ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ
ਭੰਗਾਲਾ, 26 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਲੋਂ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਵਧ ਚੜ ਕੇ ਹਿੱਸਾ ਲਿਆ ਅਤੇ ਇਸ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ਵਿਕਸਤ ਕਰਨ ਤੇ ਉਨ੍ਹਾਂ ਦੇ ਸਿਰਜਣਾਤਮਿਕ ਹੁਨਰ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਕਰਾਫ਼ਟ ਸਮਗਰੀ ਅਤੇ ਵੱਖ-ਵੱਖ ਢੰਗਾਂ ਦੀ ਕਢਾਈ ਦੀ ਵਰਤੋਂ ਕਰਕੇ ਆਪਣੇ ਹੱਥਾਂ ਨਾਲ ਬਣਾਈ ਸੁੰਦਰ ਤੇ ਸਿਰਜਣਾਤਮਿਕ ਰੱਖੜੀ ਦੁਆਰਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਭੰਗਾਲਾ, 26 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਲੋਂ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਵਧ ਚੜ ਕੇ ਹਿੱਸਾ ਲਿਆ ਅਤੇ ਇਸ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ਵਿਕਸਤ ਕਰਨ ਤੇ ਉਨ੍ਹਾਂ ਦੇ ਸਿਰਜਣਾਤਮਿਕ ਹੁਨਰ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਕਰਾਫ਼ਟ ਸਮਗਰੀ ਅਤੇ ਵੱਖ-ਵੱਖ ਢੰਗਾਂ ਦੀ ਕਢਾਈ ਦੀ ਵਰਤੋਂ ਕਰਕੇ ਆਪਣੇ ਹੱਥਾਂ ਨਾਲ ਬਣਾਈ ਸੁੰਦਰ ਤੇ ਸਿਰਜਣਾਤਮਿਕ ਰੱਖੜੀ ਦੁਆਰਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਕੋਮਲ ਨੇ ਪਹਿਲਾ ਸਥਾਨ ਅਤੇ ਦੂਸਰਾ ਸਥਾਨ ਸੰਜਨਾ ਨੇ ਅਤੇ ਤੀਸਰਾ ਸਥਾਨ ਕਮਲਜੀਤ ਤੇ ਸਿਮਰਨਜੀਤ ਨੇ ਹਾਸਲ ਕੀਤਾ ਹੈ। ਕੈਂਪਸ ਡਾਇਰੈਕਟਰ ਵਿਜੇਤਾ ਸ਼ਰਮਾ ਤੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਤੇ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ। ਇਸ ਦੌਰਾਨ ਵਿਦਿਆਰਥੀ ਬਹੁਤ ਉਤਸ਼ਾਹਿਤ ਨਜ਼ਰ ਆਏ। ਮਾਡਰਨ ਗਰੁੱਪ ਆਫ਼ ਕਾਲਜਿਜ ਦੇ ਮੈਨੇਜਿੰਗ ਡਾਇਰੈਕਟਰ ਡਾ. ਅਰਸ਼ਦੀਪ ਸਿੰਘ ਨੇ ਹਰ ਭਾਗੀਦਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ, ਕੈਂਪਸ ਡਾਇਰੈਕਟਰ ਡਾਕਟਰ ਵੀਜੇਤਾ ਸ਼ਰਮਾ, ਡੀਨ ਇੱਕਡੈਮਿਕ ਸੁਖਜਿੰਦਰ ਸਿੰਘ, ਪ੍ਰੋਫੈਸਰ ਸਪਰਸ਼ ਮਿਨਹਾਸ, ਪ੍ਰੋਫੈਸਰ ਦੀਕਸ਼ਾ ਸ਼ਰਮਾ, ਸਹਾਇਕ ਪ੍ਰੋਫੈਸਰ ਸ਼ਰਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।