26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਤਹਿਸੀਲ ਪੱਧਰੀ ਧਰਨਾ ਮੁਕੇਰੀਆਂ ਵਿਖੇ ਅੱਜ

ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਪੰਜਾਬ ਯੂ. ਟੀ.

Ad Position 21
No active advertisement
ਅਜੀਤ ਡੈਸਕ 27-08-2026
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਪੰਜਾਬ ਯੂ.ਟੀ. ਮੁਲਾਜ਼ਮ, ਪੈਨਸ਼ਨਰ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ’ਤੇ ਮੁਕੇਰੀਆਂ ਵਿਖੇ ਅੱਜ ਤਹਿਸੀਲ ਪੱਧਰੀ ਧਰਨਾ ਹੋਵੇਗਾ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਯੂਨੀਅਨ ਨਰਿੰਦਰ ਸਿੰਘ ਗੋਲੀ, ਪ੍ਰਧਾਨ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਰਜਤ ਮਹਾਜਨ, ਪ. ਸ. ਸ. ਫ. ਦੇ ਪ੍ਰਧਾਨ ਮਨਜੀਤ ਸਿੰਘ, ਤਹਿਸੀਲ ਪ੍ਰਧਾਨ ਰਾਕੇਸ਼ ਸਿੰਘ ਤੇ ਜਨਰਲ ਸਕੱਤਰ ਸਤੀਸ਼ ਕੁਮਾਰ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ, ਡੀ. ਏ. ਤੇ ਹੋਰ ਮੰਗਾਂ ਤੋਂ ਮੁੱਕਰ ਰਹੀ ਹੈ ਜਿਸ ਦੇ ਰੋਸ਼ ਵਜੋਂ ਤਹਿਸੀਲ ਕੰਪਲੈਕਸ ਮੁਕੇਰੀਆਂ ਵਿਖੇ ਸਮੁੱਚੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ 10 ਤੋਂ 12 ਵਜੇ ਤੱਕ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 7 ਅਗਸਤ ਦੀ ਚੰਡੀਗੜ੍ਹ ਰੈਲੀ ਤੇ 23 ਅਗਸਤ ਦੀ ਸਤੋਜ ਰੈਲੀ ਤੋਂ ਸਰਕਾਰ ਨੇ ਸਬਕ ਨਹੀਂ ਲਿਆ। ਆਗੂਆਂ ਨੇ ਕਿਹਾ ਕਿ ਸਰਕਾਰ ਡੀ. ਏ. ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਮੰਨੇ, ਨਹੀਂ ਤਾਂ ਭਵਿੱਖ ਵਿਚ ਵੱਡੇ ਨੁਕਸਾਨ ਲਈ ਤਿਆਰ ਰਹੇ। ਉਨ੍ਹਾਂ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਅਵਾਮੀ ਜਥੇਬੰਦੀਆਂ ਨੂੰ ਤਹਿਸੀਲ ਮੁਕੇਰੀਆਂ ਵਿਖੇ 10 ਵਜੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜਸਵੰਤ ਸਿੰਘ, ਪਰਸ ਰਾਮ, ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਮਜੀਤ ਸਿੰਘ, ਖੁਸ਼ਵੰਤ ਸਿੰਘ, ਰਮਾਕਾਂਤ, ਲੈਕ . ਰਾਜੇਸ਼ ਕੁਮਾਰ, ਅਨਿਲ ਭੰਗਾਲਾ, ਸੁਰਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ 10ਵੇਂ ਦਿਨ ਹੜਤਾਲ ਜਾਰੀ ਅਗਲੀ ਖ਼ਬਰ ਸੁਧਾਰ ਦਾ ਦੁਸਹਿਰਾ ਤੇ ਸੱਭਿਆਚਾਰਕ ਮੇਲਾ ਇਸ ਵਾਰ ਹੋਵੇਗਾ ਇਤਿਹਾਸਕ-ਪ੍ਰਧਾਨ ਗੈਰੀ
Ad Position 24