25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹਸਪਤਾਲ ਤੋਂ ਜੇਲ੍ਹ ਵਾਪਸ ਆਏ ਕੈਦੀ ਤੋਂ ਮਿਲਿਆ ਨਸ਼ੀਲਾ ਪਦਾਰਥ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਹਸਪਤਾਲ ਤੋਂ ਵਾਪਸ ਆਏ 1 ਕੈਦੀ ਦੀ ਜਾਂਚ ਦੌਰਾਨ ਉਸ ਤੋਂ 80 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਸ ਸੰਬੰਧੀ ਥਾਣਾ ਸਿਟੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-08-2026
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਹਸਪਤਾਲ ਤੋਂ ਵਾਪਸ ਆਏ 1 ਕੈਦੀ ਦੀ ਜਾਂਚ ਦੌਰਾਨ ਉਸ ਤੋਂ 80 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਇਸ ਸੰਬੰਧੀ ਥਾਣਾ ਸਿਟੀ ’ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਜੇਲ੍ਹ ’ਚ ਤੈਨਾਤ ਸਹਾਇਕ ਸੁਪਰੀਟੇਡੈਂਟ ਸਤਨਾਮ ਸਿੰਘ ਨੇ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਜੇਲ੍ਹ ਦੇ ਕੈਦੀ ਤਰਨਵੀਰ ਉਰਫ਼ ਤਰਨ ਵਾਸੀ ਸੰਤੋਖ ਨਗਰ ਨੂੰ ਜਾਂਚ ਲਈ ਸਿਵਲ ਹਸਪਤਾਲ ਲੈ ਕੇ ਗਏ ਸਨ। ਜਦੋਂ ਜੇਲ੍ਹ ਵਾਪਸ ਪਹੁੰਚਣ ’ਤੇ ਉਸਦੀ ਜਾਂਚ ਕੀਤੀ ਗਈ ਤਾਂ ਉਸਨੇ ਪਹਿਨੇ ਹੋਏ ਬੂਟਾਂ ’ਚ ਕਰੀਬ 80 ਗ੍ਰਾਮ ਨਸ਼ੀਲਾ ਪਦਾਰਥ ਮਿਲਿਆ। ਸਿਟੀ ਦੀ ਪੁਲਿਸ ਨੇ ਉਕਤ ਸ਼ਿਕਾਇਤ ’ ਤੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ’ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ ਲਾ ਪਿਨੋਜ਼ ਪੀਜ਼ਾ ਤੋਂ ਮਿਲਿਆ ਮਿਆਦ ਪੁੱਗਾ ਸਾਮਾਨ ਵਿਭਾਗ ਵਲੋਂ ਮਾਲਕ ਨੂ... ਅਗਲੀ ਖ਼ਬਰ ਲੱਖਾਂ ਦੀ ਠੱਗੀ ਦੇ ਦੋਸ਼ ’ਚ 2 ਨਾਮਜ਼ਦ
Ad Position 24