ਵਿਧਾਇਕ ਘੁੰਮਣ ਵਲੋਂ ਪਿੰਡ ਸਧਾਣੀ ਦੀਆਂ ਸੰਗਤਾਂ ਤੀਰਥ ਯਾਤਰਾ ਲਈ ਰਵਾਨਾ
ਤਲਵਾੜਾ, 27 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਸਧਾਣੀ ਤੋਂ ਬੱਸ ਨੂੰ ਹਰੀ ਝੰਡੀ ਵਿਖਾ ਕੇ ਸੰਗਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਐਡ.
ਤਲਵਾੜਾ, 27 ਅਗਸਤ (ਮਹਿਤਾ)- ਹਲਕਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਸਧਾਣੀ ਤੋਂ ਬੱਸ ਨੂੰ ਹਰੀ ਝੰਡੀ ਵਿਖਾ ਕੇ ਸੰਗਤ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ। ਐਡ. ਘੁੰਮਣ ਨੇ ਕਿਹਾ ਕਿ ਸੰਗਤ ਦੇ ਵਾਸਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਰਕਾਰ ਵਲੋਂ ਕਿਸੇ ਵੀ ਸ਼ਰਧਾਲੂ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਿੰਨ ਦਿਨ ਰਹੇਗੀ। ਇਸ ਮੌਕੇ ਸਰਪੰਚ ਮਹਿਮਾ, ਡਾ. ਸ਼ਿਵ, ਕੁਲਦੀਪ ਕੁਮਾਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸਰਪੰਚ ਧਰਮਵੀਰ ਟੋਹਲੂ ਤੋਂ ਇਲਾਵਾ ਸਮੂਹ ਸੰਗਤ ਹਾਜ਼ਰ ਸੀ।