25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜ਼ਿਲ੍ਹਾ ਪ੍ਰੀਸ਼ਦ ਤੋਂ ਸ਼ਿਫਟ ਹੋਏ ਹੈਲਥ ਫਾਰਮੇਸੀ ਅਫਸਰ ਭਲਕੇ ਨੂੰ ਐਲਾਨੇ ਗਏ ਸੰਘਰਸ਼ ਦਾ ਬਣਨਗੇ ਹਿੱਸਾ - ਪ੍ਰਧਾਨ ਸ਼ੁਭਮ ਸ਼ਰਮਾ

ਪੱਸੀ ਕੰਢੀ, 25 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਹੜਤਾਲ ਦਾ ਸਮਰਥਨ ਕਰਦੇ ਹੋਏ ਪੰਜਾਬ ਭਰ ਦੇ ਜ਼ਿਲ੍ਹਾ ਪ੍ਰੀਸ਼ਦ ਤੋਂ ਸਿਹਤ ਵਿਭਾਗ ਵਿਚ ਮਰਜ ਹੋਏ ਸਮੂਹ ਫਾਰਮੇਸੀ ਅਫਸਰਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਦਾ ਪੂਰਨ ਸਮਰਥਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਆਫ ਪੰਜਾਬ ਦੇ ਸੂਬਾ ਪ੍ਰਧਾਨ ਸੁਭਮ ਸ਼ਰਮਾ ਨੇ ਦੱਸਿਆ ਕਿ ਸਾਡੇ ਮੁਲਾਜਮ 2006 ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਬਤੌਰ ਫਾਰਮੇਸੀ ਅਫਸਰ ਤੌਰ ’ਤੇ ਰੱਖੇ ਗਏ ਸਨ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ। 26-08-2026
ਪੱਸੀ ਕੰਢੀ, 25 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਐਲਾਨੇ ਗਏ ਸੰਘਰਸ਼ ਦੇ ਤਹਿਤ 27 ਅਗਸਤ ਨੂੰ ਹੜਤਾਲ ਦਾ ਸਮਰਥਨ ਕਰਦੇ ਹੋਏ ਪੰਜਾਬ ਭਰ ਦੇ ਜ਼ਿਲ੍ਹਾ ਪ੍ਰੀਸ਼ਦ ਤੋਂ ਸਿਹਤ ਵਿਭਾਗ ਵਿਚ ਮਰਜ ਹੋਏ ਸਮੂਹ ਫਾਰਮੇਸੀ ਅਫਸਰਾਂ ਵਲੋਂ ਕੰਮਕਾਜ ਬੰਦ ਕਰਕੇ ਹੜਤਾਲ ਦਾ ਪੂਰਨ ਸਮਰਥਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਆਫ ਪੰਜਾਬ ਦੇ ਸੂਬਾ ਪ੍ਰਧਾਨ ਸੁਭਮ ਸ਼ਰਮਾ ਨੇ ਦੱਸਿਆ ਕਿ ਸਾਡੇ ਮੁਲਾਜਮ 2006 ਤੋਂ ਪਿੰਡਾਂ ਦੀਆਂ ਡਿਸਪੈਂਸਰੀਆਂ ਵਿੱਚ ਬਤੌਰ ਫਾਰਮੇਸੀ ਅਫਸਰ ਤੌਰ ’ਤੇ ਰੱਖੇ ਗਏ ਸਨ। 2021 ਵਿਚ ਸਰਕਾਰ ਵਲੋਂ ਸਾਡੇ ਮੁਲਾਜ਼ਮਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੋਂ ਸਿਹਤ ਵਿਭਾਗ ਵਿੱਚ ਮਰਜ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 1 ਜੁਲਾਈ 2026 ਤੋਂ ਸਾਡੇ ਮੁਲਾਜ਼ਮਾਂ ਨੂੰ ਸਪੈਸ਼ਲ ਕਾਡਰ ਰਾਹੀਂ ਤਨਖਾਹ ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਾਡਰ ਵਿੱਚ ਵੀ ਸਾਡੇ ਕੁਝ ਸਾਥੀਆਂ ਨੂੰ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਾਂਝੇ ਰਹਿ ਗਏ ਮੁਲਾਜ਼ਮਾਂ ਨੂੰ ਤੁਰੰਤ ਇਸ ਕਾਡਰ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 10 ਸਾਲ ਤੋਂ ਵੱਧ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਿਧਾਨ ਸਭਾ ਵਿੱਚ ਬਿਲ ਲਿਆਉਣ ਦਾ ਦਾਅਵਾ ਕੀਤਾ ਜਾ ਰਿਹਾ ਸੀ, ਪਰ ਵਿਧਾਨ ਸਭਾ ਇਜਲਾਸ ਵਿੱਚ ਇਹ ਬਿਲ ਆਖਰੀ ਮੌਕੇ ’ਤੇ ਰੋਕ ਲਿਆ ਗਿਆ, ਜਿਸ ਕਾਰਨ ਸਮੂਹ ਠੇਕਾ ਅਧਾਰਿਤ ਹੈਲਥ ਫ਼ਾਰਮੇਸੀ ਅਫਸਰਾਂ ਵਿਚ ਸਰਕਾਰ ਪ੍ਰਤੀ ਰੋਸ ਪੈਦਾ ਹੋ ਗਿਆ ਹੈ। ਸਾਡੀ ਸਮੂਹ ਹੈਲਥ ਫਾਰਮੇਸੀ ਅਫਸਰ ਸਾਂਝਾ ਮੁਲਾਜ਼ਮ ਫਰੰਟ, ਪੰਜਾਬ ਵੱਲੋਂ ਕੀਤੀ ਜਾ ਰਹੀ ਮਹਾਂ ਹੜਤਾਲ ਵਿਚ ਸ਼ਾਮਿਲ ਹੋਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਹੜਤਾਲ ਦੌਰਾਨ ਕੇਵਲ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੀ ਪੰਜਾਬ ਸਰਕਾਰ ਤੋਂ ਇਹੀ ਮੰਗ ਹੈ ਕਿ ਸਾਡੀ 20 ਸਾਲ ਦੀ ਨਿਰਵਿਘਨ ਤੇ ਤਨਦੇਹੀ ਨਾਲ ਕੀਤੀ ਜਾ ਰਹੀ ਸਰਵਿਸ ਨੂੰ ਮੁੱਖ ਰੱਖਦਿਆਂ ਸਾਨੂੰ ਰੈਗੁਲਰ ਕਰਕੇ ਸਾਰਿਆਂ ਭੱਤਿਆਂ ਸਮੇਤ ਪੂਰੀ ਤਨਖਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਇਸ ਪ੍ਰਤੀ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਦੂਸਰੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਵੱਡੇ ਸੰਘਰਸ਼ ਉਲੀਕੇ ਜਾਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਤੋਂ ਇਲਾਵਾ ਸੂਬਾ ਵਾਈਸ ਪ੍ਰਧਾਨ ਸੁਖਬੀਰ ਸਿੰਘ, ਜਨਰਲ ਸਕੱਤਰ ਦੀਪ ਕੰਬੋਜ, ਕੈਸ਼ੀਅਰ ਮਨਦੀਪ ਸਿੰਘ, ਜੁਆਇੰਟ ਸੈਕਟਰੀ ਮਨਿੰਦਰ ਸਿੰਘ, ਜੁਆਇੰਟ ਸੈਕਟਰੀ ਬਰਜੇਸ਼ ਕੁਮਾਰ, ਪ੍ਰੈਸ ਸਕੱਤਰ ਹਰਪਾਲ ਸਿੰਘ ਭੱਟੀ, ਕੁਲਦੀਪ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੁਕਾਬਲੇ ਕਰਵਾਏ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਗੁੰਜਨ ਜਸਵਾਲ ਨੇ ਰਚਿਆ ਇਤਿਹਾਸ
Ad Position 24