ਖੰਡ ਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਵੱਧ ਰਹੀਆਂ ਕੀਮਤਾਂ ਨੇ ਰਸੋਈ ਦਾ ਸਵਾਦ ਕੀਤਾ ਖ਼ਰਾਬ - ਅਰੋੜਾ
ਹੁਸ਼ਿਆਰਪੁਰ, 27 ਅਗਸਤ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ‘ਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਅੱਜ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਮਹਿੰਗਾਈ ਦੀ ਮਾਰ ਹੇਠ ਆ ਰਹੇ ਹਨ।
ਹ
ਹੁਸ਼ਿਆਰਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ’ਚ ਕੇਂਦਰ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਅਹੁਦੇਦਾਰ ਤੇ ਵਰਕਰ। ਤਸਵੀਰ : ਹਮਸ਼ਾਇਨ ਸਟੂਡੀਓ
28-08-2026
ਹੁਸ਼ਿਆਰਪੁਰ, 27 ਅਗਸਤ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਕਾਂਗਰਸੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ ‘ਚ ਲਗਾਤਾਰ ਵੱਧ ਰਹੀ ਮਹਿੰਗਾਈ ਅਤੇ ਰੋਜ਼ਾਨਾ ਜ਼ਰੂਰੀ ਵਸਤਾਂ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਦੇ ਵਿਰੋਧ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਕਾਰਨ ਅੱਜ ਗਰੀਬ ਅਤੇ ਮੱਧ ਵਰਗ ਦੇ ਪਰਿਵਾਰ ਮਹਿੰਗਾਈ ਦੀ ਮਾਰ ਹੇਠ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖੰਡ, ਪਿਆਜ਼ ਅਤੇ ਸਰ੍ਹੋਂ ਦਾ ਤੇਲ ਗ਼ਰੀਬ ਅਤੇ ਆਮ ਲੋਕਾਂ ਦੇ ਰੋਜ਼ਾਨਾ ਦੇ ਖਾਣੇ ਦਾ ਚਹੇਤਾ ਤੇ ਅਹਿਮ ਹਿੱਸਾ ਹੈ ਪਰ ਇਨ੍ਹਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਗਰੀਬ ਪਰਿਵਾਰਾਂ ਦੀ ਰਸੋਈ ਦਾ ਸਵਾਦ ਅਤੇ ਬਜਟ ਦੋਵੇਂ ਹੀ ਵਿਗਾੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਆਜ਼ ਜਿੱਥੇ ਆਮ ਆਦਮੀ ਦੀ ਖ਼ੁਰਾਕ ਦਾ ਅਹਿਮ ਹਿੱਸਾ ਹੈ, ਉੱਥੇ ਚੀਨੀ ਤੇ ਸਰ੍ਹੋਂ ਦਾ ਤੇਲ ਵੀ ਹਰੇਕ ਗਰੀਬ ਪਰਿਵਾਰ ਦੀ ਰਸੋਈ ‘ਚ ਜ਼ਰੂਰੀ ਹਨ। ਅਰੋੜਾ ਨੇ ਕਿਹਾ ਕਿ ਅੱਜ ਖੰਡ, ਪਿਆਜ਼, ਸਰ੍ਹੋਂ ਦਾ ਤੇਲ, ਰਿਫਾਇੰਡ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮਹਿੰਗਾਈ, ਬੇਰੁਜ਼ਗਾਰੀ, ਬਿਜਲੀ-ਪਾਣੀ ਦੇ ਬਿੱਲਾਂ, ਬੱਚਿਆਂ ਦੀ ਪੜ੍ਹਾਈ ਤੇ ਸਿਹਤ ਦੇ ਖ਼ਰਚਿਆਂ ਤੋਂ ਪਹਿਲਾਂ ਹੀ ਪ੍ਰੇਸ਼ਾਨ ਪਰਿਵਾਰਾਂ ‘ਤੇ ਦਿਨੋ-ਦਿਨ ਵੱਧ ਰਹੀ ਮਹਿੰਗਾਈ ਨੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਮਾਂਖੋਰੀ ਤੇ ਮੁਨਾਫ਼ਾ-ਖ਼ੋਰੀ ਵਿਰੁੱਧ ਕੋਈ ਠੋਸ ਕਾਰਵਾਈ ਨਾ ਹੋਣ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕੰਟਰੋਲ ਕਰਨ ‘ਚ ਸਰਕਾਰ ਦੀ ਨਾਕਾਮੀ ਦਾ ਨਤੀਜਾ ਆਮ ਲੋਕ ਭੁਗਤ ਰਹੇ ਹਨ। ਅਰੋੜਾ ਨੇ ਕਿਹਾ ਕਿ ਅੱਜ ਦੇ ਪੁਤਲਾ ਫੂਕ ਮੁਜ਼ਾਹਰੇ ਰਾਹੀਂ ਕਾਂਗਰਸ ਪਾਰਟੀ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਜੇਕਰ ਮਹਿੰਗਾਈ ‘ਤੇ ਤੁਰੰਤ ਕਾਬੂ ਨਾ ਪਾਇਆ ਗਿਆ ਤਾਂ ਲੋਕ ਰੋਹ ਹੋਰ ਤੇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਆਮ ਲੋਕਾਂ ਦੀ ਆਵਾਜ਼ ਰਹੀ ਹੈ ਤੇ ਕੇਂਦਰ ਸਰਕਾਰ ਦੀਆਂ ਮਹਿੰਗਾਈ, ਬੇਰੁਜ਼ਗਾਰੀ ਅਤੇ ਲੋਕਾਂ ਨਾਲ ਜੁੜੇ ਹਰ ਮੁੱਦੇ ‘ਤੇ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੜਕਾਂ ਤੋਂ ਲੈ ਕੇ ਹਰ ਜਮਹੂਰੀ ਮੰਚ ‘ਤੇ ਕਾਂਗਰਸ ਪਾਰਟੀ ਸੰਘਰਸ਼ ਕਰਦੀ ਰਹੇਗੀ। ਇਸ ਮੌਕੇ ਸੀਨੀਅਰ ਆਗੂ ਡਾ: ਕੁਲਦੀਪ ਨੰਦਾ, ਰਜਨੀਸ਼ ਟੰਡਨ ਸਮੇਤ ਹੋਰ ਕਾਂਗਰਸੀ ਅਹੁਦੇਦਾਰ ਤੇ ਵਰਕਰ ਵੱਡੀ ਗਿਣਤੀ ‘ਚ ਹਾਜ਼ਰ ਸਨ ।