26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਦਸਮੇਸ਼ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਧਾਰਮਿਕ ਸੈਮੀਨਾਰ

ਨੰਗਲ ਬਿਹਾਲਾਂ, 26 ਅਗਸਤ (ਵਿਨੋਦ ਮਹਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਸ੍ਰੀ ਸਹਿਜ ਪਾਠ ਸੇਵਾ ਲਹਿਰ ਅਧੀਨ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਭਾਈ ਸਾਹਿਬ ਸਰਦਾਰ ਦਿਲਬਾਗ ਸਿੰਘ ਅਤੇ ਬੀਬੀ ਕਮਲੇਸ਼ ਕੌਰ ਨੇ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੀ ਮਹੱਤਤਾ ਦੱਸਦਿਆਂ ਗੁਰਮਤਿ ਨੂੰ ਜੀਵਨ ਵਿਚ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ ।

Ad Position 21
No active advertisement
ਅਜੀਤ ਡੈਸਕ 27-08-2026
ਨੰਗਲ ਬਿਹਾਲਾਂ, 26 ਅਗਸਤ (ਵਿਨੋਦ ਮਹਾਜਨ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਚ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਵਿਚ ਸ੍ਰੀ ਸਹਿਜ ਪਾਠ ਸੇਵਾ ਲਹਿਰ ਅਧੀਨ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਭਾਈ ਸਾਹਿਬ ਸਰਦਾਰ ਦਿਲਬਾਗ ਸਿੰਘ ਅਤੇ ਬੀਬੀ ਕਮਲੇਸ਼ ਕੌਰ ਨੇ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੀ ਮਹੱਤਤਾ ਦੱਸਦਿਆਂ ਗੁਰਮਤਿ ਨੂੰ ਜੀਵਨ ਵਿਚ ਅਪਣਾਉਣ ਸਬੰਧੀ ਜਾਣਕਾਰੀ ਦਿੱਤੀ । ਬੱਚਿਆਂ ਨੇ ਉਤਸ਼ਾਹ ਨਾਲ ਸੈਮੀਨਾਰ ਵਿਚ ਭਾਗ ਲਿਆ। ਸੈਮੀਨਾਰ ਦੌਰਾਨ ਬੱਚਿਆਂ ਨੂੰ ਸ੍ਰੀ ਸਹਿਜ ਪਾਠ ਦੀ ਮਹੱਤਤਾ, ਨਿਯਮਤ ਪਾਠ ਕਰਨ ਦੇ ਲਾਭ ਅਤੇ ਜੀਵਨ ਵਿਚ ਚੰਗੀਆਂ ਕਦਰਾਂ-ਕੀਮਤਾਂ ਅਪਣਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਮੈਡਮ ਦੁਆਰਾ ਵਿਦਿਆਰਥੀਆਂ ਨੂੰ ਜੀਵਨ ਵਿਚ ਨੈਤਿਕ ਕਦਰਾਂ-ਕੀਮਤਾਂ ਤੇ ਚੰਗੇ ਜੀਵਨ ਮੁੱਲਾਂ ਦਾ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਆਪਣੇ ਵਿਚਾਰ ਵੀ ਸਾਂਝੇ ਕੀਤੇ ਤੇ ਸੈਮੀਨਾਰ ਵਿਚ ਦੱਸੀਆਂ ਗੱਲਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਕਲਪ ਲਿਆ। ਸਕੂਲ ਚੇਅਰਮੈਨ ਰਵਿੰਦਰ ਸਿੰਘ ਚੱਕ ਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬੀਬੀ ਸਤਵੰਤ ਕੌਰ ਪਬਲਿਕ ਸਕੂਲ ਮੁਸਾਹਿਬਪੁਰ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਭਾਰਤ ਬੰਦ ਦੌਰਾਨ ਸਰਕਾਰੀ ਦਫ਼ਤਰ ਹੀ ਬੰਦ ਰਹਿਣਗੇ, ਦੁਕਾਨਾਂ ਜਾਂ ਸੜਕਾਂ ਜਾਮ ਨਹੀਂ ਕੀਤੀਆਂ ਜਾਣਗੀਆਂ - ਵਿਜੇ ਕਾਮਰੇਡ
Ad Position 24