26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ 10ਵੇਂ ਦਿਨ ਹੜਤਾਲ ਜਾਰੀ

ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੀ ਕਾਲ ’ਤੇ ਅੱਜ 10ਵੇਂ ਦਿਨ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟਰੇਟ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਜਾਰੀ ਰਹੀ। ਹੁਸ਼ਿਆਰਪੁਰ ਜ਼ਿਲੇ੍ਹ ਦੇ ਹੜਤਾਲ ਕਰਨ ਵਾਲੇ ਦਫ਼ਤਰਾਂ ’ਚ ਡੀ.

Ad Position 21
No active advertisement
ਅਜੀਤ ਡੈਸਕ 27-08-2026
ਹੁਸ਼ਿਆਰਪੁਰ, 26 ਅਗਸਤ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੀ ਕਾਲ ’ਤੇ ਅੱਜ 10ਵੇਂ ਦਿਨ ਪੰਜਾਬ ਭਰ ਦੇ ਸਾਰੇ ਦਫ਼ਤਰਾਂ ਅਤੇ ਚੰਡੀਗੜ੍ਹ ਸਥਿਤ ਡਾਇਰੈਕਟਰੇਟ ਦਫ਼ਤਰਾਂ ਦੇ ਮਨਿਸਟਰੀਅਲ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਜਾਰੀ ਰਹੀ। ਹੁਸ਼ਿਆਰਪੁਰ ਜ਼ਿਲੇ੍ਹ ਦੇ ਹੜਤਾਲ ਕਰਨ ਵਾਲੇ ਦਫ਼ਤਰਾਂ ’ਚ ਡੀ.ਸੀ. ਦਫ਼ਤਰ, ਸਿੱਖਿਆ ਵਿਭਾਗ ਦੇ ਦਫ਼ਤਰ, ਸਿੰਚਾਈ ਵਿਭਾਗ, ਪੀ.ਡਬਲਯੂ.ਡੀ., ਬਾਗ਼ਬਾਨੀ ਵਿਭਾਗ, ਐੱਸ.ਡੀ.ਐਮ. ਦਫ਼ਤਰ, ਵਾਟਰ ਸਪਲਾਈ ਸੈਨੀਟੇਸ਼ਨ ਵਿਭਾਗ, ਖੇਤੀਬਾੜੀ ਵਿਭਾਗ, ਆਬਕਾਰੀ ਵਿਭਾਗ, ਖ਼ਜ਼ਾਨਾ ਵਿਭਾਗ, ਆਈ.ਟੀ.ਆਈ., ਪੋਲੀਟੈਕਨੀਕਲ ਆਦਿ ਦੇ ਮੁਲਾਜ਼ਮ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਨੀਰੁੱਧ ਮੋਦਗਿਲ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਮਨਿਸਟਰੀਅਲ ਕਰਮਚਾਰੀਆਂ ਤੋਂ ਇਲਾਵਾ ਸਮੂਹ ਕਰਮਚਾਰੀਆਂ ਨੇ ਸਮੂਹਿਕ ਛੁੱਟੀ ਲੈ ਲਈ ਹੈ। ਇਹ ਮੁਲਾਜ਼ਮ ਸਵੇਰੇ ਮਿੰਨੀ ਸਕੱਤਰੇਤ ਦੇ ਸਾਹਮਣੇ ਸਾਂਝਾ ਮੁਲਾਜ਼ਮ ਫ਼ਰੰਟ ਦੀ ਰੈਲੀ ’ਚ ਸ਼ਮੂਲੀਅਤ ਕਰਨਗੇ। ਇਨ੍ਹਾਂ ਮੁਲਾਜ਼ਮਾਂ ਦੀ 27 ਅਗਸਤ ਨੂੰ ਪੀ.ਏ.ਪੀ. ਜਲੰਧਰ ਵਿਖੇ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਹੋਵੇਗੀ। ਅਗਲੇ ਸੰਘਰਸ਼ ਸੰਬੰਧੀ ਐਲਾਨ ਸਾਂਝੀ ਤਾਲਮੇਲ ਕਮੇਟੀ ਵਲੋਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਐਸ.ਟੀ.ਪੀ. ਦੇ ਸੋਧੇ ਪਾਣੀ ਦੀ ਖੇਤੀਬਾੜੀ ਸਿੰਚਾਈ ’ਚ ਹੋਵੇਗੀ ਵਰਤੋਂ, 125 ਹੈਕਟੇਅਰ ਖੇਤਰ ਨੂੰ ਮਿਲੇਗਾ ਲਾਭ- ਬਰਿੰਦਰ ਕ... ਅਗਲੀ ਖ਼ਬਰ ਤਹਿਸੀਲ ਪੱਧਰੀ ਧਰਨਾ ਮੁਕੇਰੀਆਂ ਵਿਖੇ ਅੱਜ
Ad Position 24