26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਜਸਬੀਰ ਸਿੰਘ ਰਾਜਾ ਨੇ 85 ਆਂਗਣਵਾੜੀ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ

ਟਾਂਡਾ ਉੜਮੁੜ, 26 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਅੱਜ ਬਾਲ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਅੰਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਅੰਗਣਵਾੜੀ ਹੈਲਪਰਾਂ ਨੂੰ 85 ਨਿਯੁਕਤੀ ਪੱਤਰ ਸੌਂਪੇ।

Ad Position 21
No active advertisement
ਅਜੀਤ ਡੈਸਕ 27-08-2026
ਟਾਂਡਾ ਉੜਮੁੜ, 26 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਤਹਿਤ ਅੱਜ ਬਾਲ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ ਅੰਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਨਵ-ਨਿਯੁਕਤ ਅੰਗਣਵਾੜੀ ਹੈਲਪਰਾਂ ਨੂੰ 85 ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਵਿਧਾਇਕ ਰਾਜਾ ਨੇ ਨਵ-ਨਿਯੁਕਤ ਹੈਲਪਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਲ ਵਿਕਾਸ ਵਿਭਾਗ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ। ਅੰਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਨੂੰ ਮੁੱਢਲੀ ਸਿੱਖਿਆ, ਪੋਸ਼ਣ ਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਹੈਲਪਰਾਂ ਦੀ ਜ਼ਿੰਮੇਵਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬਾਲ ਭਲਾਈ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਕੇਸ਼ਵ ਸਿੰਘ, ਲਖਵਿੰਦਰ ਸਿੰਘ ਮੁਲਤਾਨੀ, ਰਾਜਨ ਸੋਧੀ, ਸੁਰਿੰਦਰਜੀਤ ਸਿੰਘ ਬਿੱਲੂ, ਗੁਰਮੀਤ ਸਿੰਘ ਬਿੱਟੂ, ਬਲਜੀਤ ਸੈਣੀ, ਸੇਠ ਰਮ ਸੇਠੀ, ਅਮਨ ਘੁੰਮਣ, ਹਰਮੀਤ ਵੜੈਚ, ਬਲਵੰਤ ਸਿੰਘ, ਨਰਿੰਦਰ ਕੌਰ, ਗੁਰਬਖਸ਼ ਕੌਰ, ਪਰਮਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੀਪੇਂਦਰ ਹੁੱਡਾ ਵਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣਾ ਨਿੰਦਣਯੋਗ -ਜਥੇਦਾਰ ਦੋਭਾਲੀ ਅਗਲੀ ਖ਼ਬਰ ਐਸ.ਟੀ.ਪੀ. ਦੇ ਸੋਧੇ ਪਾਣੀ ਦੀ ਖੇਤੀਬਾੜੀ ਸਿੰਚਾਈ ’ਚ ਹੋਵੇਗੀ ਵਰਤੋਂ, 125 ਹੈਕਟੇਅਰ ਖੇਤਰ ਨੂੰ ਮਿਲੇਗਾ ਲਾਭ- ਬਰਿੰਦਰ ਕ...
Ad Position 24