ਸੇਂਟ ਸੋਲਜਰ ਸਕੂਲ ਗੜ੍ਹਦੀਵਾਲਾ ਵਾਲੀਬਾਲ ’ਚ ਬਣਿਆ ਜ਼ਿਲ੍ਹਾ ਚੈਂਪੀਅਨ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ 70ਵੇਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਅੰਡਰ-17 ਅਤੇ ਅੰਡਰ-19 ਵਰਗ ਦੇ ਵਾਲੀਬਾਲ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ।
ਜ
ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਰੁਪਿੰਦਰਜੀਤ ਸਿੰਘ। ਉਨ੍ਹਾਂ ਨਾਲ ਗੁਰਪ੍ਰੀਤ ਸਿੰਘ ਚੈਂਚਲ ਤੇ ਹੋਰ।
25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ 70ਵੇਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਅੰਡਰ-17 ਅਤੇ ਅੰਡਰ-19 ਵਰਗ ਦੇ ਵਾਲੀਬਾਲ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਸੋਨ ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ। ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖਿਡਾਰੀਆਂ ਨੇ ਟੀਮ ਮੈਨੇਜਰ ਤੇ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਅਤੇ ਡੀ.ਪੀ. ਤੇ ਕੋਚ ਚੈਂਚਲ ਸਿੰਘ ਦੀ ਅਗਵਾਈ ਹੇਠ ਖੇਡਦਿਆਂ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲਿਆਂ ਦੇ ਦੋਵਾਂ ਉਮਰ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਵਿਚ ਲਗਭਗ 16 ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਵਿਦਿਆਰਥੀ ਅੰਡਰ-17 ਅਤੇ ਅੰਡਰ-19 ਵਾਲੀਬਾਲ ਵਿਚ ਜ਼ਿਲ੍ਹਾ ਚੈਂਪੀਅਨ ਬਣੇ। ਇਹ ਸਕੂਲ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ। ਸਕੂਲ ਪਹੁੰਚਣ ’ਤੇ ਜੇਤੂ ਖਿਡਾਰੀਆਂ, ਡੀ.ਪੀ ਤੇ ਕੋਚ ਚੈਂਚਲ ਸਿੰਘ, ਟੀਮ ਮੈਨੇਜਰ ਤੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਦਾ ਸਮੂਹ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੀਆਂ ਲੜਕੀਆਂ ਨੇ ਰੱਸਾਕਸ਼ੀ ਦੇ ਅੰਡਰ-19 ਵਰਗ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਲਈ ਕਾਂਸੇ ਦਾ ਮੈਡਲ ਜਿੱਤਿਆ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਜ਼ੋਨਲ ਖੇਡਾਂ ਵਿਚ ਵੀ ਸੇਂਟ ਸੋਲਜਰ ਸਕੂਲ ਗੜ੍ਹਦੀਵਾਲਾ ਵਾਲੀਬਾਲ ਦੇ ਅੰਡਰ-14, ਅੰਡਰ-17 ਤੇ ਅੰਡਰ-19 ਤਿੰਨੋਂ ਵਰਗਾਂ ’ਚ ਸੋਨ ਤਗਮੇ ਜਿੱਤ ਕੇ ਜ਼ੋਨਲ ਚੈਂਪੀਅਨ ਰਿਹਾ ਸੀ। ਪ੍ਰਿੰ. ਰੁਪਿੰਦਰਜੀਤ ਸਿੰਘ ਨੇ ਖਿਡਾਰੀਆਂ, ਕੋਚ ਤੇ ਮੈਨੇਜਰ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ।