26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

27 ਦੀ ਹੜਤਾਲ ’ਚ ਅਧਿਆਪਕ ਵਧ ਚੜ੍ਹ ਕੇ ਹਿੱਸਾ ਲੈਣਗੇ - ਚੌਟਾਲਾ

ਹੁਸ਼ਿਆਰਪੁਰ, 25 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਜੰਗੀ ਪੱਧਰ ‘ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਬੰਦ ਨੂੰ ਇਤਿਹਾਸਕ ਬਣਾਉਣ ਲਈ ਜਿੱਥੇ ਸੂਬੇ ਦੇ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਸਮੂਹਿਕ ਛੁੱਟੀ ਆਪਣੇ-ਆਪਣੇ ਮਹਿਕਮੇ ਕੋਲ ਦਾਖਲ ਕੀਤੀ ਜਾ ਰਹੀ ਹੈ,ਉੱਥੇ ਅਧਿਆਪਕ ਵਰਗ ਨੇ ਵੱਧ ਚੜ ਕੇ ਹਿੱਸਾ ਪਾਉਣ ਦਾ ਮਨ ਬਣਾ ਲਿਆ ਹੈ।

Ad Position 21
No active advertisement
ਅਜੀਤ ਡੈਸਕ 26-08-2026
ਹੁਸ਼ਿਆਰਪੁਰ, 25 ਅਗਸਤ (ਨਰਿੰਦਰ ਸਿੰਘ ਬੱਡਲਾ)-ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ 27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨੂੰ ਲੈ ਕੇ ਜੰਗੀ ਪੱਧਰ ‘ਤੇ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਬੰਦ ਨੂੰ ਇਤਿਹਾਸਕ ਬਣਾਉਣ ਲਈ ਜਿੱਥੇ ਸੂਬੇ ਦੇ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਸਮੂਹਿਕ ਛੁੱਟੀ ਆਪਣੇ-ਆਪਣੇ ਮਹਿਕਮੇ ਕੋਲ ਦਾਖਲ ਕੀਤੀ ਜਾ ਰਹੀ ਹੈ,ਉੱਥੇ ਅਧਿਆਪਕ ਵਰਗ ਨੇ ਵੱਧ ਚੜ ਕੇ ਹਿੱਸਾ ਪਾਉਣ ਦਾ ਮਨ ਬਣਾ ਲਿਆ ਹੈ। ਇਹ ਪੰਜਾਬ ਅੰਦਰ ਹੋਣ ਵਾਲੀਆਂ ਹੜਤਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਵੇਗਾ ਪੰਜਾਬ ਦੇ ਹਰ ਮਹਿਕਮੇ ਦੇ ਦਫ਼ਤਰ ਨੂੰ 27 ਅਗਸਤ ਨੂੰ ‘ਜਿੰਦਰਾ ਲੱਗਿਆ ਹੋਇਆ ਦਿਖਾਈ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਗੌਰਮਿੰਟ ਯੂਨੀਅਨ ਹੁਸ਼ਿਆਰਪੁਰ ਪ੍ਰਿਤਪਾਲ ਸਿੰਘ ਚੌਟਾਲਾ ਨੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦੀ ਕੋਈ ਮੰਗ ਪੂਰੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮੁੱਚੇ ਅਧਿਆਪਕ ਅਤੇ ਹੋਰ ਸਾਰੇ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਿਕ ਛੁੱਟੀ ਲੈ ਕੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਰੱਖਣਗੇ ਅਤੇ ਦਫ਼ਤਰਾਂ ਅਤੇ ਤਹਿਸੀਲ ਪੱਧਰ ਵਿਸ਼ਾਲ ਧਰਨੇ ਦਿੱਤੇ ਜਾਣਗੇ। ਇਸ ਮੌਕੇ ਸੰਜੀਵ ਧੂਤ, ਕਮਲਦੀਪ ਸਿੰਘ, ਸੁਸ਼ੀਲ ਪਠਾਣੀਆ, ਜਸਵਿੰਦਰ, ਸਚਿਨ ਕੁਮਾਰ, ਅਨੂਪਮ ਰਤਨ, ਰਣਬੀਰ ਸਿੰਘ, ਪਰਮਜੀਤ ਸਿੰਘ, ਵਿਕਾਸ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਲਕੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਗਾਂਧੀ ਪਾਰਕ ਵਿਚ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਿਵਲ ਹਸਪਤਾਲ ਦਸੂਹਾ ਵਿਖੇ ਪੀ. ਐਮ.ਐਸ.ਐਮ.ਏ. ਡੇ ਮਨਾਇਆ
Ad Position 24