25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਵਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਭੀਖੋਵਾਲ ਤੇ ਭਾਈ ਹਰਗੋਪਾਲ ਸਿੰਘ ਵਿਖੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਤ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼ਹੀਦ ਸਿੰਘਾਂ ਡਗਾਣਾ, ਸੰਤ ਕਰਨੈਲ ਸਿੰਘ ਨਿਰਮਲ ਮੰਡਲ, ਸੰਤ ਮਨਜੀਤ ਸਿੰਘ ਡੇਰਾ ਗੁਰਧਾਮ ਸੰਤਸਾਗਰ ਚਲੇੜ (ਹਿ:ਪ੍ਰੇ:), ਸੰਤ ਮਹਿੰਦਰ ਸਿੰਘ ਅਮੋਦ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ (ਪ੍ਰਭ ਮਿਲਣੇ ਕਾ ਚਾਓ), ਭਾਈ ਸੁਖਵੰਤ ਸਿੰਘ ਹਰੀਆਂ ਵੇਲਾਂ, ਕਵੀਸ਼ਰ ਭਾਈ ਹਰਦੀਪ ਸਿੰਘ, ਭਾਈ ਹਰਦੇਵ ਸਿੰਘ, ਰਾਗੀ ਭਾਈ ਰਸ਼ਪਾਲ ਸਿੰਘ, ਭਾਈ ਸੁਰਜਨ ਸਿੰਘ, ਭਾਈ ਦਲੇਰ ਸਿੰਘ ਲਾਡੀ ਅਗੋਦ, ਭਾਈ ਅਜੀਤ ਸਿੰਘ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ, ਭਾਈ ਹਰਭਜ ਨ ਸਿੰਘ ਸੋਤਲਾ, ਭਾਈ ਬਲਵੰਤ ਸਿੰਘ ਹਜ਼ੂਰੀ ਰਾਗੀ, ਭਾਈ ਹਰਭਜਨ ਸਿੰਘ ਨਿੱਕੇ ਘੁੰਮਣਾ ਵਾਲੇ ਆਦਿ ਸਮੇਤ ਵੱਖ-ਵੱਖ ਰਾਗੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ।

Ad Position 21
No active advertisement
ਗੁਰਦੁਆਰਾ ਦੁੱਖ ਨਿਵਾਰਨ ਭੀਖੋਵਾਲ ‘ਚ ਕਰਵਾਏ ਸਮਾਗਮ ਦੌਰਾਨ ਰਾਗੀ ਜਥਿਆਂ ਦਾ ਸਨਮਾਨ ਕਰਦੇ ਹੋਏ ਭਾਈ ਅਵਤਾਰ ਸਿੰਘ, ਭਾਈ ਹਰਗੋਪਾਲ ਸਿੰਘ ਤੇ ਹੋਰ। 26-08-2026
ਹੁਸ਼ਿਆਰਪੁਰ, 25 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਬਾਬਾ ਚਰਨ ਸਿੰਘ ਭੀਖੋਵਾਲ ਵਾਲਿਆਂ ਦੇ ਜਨਮ ਦਿਵਸ ਮੌਕੇ ਗੁਰਦੁਆਰਾ ਦੁੱਖ ਨਿਵਾਰਨ ਭੀਖੋਵਾਲ ਤੇ ਭਾਈ ਹਰਗੋਪਾਲ ਸਿੰਘ ਵਿਖੇ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਉਪਰੰਤ ਸੰਤ ਬਾਬਾ ਰਣਜੀਤ ਸਿੰਘ ਗੁਰਦੁਆਰਾ ਸ਼ਹੀਦ ਸਿੰਘਾਂ ਡਗਾਣਾ, ਸੰਤ ਕਰਨੈਲ ਸਿੰਘ ਨਿਰਮਲ ਮੰਡਲ, ਸੰਤ ਮਨਜੀਤ ਸਿੰਘ ਡੇਰਾ ਗੁਰਧਾਮ ਸੰਤਸਾਗਰ ਚਲੇੜ (ਹਿ:ਪ੍ਰੇ:), ਸੰਤ ਮਹਿੰਦਰ ਸਿੰਘ ਅਮੋਦ, ਕਥਾਵਾਚਕ ਭਾਈ ਗੁਰਪ੍ਰੀਤ ਸਿੰਘ (ਪ੍ਰਭ ਮਿਲਣੇ ਕਾ ਚਾਓ), ਭਾਈ ਸੁਖਵੰਤ ਸਿੰਘ ਹਰੀਆਂ ਵੇਲਾਂ, ਕਵੀਸ਼ਰ ਭਾਈ ਹਰਦੀਪ ਸਿੰਘ, ਭਾਈ ਹਰਦੇਵ ਸਿੰਘ, ਰਾਗੀ ਭਾਈ ਰਸ਼ਪਾਲ ਸਿੰਘ, ਭਾਈ ਸੁਰਜਨ ਸਿੰਘ, ਭਾਈ ਦਲੇਰ ਸਿੰਘ ਲਾਡੀ ਅਗੋਦ, ਭਾਈ ਅਜੀਤ ਸਿੰਘ, ਭਾਈ ਜਸਵੰਤ ਸਿੰਘ ਹਜ਼ੂਰੀ ਰਾਗੀ, ਭਾਈ ਹਰਭਜ ਨ ਸਿੰਘ ਸੋਤਲਾ, ਭਾਈ ਬਲਵੰਤ ਸਿੰਘ ਹਜ਼ੂਰੀ ਰਾਗੀ, ਭਾਈ ਹਰਭਜਨ ਸਿੰਘ ਨਿੱਕੇ ਘੁੰਮਣਾ ਵਾਲੇ ਆਦਿ ਸਮੇਤ ਵੱਖ-ਵੱਖ ਰਾਗੀ ਜਥਿਆਂ ਤੇ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਅਵਤਾਰ ਸਿੰਘ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੰਤ ਬਾਬਾ ਚਰਨ ਸਿੰਘ ਨੇ ਸਾਰੀ ਉਮਰ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ ਅਤੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ‘ਚ ਵਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਨੌਜਵਾਨਾਂ ਨੂੰ ਮਾੜੀਆਂ ਅਲਾਮਤਾਂ ਤੋਂ ਰੋਕਣ ਲਈ ਗੁਰਸਿੱਖੀ ਜੀਵਨ ਦੇ ਧਾਰਨੀ ਬਣਾਇਆ ਜਾਵੇ। ਇਸ ਮੌਕੇ ਭਾਈ ਸੁਰਿੰਦਰ ਸਿੰਘ ਸਤੌਰ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ। ਇਸ ਮੌਕੇ ਭਾਈ ਹਰਗੋਪਾਲ ਸਿੰਘ, ਮੈਨੇਜਰ ਅਮਰਜੀਤ ਸਿੰਘ, ਬਾਬਾ ਹਰਦਿਆਲ ਸਿੰਘ, ਬਾਬਾ ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸੁਰਜੀਤ ਸਿੰਘ, ਸੁਖਦੇਵ ਸਿੰਘ, ਸਤਿੰਦਰ ਸਿੰਘ, ਹਰਵਿੰਦਰ ਸਿੰਘ, ਮੋਹਣ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ ਸ ੰਨੀ, ਸੁਰਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਾਜਾ ਗਿੱਲ ਵਲੋਂ ਹੰਬੜਾਂ ’ਚ ਖੇਡ ਗਰਾਊਂਡਾਂ ਦਾ ਉਦਘਾਟਨ ਅਗਲੀ ਖ਼ਬਰ ਡੀ.ਏ.ਵੀ. ਕਾਲਜ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੁਕਾਬਲੇ ਕਰਵਾਏ
Ad Position 24