ਸਾਚਾ ਗੁਰੂ ਲਾਧੋ ਰੇ ਸੁਸਾਇਟੀ ਭੂਸ਼ਾ ਵਲੋਂ ਨਗਰ ਕੀਰਤਨ 27 ਨੂੰ
ਦਸੂਹਾ, 24 ਅਗਸਤ (ਭੁੱਲਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਅਗਸਤ ਦਿਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਪ੍ਰਬੰਧਕ ਜਸਕਰਨ ਸਿੰਘ ਭੂਛਾ ਅਤੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਕਪੂਰਥਲਾ ਤੇ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਮਾਪਤ ਹੋਵੇਗਾ।
ਨ
ਨਗਰ ਕੀਰਤਨ ਸੰਬੰਧੀ ਜਾਣਕਾਰੀ ਦਿੰਦੇ ਹੋਏ ਜਸਕਰਨ ਸਿੰਘ ਭੂਸ਼ਾ ਨਾਲ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ, ਹਰਪਾਲ ਸਿੰਘ ਬਿੱਟਾ ਤੇ ਹੋਰ। ਤਸਵੀਰ : ਭੁੱਲਰ
25-08-2026
ਦਸੂਹਾ, 24 ਅਗਸਤ (ਭੁੱਲਰ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 27 ਅਗਸਤ ਦਿਨ ਵੀਰਵਾਰ ਨੂੰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਪ੍ਰਬੰਧਕ ਜਸਕਰਨ ਸਿੰਘ ਭੂਛਾ ਅਤੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਤੋਂ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋ ਕੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਕਪੂਰਥਲਾ ਤੇ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਰਾਹੀਂ ਹੁੰਦਾ ਹੋਇਆ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਤਿਆਰੀਆਂ ਚੱਲ ਰਹੀਆਂ ਹਨ ਤੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਮੁੱਖ ਪ੍ਰਬੰਧਕ ਜਸਕਰਨ ਸਿੰਘ ਨੇ ਦੱਸਿਆ ਕਿ ਸ਼ਖ਼ਸੀਅਤਾਂ ਨੂੰ ਸੱਦੇ ਪੱਤਰ ਦਿੱਤੇ ਜਾ ਚੁੱਕੇ ਹਨ ਤੇ ਨਗਰ ਕੀਰਤਨ ਦੇ ਸਬੰਧ ਵਿਚ ਵਿਚਾਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਵੱਖ-ਵੱਖ ਪਿੰਡਾਂ ਵਿਚ ਬੱਸਾਂ ਦੀਆਂ ਡਿਊਟੀਆਂ ਲਗਾਈਆਂ ਜਾ ਚੁੱਕੀਆਂ ਹਨ। ਇਸ ਮੌਕੇ ਮੈਨੇਜਰ ਸਰਬਜੀਤ ਸਿੰਘ, ਹਰਪਾਲ ਸਿੰਘ ਬਿੱਟਾ, ਸੁਸਾਇਟੀ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਭੂਸ਼ਾ, ਲੰਬੜਦਾਰ ਲਖਵਿੰਦਰ ਸਿੰਘ ਭੂਸ਼ਾ, ਪੈ੍ਸ ਸਕੱਤਰ ਤਜਿੰਦਰ ਸਿੰਘ ਮਰਵਾਹਾ, ਬੀਬੀ ਨਰਿੰਦਰ ਕੌਰ ਦਸੂਹਾ ਤੇ ਸਮੂਹ ਸੁਸਾਇਟੀ ਮੈਂਬਰ ਹਾਜ਼ਰ ਸਨ।