿੰਦਰਪਾਲ ਸਿੰਘ ਖਾਲਸਾ ਹਰਿਆਣਾ ਵਾਲੇ, ਭਾਈ ਘਰਜੋਤ ਸਿੰਘ ਖਾਲਸਾ, ਭਾਈ ਕੁਲਵਿੰਦਰ ਸਿੰਘ ਕੰਗ ਮਾਈ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕਲੰਡਰ ਵੰਡੇ ਗਏ । ਇਸ ਮੌਕੇ ਅਮਰੀਕ ਸਿੰਘ ਗੀਗਨੋਵਾਲ, ਭਾਈ ਸੁਰਿੰਦਰ ਸਿੰਘ, ਭਾਈ ਜਗਜੀਤ ਸਿੰਘ, ਨਰਿੰਦਰ ਸਿੰਘ, ਗੁਰਚਰਨ ਸਿੰਘ, ਇੰਦਰਬੀਰ ਸਿੰਘ, ਬਲਵੰਤ ਸਿੰਘ, ਮਨਜੀਤ ਸਿੰਘ ਲੱਲੀ ਸਾਹਿਬ, ਪ੍ਰੇਮ ਸਿੰਘ, ਗੁਰਦੇਵ ਸਿੰਘ ਸਹੋਤਾ, ਤਰਲੋਕ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ, ਮਨਜੀਤ ਸਿੰਘ ਪ੍ਰਧਾਨ, ਕੁਲਦੀਪ ਸਿੰਘ, ਸੁਖਦੇਵ ਸਿੰਘ, ਗੁਰਦੇਵ ਸਿੰਘ, ਤਰਲੋਚਨ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਪਰਮਜੀਤ ਸਿੰਘ, ਮੁਖ਼ਤਿਆਰ ਸਿੰਘ, ਸੂਬੇਦਾਰ ਪ੍ਰੀਤਮ ਸਿੰਘ, ਦਵਿੰਦਰ ਸਿੰਘ, ਨਰਿੰਦਰ ਸਿੰਘ, ਦਰਸ਼ਨ ਸਿੰਘ ਕਟੋਹੜ, ਗੁਰਮੀਤ ਸਿੰਘ ਜੱਜ ਫਾਰਮ, ਲਾਡੀ ਫਤਹਿਪੁਰ, ਹਰਪਿੰਦਰ ਸਿੰਘ ਮਿਰਜ਼ਾਪੁਰ, ਕੈਪਟਨ ਦੀਪ ਸਿੰਘ, ਸੂਬੇਦਾਰ ਦਲਵੀਰ ਸਿੰਘ, ਰਣਧੀਰ ਸਿੰਘ ਸ਼ੇਖ਼ਾਂ, ਦੀਪਕ ਕੁਮਾਰ ਅਤੇ ਸਮੂਹ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਗੜ੍ਹਦੀਵਾਲਾ ਵਾਲੀਬਾਲ ’ਚ ਬਣਿਆ ਜ਼ਿਲ੍ਹਾ ਚੈਂਪੀਅਨ ਅਗਲੀ ਖ਼ਬਰ ਵਿਧਾਇਕ ਜਿੰਪਾ ਨੇ ਚੋਹਾਲ ’ਚ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Ad Position 24