ਸੇਂਟ ਜੋਸਫ ਸਕੂਲ ’ ਚ ‘ ਸਚਦੇਵਾ ਸਟਾਕਸ ਫੈਮਲੀ ਵਾਕ ’ ਸੰਬੰਧੀ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਜੋਸਫ ਕਾਨਵੈਂਟ ਸਕੂਲ ਵਿਚ ਵਿਦਿਆਰਥੀਆਂ ਨੂੰ ਸਿਹਤ ਅਤੇ ਫਿਟਨੈੱਸ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਦਿਆਂ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਚਦੇਵਾ ਨੇ ਵਿਦਿਆਰਥੀਆਂ ਨੂੰ ‘ਸਚਦੇਵਾ ਸਟਾਕਸ ਫੈਮਲੀ ਵਾਕ’ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਜੀਤ ਸਚਦੇਵਾ ਨੇ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਬੱਚਿਆਂ ਤੇ ਨੌਜਵਾਨਾਂ ਦਾ ਸਰੀਰਕ ਗਤੀਵਿਧੀਆਂ ਨਾਲ ਜੁੜੇ ਰਹਿਣਾ ਬੇਹੱਦ ਜ਼ਰੂਰੀ ਹੈ।
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ)- ਸੇਂਟ ਜੋਸਫ ਕਾਨਵੈਂਟ ਸਕੂਲ ਵਿਚ ਵਿਦਿਆਰਥੀਆਂ ਨੂੰ ਸਿਹਤ ਅਤੇ ਫਿਟਨੈੱਸ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਦਿਆਂ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਚਦੇਵਾ ਨੇ ਵਿਦਿਆਰਥੀਆਂ ਨੂੰ ‘ਸਚਦੇਵਾ ਸਟਾਕਸ ਫੈਮਲੀ ਵਾਕ’ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਰਮਜੀਤ ਸਚਦੇਵਾ ਨੇ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਬੱਚਿਆਂ ਤੇ ਨੌਜਵਾਨਾਂ ਦਾ ਸਰੀਰਕ ਗਤੀਵਿਧੀਆਂ ਨਾਲ ਜੁੜੇ ਰਹਿਣਾ ਬੇਹੱਦ ਜ਼ਰੂਰੀ ਹੈ। ਮੋਬਾਈਲ ਫ਼ੋਨ, ਕੰਪਿਊਟਰ ਤੇ ਹੋਰ ਡਿਜੀਟਲ ਸਾਧਨਾਂ ਦੀ ਵੱਧ ਰਹੀ ਵਰਤੋਂ ਕਾਰਨ ਬੱਚਿਆਂ ਦੀ ਰੋਜ਼ਾਨਾ ਜ਼ਿੰਦਗੀ ਵਿਚ ਸਰੀਰਕ ਗਤੀਵਿਧੀਆਂ ਘਟਦੀਆਂ ਜਾ ਰਹੀਆਂ ਹਨ। ਅਜਿਹੇ ਵਿਚ ਫੈਮਲੀ ਵਾਕ ਵਰਗੇ ਪ੍ਰੋਗਰਾਮ ਪੂਰੇ ਪਰਿਵਾਰ ਨੂੰ ਇਕੱਠੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੀ ਇਸ ਫੈਮਲੀ ਵਾਕ ਦਾ ਹਿੱਸਾ ਬਣਨ ਅਤੇ ਆਪਣੇ ਮਾਤਾ-ਪਿਤਾ, ਭੈਣ-ਭਰਾਵਾਂ ਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ। ਪ੍ਰਿੰ. ਸਿਸਟਰ ਸੁਧਾ ਨੇ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਦੇ ਨਾਲ-ਨਾਲ ਸਿਹਤ ਤੇ ਸਮਾਜਿਕ ਜਾਗਰੂਕਤਾ ਨੂੰ ਵੀ ਵਿਸ਼ੇਸ਼ ਮਹੱਤਤਾ ਦਿੱਤੀ ਜਾਂਦੀ ਹੈ। ਪ੍ਰੋਗਰਾਮ ਦੀ ਕੋਆਰਡੀਨੇਟਰ ਮੈਡਮ ਸਤੀਸ਼ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉੱਤਮ ਸਿੰਘ ਸਾਬੀ, ਸੌਰਭ ਸ਼ਰਮਾ, ਓਂਕਾਰ ਸਿੰਘ ਅਤੇ ਰੋਹਿਤ ਬੱਸੀ ਸਮੇਤ ਸਕੂਲ ਸਟਾਫ਼ ਤੇ ਹੋਰ ਪਤਵੰਤੇ ਹਾਜ਼ਰ ਸਨ।