26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਹੁਸ਼ਿਆਰਪੁਰ ’ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ ਲਾ ਪਿਨੋਜ਼ ਪੀਜ਼ਾ ਤੋਂ ਮਿਲਿਆ ਮਿਆਦ ਪੁੱਗਾ ਸਾਮਾਨ ਵਿਭਾਗ ਵਲੋਂ ਮਾਲਕ ਨੂੰ ਕਾਰਨ ਦੱਸੋ ਨੋਟਿਸ ਜਾਰੀ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਮਾਲ ਰੋਡ ‘ਤੇ ਸਥਿਤ ਮਸ਼ਹੂਰ ਪੀਜ਼ਾ ਸ਼ਾਪ (ਲਾ ਪਿਨੋਜ਼ ਪੀਜ਼ਾ) ‘ਤੇ ਅਚਾਨਕ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ.

Ad Position 21
No active advertisement
‘ਲਾ ਪਿਨੋਜ਼ ਪੀਜ਼ਾ’ ‘ਚ ਛਾਪੇਮਾਰੀ ਦੌਰਾਨ ਮਿਲੇ ਮਿਆਦ ਪੁੱਗੇ ਸਾਮਾਨ ਨੂੰ ਨਸ਼ਟ ਕਰਵਾਉਂਦੇ ਹੋਏ ਜ਼ਿਲ੍ਹਾ ਸਿਹਤ ਅਫ਼ਸਰ ਡਾ: ਜਤਿੰਦਰ ਭਾਟੀਆ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 26-08-2026
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਲੋਕਾਂ ਦੀ ਸਿਹਤ ਨਾਲ ਹੁੰਦੇ ਖਿਲਵਾੜ ਨੂੰ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸਥਾਨਕ ਮਾਲ ਰੋਡ ‘ਤੇ ਸਥਿਤ ਮਸ਼ਹੂਰ ਪੀਜ਼ਾ ਸ਼ਾਪ (ਲਾ ਪਿਨੋਜ਼ ਪੀਜ਼ਾ) ‘ਤੇ ਅਚਾਨਕ ਛਾਪੇਮਾਰੀ ਕੀਤੀ ਗਈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਹੋਈ ਇਸ ਚੈਕਿੰਗ ਦੌਰਾਨ ਸਟੋਰ ‘ਚ ਭਾਰੀ ਖ਼ਾਮੀਆਂ ਸਾਹਮਣੇ ਆਈਆਂ। ਇਸ ਮੌਕੇ? ਟੀਮ ਨੂੰ ਮੌਕੇ ‘ਤੇ ਮਿਆਦ ਪੁਗਾ ਚੁੱਕੇ ਸੀਜ਼ਨਿੰਗ ਪੈਕੇਟ, ਕੁਕਿੰਗ ਆਇਲ ਅਤੇ ਕਰੀਬ 12 ਰੈਪ ਪੈਕੇਟ ਮਿਲੇ, ਜਿਨ੍ਹਾਂ ਨੂੰ ਤੁਰੰਤ ਡਸਟਬਿਨ ‘ਚ ਪੁਆ ਕੇ ਨਸ਼ਟ ਕਰਵਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਭਾਟੀਆ ਨੇ ਦੱਸਿਆ ਕਿ ਰੁਟੀਨ ਚੈਕਿੰਗ ਦੌਰਾਨ ਮਿਲੀ ਇਸ ਲਾਪ੍ਰਵਾਹੀ ਲਈ ਸਟੋਰ ਮਾਲਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ ਅਤੇ ਫੂਡ ਸੈਂਪਲ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ‘ਚ ਸੁਧਾਰ ਨਾ ਕੀਤਾ ਗਿਆ ਤਾਂ ਫੂਡ ਸੇਫ਼ਟੀ ਐਕਟ ਤਹਿਤ ਏ.ਡੀ.ਸੀ. ਅਦਾਲਤ ਰਾਹੀਂ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ?ਉਨ੍ਹਾਂ ਸਾਰੇ ਰੈਸਟੋਰੈਂਟਾਂ ਅਤੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਕਿ ਮੌਸਮ ਦੇ ਬਦਲਾਅ ਕਾਰਨ ਬੱਚਿਆਂ ਵਿਚ ਬਿਮਾਰੀਆਂ ਵਧ ਰਹੀਆਂ ਹਨ, ਇਸ ਲਈ ਫਰਿੱਜ ਦਾ ਤਾਪਮਾਨ, ਸਾਫ਼-ਸਫ਼ਾਈ ਅਤੇ ਹਾਈਜੀਨ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ‘ ਚ ਰੱਖਦਿਆਂ ਸਿਹਤ ਵਿਭਾਗ ਵਲੋਂ ਲਗਾਤਾਰ ਖਾਦ ਪਦਾਰਥਾਂ ਦੀ ਚੈਕਿੰਗ ਜਾਰੀ ਰੱਖੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸਾਂਝੀ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੋਈ ਮੀਟਿੰਗ -ਕਲਮ ਛੋੜ ਹੜ... ਅਗਲੀ ਖ਼ਬਰ ਹਸਪਤਾਲ ਤੋਂ ਜੇਲ੍ਹ ਵਾਪਸ ਆਏ ਕੈਦੀ ਤੋਂ ਮਿਲਿਆ ਨਸ਼ੀਲਾ ਪਦਾਰਥ
Ad Position 24