25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਕਾਲਜ ’ਚ 12 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਨਿੱਘਾ ਸਵਾਗਤ

ਦਸੂਹਾ, 24 ਅਗਸਤ (ਭੁੱਲਰ)- ਜੇ. ਸੀ.

Ad Position 21
No active advertisement
ਡੀ.ਏ.ਵੀ. ਕਾਲਜ ਦਸੂਹਾ ਵਿਖੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਨਿੱਘਾ ਸਵਾਗਤ ਕਰਦੇ ਹੋਏ ਪ੍ਰਿੰਸੀਪਲ ਡਾਕਟਰ ਭਾਨੂੰ ਗੁਪਤਾ ਤੇ ਹੋਰ। ਤਸਵੀਰ : ਭੁੱਲਰ 25-08-2026
ਦਸੂਹਾ, 24 ਅਗਸਤ (ਭੁੱਲਰ)- ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਖੇ 12 ਪੰਜਾਬ ਬਟਾਲੀਅਨ ਐਨ.ਸੀ.ਸੀ. ਹੁਸ਼ਿਆਰਪੁਰ ਦੇ ਕਮਾਂਡਿੰਗ ਅਫ਼ਸਰ ਕਰਨਲ ਲਵਦੀਪ ਸਿੰਘ ਸੈਣੀ ਦਾ ਪਹੁੰਚਣ ’ਤੇ ਕਾਲਜ ਪ੍ਰਿੰਸੀਪਲ, ਐਨ.ਸੀ.ਸੀ. ਕੇਅਰ ਟੇਕਰ ਅਫ਼ਸਰ (ਸੀ.ਟੀ.ਓ.) ਡਾ. ਲਖਵੀਰ ਕੌਰ, ਸਮੂਹ ਸਟਾਫ਼ ਅਤੇ ਐਨ.ਸੀ.ਸੀ. ਕੈਡੇਟਾਂ ਵਲੋਂ ਜ਼ੋਰਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਦੌਰਾਨ ਐਨ.ਸੀ.ਸੀ. ਕੈਡੇਟਾਂ ਨੇ ਮੁੱਖ ਮਹਿਮਾਨ ਨੂੰ ਸਵਾਗਤੀ ਸਲਾਮੀ ਦਿੱਤੀ। ਇਸ ਤੋਂ ਬਾਅਦ ਪ੍ਰਿੰਸੀਪਲ ਤੇ ਡਾ. ਲਖਵੀਰ ਕੌਰ ਨੇ ਕਰਨਲ ਸੈਣੀ ਨੂੰ ਜੀ ਆਇਆਂ ਨੂੰ ਆਖਦਿਆਂ ਉਨ੍ਹਾਂ ਦੀ ਮੌਜੂਦਗੀ ਲਈ ਵਿਸ਼ੇਸ਼ ਧੰਨਵਾਦ ਕੀਤਾ। ਆਪਣੇ ਦੌਰੇ ਦੌਰਾਨ ਕਰਨਲ ਸੈਣੀ ਨੇ ਕੈਡੇਟਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਅਨੁਸ਼ਾਸਨ, ਸਮਰਪਣ ਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ। ਕੈਡੇਟਾਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਨੇ ਆਖਿਆ ਹਰੇਕ ਕੈਡੇਟ ਆਪਣੇ ਅੰਦਰ ਉੱਚੀ ਸੋਚ ਤੇ ਅਗਵਾਈ ਕਰਨ ਦੀ ਸਮਰੱਥਾ ਪੈਦਾ ਕਰੇ। ਜੀਵਨ ਵਿਚ ਸਫ਼ਲਤਾ ਹਾਸਲ ਕਰਨ ਲਈ ਅਨੁਸ਼ਾਸਨ ਸਭ ਤੋਂ ਅਹਿਮ ਪਹਿਲੂ ਹੈ। ਨੌਜਵਾਨਾਂ ਨੂੰ ਸਮਾਜਿਕ ਭਲਾਈ ਤੇ ਦੇਸ਼ ਦੀ ਪ੍ਰਗਤੀ ਵਿਚ ਆਪਣਾ ਬਹੁਮੁੱਲਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਦੌਰਾ ਸਮੁੱਚੇ ਕਾਲਜ ਪਰਿਵਾਰ ਅਤੇ ਕੈਡੇਟਾਂ ਲਈ ਬਹੁਤ ਹੀ ਪ੍ਰੇਰਨਾਦਾਇਕ ਅਤੇ ਯਾਦਗਾਰੀ ਰਿਹਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੰਗਮਾਈ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਅਗਲੀ ਖ਼ਬਰ ਸਾਚਾ ਗੁਰੂ ਲਾਧੋ ਰੇ ਸੁਸਾਇਟੀ ਭੂਸ਼ਾ ਵਲੋਂ ਨਗਰ ਕੀਰਤਨ 27 ਨੂੰ
Ad Position 24