ਚੋਰਾਂ ਵਲੋਂ ਘਰ ’ਚੋਂ 5 ਤੋਲੇ ਸੋਨਾ, ਨਕਦੀ ਤੇ ਕੀਮਤੀ ਸਾਮਾਨ ਚੋਰੀ
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਮੁਹੱਲਾ ਨਿਊ ਜਗਤਪੁਰਾ ’ਚ ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ 5 ਤੋਲੇ ਸੋਨਾ, 25 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ। ਪੀੜਤ ਅਜੇਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਬੀਤੀ ਸ਼ਾਮ 6 ਵਜੇ ਘਰ ਤੋਂ ਕਿਤੇ ਗਏ ਹੋਏ ਸਨ।
ਜ
ਜਾਣਕਾਰੀ ਦਿੰਦੇ ਹੋਏ ਪੀੜਤ ਅਜੇਪਾਲ ਸਿੰਘ ਢਿੱਲੋਂ। ਤਸਵੀਰ: ਹਮਸ਼ਾਇਨ ਸਟੂਡੀਓ
25-08-2026
ਹੁਸ਼ਿਆਰਪੁਰ, 24 ਅਗਸਤ (ਬਲਜਿੰਦਰਪਾਲ ਸਿੰਘ)- ਮੁਹੱਲਾ ਨਿਊ ਜਗਤਪੁਰਾ ’ਚ ਅਣਪਛਾਤੇ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ 5 ਤੋਲੇ ਸੋਨਾ, 25 ਹਜ਼ਾਰ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰ ਲਿਆ। ਪੀੜਤ ਅਜੇਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਬੀਤੀ ਸ਼ਾਮ 6 ਵਜੇ ਘਰ ਤੋਂ ਕਿਤੇ ਗਏ ਹੋਏ ਸਨ। ਅੱਜ ਜਦੋਂ ਉਹ ਵਾਪਸ ਆਏ ਤਾਂ ਦੇਖਿਆ ਕਿ ਘਰ ਦਾ ਸਾਮਾਨ ਸਾਰਾ ਖਿੱਲਰਿਆ ਪਿਆ ਸੀ। ਉਨ੍ਹਾਂ ਦੱਸਿਆ ਕਿ ਚੋਰ ਘਰ ’ਚੋਂ 5 ਤੋਲੇ ਦੇ ਕਰੀਬ ਸੋਨੇ ਦੇ ਗਹਿਣੇ, 25 ਹਜ਼ਾਰ ਦੀ ਨਕਦੀ, ਕੁੱਝ ਪਿੱਤਲ ਤੇ ਤਾਂਬੇ ਦੇ ਭਾਂਡੇ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਨਾਲ ਉਨ੍ਹਾਂ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।