25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ’ਚ ਦੋ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਇਗਨਾਈਟ 2026’ ਦੀ ਸ਼ੁਰੂਆਤ

ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਕੈਂਪਸ ’ਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਦੋ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਇਗਨਾਈਟ 2026’ ਸ਼ੁਰੂ ਹੋਇਆ। ਇਸ ਸਮਾਗਮ ਵਿਚ 4000 ਤੋਂ ਵੱਧ ਨਵੇਂ ਵਿਦਿਆਰਥੀ ਕੈਂਪਸ ਵਿਚ ਪਹੁੰਚੇ।

Ad Position 21
No active advertisement
ਅਜੀਤ ਡੈਸਕ 25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਦੇ ਕੈਂਪਸ ’ਚ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਦੋ-ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਇਗਨਾਈਟ 2026’ ਸ਼ੁਰੂ ਹੋਇਆ। ਇਸ ਸਮਾਗਮ ਵਿਚ 4000 ਤੋਂ ਵੱਧ ਨਵੇਂ ਵਿਦਿਆਰਥੀ ਕੈਂਪਸ ਵਿਚ ਪਹੁੰਚੇ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਮਨੋਰੰਜਕ ਖੇਡਾਂ, ਟੀਮ ਗਤੀਵਿਧੀਆਂ, ਸੰਗੀਤ ਤੇ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲਿਆ। ਨਵੇਂ ਵਿਦਿਆਰਥੀਆਂ ਨੇ ਆਪਸੀ ਸਾਂਝ ਪਾਈ ਤੇ ਆਪਣੇ ਕਾਲਜ ਜੀਵਨ ਦੇ ਇਸ ਨਵੇਂ ਸਫ਼ਰ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਡਾ. ਚੰਦਰ ਮੋਹਨ ਨੇ ਕਿਹਾ ਕਿ ਅੱਜ ਹਜ਼ਾਰਾਂ ਹੋਣਹਾਰ ਵਿਦਿਆਰਥੀਆਂ ਦਾ ਸਾਡੇ ਪਰਿਵਾਰ ਦਾ ਹਿੱਸਾ ਬਣਨਾ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ‘ਇਗਨਾਈਟ 2026’ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਸਿੱਖਿਆ ਤੇ ਸਭਿਆਚਾਰ ਦੇ ਸਹੀ ਸੁਮੇਲ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਸਾਡੀ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਕੇਵਲ ਡਿਗਰੀਆਂ ਹੀ ਨਹੀਂ, ਸਗੋਂ ਆਧੁਨਿਕ ਹੁਨਰ, ਖੋਜ ਅਤੇ ਸਵੈ-ਵਿਸ਼ਵਾਸ ਪ੍ਰਦਾਨ ਕਰਕੇ ਭਵਿੱਖ ਦੇ ਆਗੂ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੇ ਸੰਗਤਾਂ ਨੂੰ ਯਾਤਰਾ ਕਰਵਾਈ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ ਪੰਜਾਬ ਭਰ ’ਚ 26 ਤੇ 29 ਅਗਸਤ ਨੂੰ
Ad Position 24