ਚੰਡੀਗੜ੍ਹ ਦੇ ਧਰਨੇ ’ਚ ਦੁਆਬਾ ਕਿਸਾਨ ਕਮੇਟੀ ਕਰੇਗੀ ਸ਼ਮੂਲੀਅਤ - ਚੌਹਾਨ, ਸਮਰਾ
ਗੜ੍ਹਦੀਵਾਲਾ, 27 ਅਗਸਤ (ਚੱਗਰ)-ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਭਖਦੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲੈ ਕੇ 1 ਤੋ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਰੋਸ ਧਰਨੇ ਵਿਚ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਅਹੁਦੇਦਾਰ ਤੇ ਵਰਕਰ, ਹਜ਼ਾਰਾਂ ਕਿਸਾਨ-ਮਜ਼ਦੂਰ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਕਿਹਾ ਕਿ ਇਸ ਵਿਸ਼ਾਲ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।
ਜ
ਜੰਗਵੀਰ ਸਿੰਘ ਚੌਹਾਨ ਤੇ ਪਰਮਿੰਦਰ ਸਿੰਘ ਸਮਰਾ।
28-08-2026
ਗੜ੍ਹਦੀਵਾਲਾ, 27 ਅਗਸਤ (ਚੱਗਰ)-ਸੰਯੁਕਤ ਕਿਸਾਨ ਮੋਰਚੇ ਦੇ ਸਹਿਯੋਗ ਨਾਲ ਭਖਦੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਲੈ ਕੇ 1 ਤੋ 7 ਸਤੰਬਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਵਿਸ਼ਾਲ ਰੋਸ ਧਰਨੇ ਵਿਚ ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਅਹੁਦੇਦਾਰ ਤੇ ਵਰਕਰ, ਹਜ਼ਾਰਾਂ ਕਿਸਾਨ-ਮਜ਼ਦੂਰ ਅਤੇ ਆਮ ਲੋਕ ਸ਼ਮੂਲੀਅਤ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਨੇ ਕਿਹਾ ਕਿ ਇਸ ਵਿਸ਼ਾਲ ਰੋਸ ਧਰਨੇ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਤੇ ਭਖਦੀਆਂ ਚਲੰਤ ਮੰਗਾਂ ਜਿਵੇਂ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਬਲੀ ਦਾ ਸੈਸ਼ਨ ਬੁਲਾ ਕੇ ਰੱਦ ਕਰਨ, ਬੀ.ਬੀ.ਐਮ.ਬੀ. ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ, ਡੈਮ ਸੇਫ਼ਟੀ ਐਕਟ ਰੱਦ ਕਰਨ, ਆਫ਼ਤ ਪ੍ਰਬੰਧਨ ਕਾਨੂੰਨ 2024 ਨੂੰ ਵਾਪਸ ਲੈ ਕੇ ਡਾਕਟਰ ਸੁਆਮੀ ਨਾਥ ਅਨੁਸਾਰ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖ਼ਰੀਦ ਗਰੰਟੀ ਲਾਗੂ ਕਰਨ, ਅੰਤਰਰਾਸ਼ਟਰੀ ਵਪਾਰਕ ਲਾਂਘੇ ਖੋਲ੍ਹਣ, ਬਿਜਲੀ ਬਿੱਲ 2025 ਤੇ ਬੀਜ ਬਿੱਲ 2025 ਵਾਪਸ ਲੈਣ ਤੋਂ ਇਲਾਵਾ ਅਮਰੀਕਾ ਤੇ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਸਾਰੇ ਮੁਕਤ ਵਪਾਰ ਸਮਝੌਤੇ ਵਾਪਸ ਲਏ ਜਾਣ ਆਦਿ ਮੰਗਾਂ ਦਾ ਹੱਲ ਕੀਤਾ ਜਾਵੇ ਨਹੀ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ।