25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿੱਤ ਮੰਤਰੀ ਵਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਦੀਆਂ ਮੰਗਾਂ 10 ਦਿਨਾਂ ’ਚ ਲਾਗੂ ਕਰਨ ਦਾ ਭਰੋਸਾ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ) - ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਦੀ ਪਿਛਲੇ 4 ਸਾਲਾਂ ਤੋਂ ਲਟਕ ਰਹੀ ਤਨਖਾਹਾਂ ਵਿੱਚ 20 ਫੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਮੀਟਿੰਗ ਦੇ ਫੈਸਲਿਆਂ ਅਤੇ ਯੂਨੀਅਨ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਹੱਕੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਹੁਣ ਤੱਕ ਸਿਹਤ ਮੰਤਰੀ, ਵਿੱਤ ਮੰਤਰੀ ਤੇ ਵਿਭਾਗੀ ਅਧਿਕਾਰੀਆਂ ਨਾਲ ਲਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ।

Ad Position 21
No active advertisement
ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ) - ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀਆਂ ਦੀ ਪਿਛਲੇ 4 ਸਾਲਾਂ ਤੋਂ ਲਟਕ ਰਹੀ ਤਨਖਾਹਾਂ ਵਿੱਚ 20 ਫੀਸਦੀ ਵਾਧੇ ਦੀ ਮੰਗ ਨੂੰ ਲੈ ਕੇ ਬੀਤੇ ਦਿਨੀਂ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਹੋਈ। ਮੀਟਿੰਗ ਦੇ ਫੈਸਲਿਆਂ ਅਤੇ ਯੂਨੀਅਨ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਤੇ ਜਨਰਲ ਸਕੱਤਰ ਗੁਰਜੰਟ ਸਿੰਘ ਖੰਨਾ ਨੇ ਸਰਕਾਰ ਨੂੰ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੀ ਹੱਕੀ ਮੰਗ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਹੁਣ ਤੱਕ ਸਿਹਤ ਮੰਤਰੀ, ਵਿੱਤ ਮੰਤਰੀ ਤੇ ਵਿਭਾਗੀ ਅਧਿਕਾਰੀਆਂ ਨਾਲ ਲਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹਰ ਮੀਟਿੰਗ ਵਿੱਚ ਕਰਮਚਾਰੀਆਂ ਨੂੰ ਸਿਰਫ਼ ਭਰੋਸਾ ਹੀ ਦਿੱਤਾ ਜਾਂਦਾ ਰਿਹਾ ਹੈ ਪਰ ਅਫ਼ਸੋਸ ਕਿ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਅਜੇ ਤੱਕ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕਾਰਾਤਮਕ ਰੁਖ਼ ਅਖਤਿਆਰ ਕਰਦਿਆਂ ਸਬੰਧਿਤ ਵਿਭਾਗ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ 10 ਦਿਨਾਂ ਦੇ ਅੰਦਰ-ਅੰਦਰ ਕਰਮਚਾਰੀਆਂ ਦੀ ਇਸ ਮੰਗ ਨੂੰ ਅਮਲੀ ਰੂਪ ਦੇ ਕੇ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਵਿੱਤ ਮੰਤਰੀ ਦੀ ਹਦਾਇਤ ਦੇ ਬਾਵਜੂਦ 10 ਦਿਨਾਂ ਦੇ ਅੰਦਰ ਕਰਮਚਾਰੀਆਂ ਦੀ ਮੰਗ ਨੂੰ ਪੂਰਾ ਨਾ ਕੀਤਾ ਗਿਆ ਤਾਂ ਸਮੁੱਚੇ ਪੰਜਾਬ ਭਰ ’ਚ ਏਡਜ਼ ਕੰਟਰੋਲ ਸੁਸਾਇਟੀ ਦੇ ਕਰਮਚਾਰੀ ਮੁਕੰਮਲ ਕੰਮ ਬੰਦ ਕਰ ਦੇਣਗੇ ਤੇ ਕਰਮਚਾਰੀ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਪੱਕਾ ਮੋਰਚਾ (ਧਰਨਾ) ਲ ਾਉਣ ਲਈ ਮਜਬੂਰ ਹੋਣਗੇ ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ ਪੰਜਾਬ ਭਰ ’ਚ 26 ਤੇ 29 ਅਗਸਤ ਨੂੰ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਗੜ੍ਹਦੀਵਾਲਾ ਵਾਲੀਬਾਲ ’ਚ ਬਣਿਆ ਜ਼ਿਲ੍ਹਾ ਚੈਂਪੀਅਨ
Ad Position 24