ਡਾ. ਰਾਜ ਕੁਮਾਰ ਚੱਬੇਵਾਲ ਤੇ ਡਾ. ਇਸ਼ਾਂਕ ਕੁਮਾਰ ਨੇ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ.
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਪੱਟੀ ਵਿਖੇ ‘ਮੁੱਖ ਮੰਤਰੀ ਖੇਡ ਮੈਦਾਨ’ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਖੇਡ ਮੈਦਾਨ ਪੇਂਡੂ ਨੌਜਵਾਨਾਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾ ਕੇ ਜ਼ਮੀਨੀ ਪੱਧਰ ‘ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨਾ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਇਸ ਮੌਕੇ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਸਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਵੱਲੋਂ ਅਜਿਹੇ 500 ‘ਪੇਂਡੂ ਖੇਡ ਮੈਦਾਨ’ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਪੰਜਾਬ ਦੇ ਨੌਜਵਾਨਾਂ ਲਈ ਇਕ ਵੱਡਾ ਮੰਚ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 1,744 ਕਰੋੜ ਰੁਪਏ ਦੀ ਰਾਸ਼ੀ ਵਿਸ਼ੇਸ਼ ਤੌਰ ‘ਤੇ ਰੱਖੀ ਗਈ ਹੈ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਲਗਾਤਾਰ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ 5 ਸਤੰਬਰ ਨੂੰ ਬਠਿੰਡਾ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਾਲ ਇਸ ਖੇਡ ਸਮਾਗਮ ਵਿਚ 10 ਲੱਖ ਤੋਂ ਵੱਧ ਖਿਡਾਰੀਆਂ ਦੇ ਭਾਗ ਲੈਣ ਦੀ ਉਮੀਦ ਹੈ, ਜਦਕਿ ਇਸ ਦਾ ਗ੍ਰੈਂਡ ਫਿਨਾਲੇ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ। ਇਸ ਮੌਕੇ ਸਰਪੰਚ ਸ਼ਿੰਦਰ ਪਾਲ, ਜਗਜੀਤ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ ਗਿੱਲ, ਮਨਜਿੰਦਰ ਸਿੰਘ, ਸਤੀਸ਼ ਕੁਮਾਰ, ਹਰਬੰਸ ਸਿੰਘ, ਅਵਤਾਰ ਸਿੰਘ, ਕਮਲੇਸ਼ ਕੁਮਾਰੀ, ਸੁਰਿੰਦਰ ਕੌਰ, ਮਹਿੰਦਰ ਸਿੰਘ, ਕੁਲਵਿੰਦਰ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ ਆਦਿ ਵੀ ਮੌਜੂਦ ਸਨ।