ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ ਪੰਜਾਬ ਭਰ ’ਚ 26 ਤੇ 29 ਅਗਸਤ ਨੂੰ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ (ਲੜਕੇ ਤੇ ਲੜਕੀਆਂ) ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ ਸਾਈਕਲਿੰਗ ਮੁਕਾਬਲੇ ਸੂਬੇ ਵਿਚ ਛੇ ਨਿਰਧਾਰਿਤ ਸਥਾਨਾਂ ’ਤੇ ਕਰਵਾਏ ਜਾਣਗੇ। ਇਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਤੋਂ ਮਾਨਤਾ ਪ੍ਰਾਪਤ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਦੀ ਅਗਵਾਈ ਵਿਚ ਹੋਈ।
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ (ਲੜਕੇ ਤੇ ਲੜਕੀਆਂ) ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ ਸਾਈਕਲਿੰਗ ਮੁਕਾਬਲੇ ਸੂਬੇ ਵਿਚ ਛੇ ਨਿਰਧਾਰਿਤ ਸਥਾਨਾਂ ’ਤੇ ਕਰਵਾਏ ਜਾਣਗੇ। ਇਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਤੋਂ ਮਾਨਤਾ ਪ੍ਰਾਪਤ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੀ ਆਨਲਾਈਨ ਮੀਟਿੰਗ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਏਸ਼ੀਅਨ ਗਰੁੱਪ ਆਫ਼ ਕਾਲਜਿਜ਼ ਨੇੜੇ ਜਾਗੋ ਅਕਾਲ ਅਕੈਡਮੀ ਰੋਡ ਵਿਖੇ 29 ਅਗਸਤ ਨੂੰ ਪਟਿਆਲਾ, ਰੂਪਨਗਰ (ਰੋਪੜ), ਐੱਸ.ਏ.ਐੱਸ. ਨਗਰ (ਮੋਹਾਲੀ) ਤੇ ਫ਼ਤਿਹਗੜ੍ਹ ਸਾਹਿਬ ਜ਼ਿਲਿ੍ਹਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਕਰਵਾਏ ਜਾਣਗੇ ਜਿਸ ਸਬੰਧੀ ਹੋਰ ਜਾਣਕਾਰੀ ਲਈ ਉਨ੍ਹਾਂ (ਕੋਆਰਡੀਨੇਟਰ ਜਗਦੀਪ ਸਿੰਘ) ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਸੰਗਰੂਰ ਦੇ ਦਿੜ੍ਹਬਾ ਸਥਿਤ ਖੇਡ ਸਟੇਡੀਅਮ ਨੇੜੇ ਐੱਸ.ਡੀ.ਐਮ. ਦਫ਼ਤਰ ਵਿਖੇ 29 ਅਗਸਤ ਨੂੰ ਸੰਗਰੂਰ, ਮਾਨਸਾ, ਬਠਿੰਡਾ ਤੇ ਬਰਨਾਲਾ ਜ਼ਿਲ੍ਹਿਆਂ ਦੇ ਸਾਈਕਲਿਸਟ ਹਿੱਸਾ ਲੈਣਗੇ, ਜਿਸ ਸਬੰਧੀ ਹੋਰ ਜਾਣਕਾਰੀ ਲਈ ਕੋਆਰਡੀਨੇਟਰ ਬੀ.ਐੱਸ. ਸੂਦਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਲੁਧਿਆਣਾ ਵਿਖੇ ਪੀ.ਏ.ਯੂ. ਵਿਖੇ 29 ਅਗਸਤ, ਨੂੰ ਲੁਧਿਆਣਾ, ਮੋਗਾ, ਫ਼ਿਰੋਜ਼ਪੁਰ ਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਹੋਣਗੇ, ਜਿਸ ਸਬੰਧੀ ਕੋਆਰਡੀਨੇਟਰ ਸਤਵਿੰਦਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਸਾਈਕਲਿਸਟ ਮੁਕਾਬਲਿਆਂ ਵਿਚ ਭਾਗ ਲੈਣਗੇ, ਜਿਸ ਸਬੰਧੀ ਕੋਆਰਡੀਨੇਟਰ ਐੱਸ.ਪੀ. ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਦੋਆਬੇ ਦੇ ਜ਼ਿਲਿ੍ਹਆਂ ਲਈ ਹੁਸ਼ਿਆਰਪੁਰ ਵਿਖੇ ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਬੱਸੀ ਦੌਲਤ ਖਾਂ ਵਿਖੇ 26 ਅਗਸਤ ਨੂੰ ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਐੱਸ.ਬੀ.ਐੱਸ. ਨਗਰ) ਤੇ ਕਪੂਰਥਲਾ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਕੋਆਰਡੀਨੇਟਰ ਅਭਿਸ਼ੇਕ ਕਸ਼ਯਪ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ 29 ਅਗਸਤ ਨੂੰ ਅੰਮ੍ਰਿਤਸਰ ਅਟਾਰੀ ਰੋਡ ’ਤੇ ਖ਼ਾਸਾ ਵਿਖੇ ਡੀਮਾਰਟ ਨੇੜੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਕੋਆਰਡੀਨੇਟਰ ਬਾਵਾ ਸਿੰਘ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪੱਧਰੀ ਸਾਈਕਲਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਇੱਛੁਕ ਸਾਰੇ ਸਾਈਕਲਿਸਟਾਂ ਲਈ ਰਜਿਸਟਰੇਸ਼ਨ ਲਾਜ਼ਮੀ ਹੈ, ਜਿਹੜੀ ਕਿ ਮੌਕੇ ’ਤੇ ਕੀਤੀ ਜਾਵੇਗੀ।