29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਨੇ ਬਿਜਲੀ ਦੇ ਲੰਬੇ ਕੱਟਾਂ ਦੀ ਸਮੱਸਿਆ ਸੰਬੰਧੀ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤਰ ਸੌਂਪਿਆ

ਮੁਕੇਰੀਆਂ, 28 ਅਗਸਤ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਦਾਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਸੂਬਾ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹੇ ਵਾਲੇ, ਸੂਬਾ ਜੁਆਇੰਟ ਸਕੱਤਰ ਰਣਦੀਪ ਸਿੰਘ ਧਨੋਆ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਝਪੁਰ, ਜ਼ੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ ਦੀ ਅਗਵਾਈ ਹੇਠ ਬਿਜਲੀ ਬੋਰਡ ਦਫ਼ਤਰ ਮੁਕੇਰੀਆਂ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਗੁਰਪ੍ਰਤਾਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਸੂਬਾ ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਰਾਜ ਸਮੇਤ ਸੂਬਾ ਭਰ ਵਿਚ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ ਜਿਸ ਨਾਲ ਆਮ ਜਨਤਾ ਬਹੁਤ ਜ਼ਿਆਦਾ ਪਰੇਸ਼ਾਨ ਹੋ ਰਹੀ ਹੈ।

Ad Position 21
No active advertisement
ਕਾਰਜਕਾਰੀ ਇੰਜੀਨੀਅਰ ਗੁਰਪ੍ਰਤਾਪ ਸਿੰਘ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਦੇ ਆਗੂ। ਤਸਵੀਰ : ਰਾਮਗੜ੍ਹੀਆ 29-08-2026
ਮੁਕੇਰੀਆਂ, 28 ਅਗਸਤ (ਰਾਮਗੜ੍ਹੀਆ)- ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਦਾਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਸੂਬਾ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ ਦਸੂਹੇ ਵਾਲੇ, ਸੂਬਾ ਜੁਆਇੰਟ ਸਕੱਤਰ ਰਣਦੀਪ ਸਿੰਘ ਧਨੋਆ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਝਪੁਰ, ਜ਼ੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ ਦੀ ਅਗਵਾਈ ਹੇਠ ਬਿਜਲੀ ਬੋਰਡ ਦਫ਼ਤਰ ਮੁਕੇਰੀਆਂ ਡਿਵੀਜ਼ਨ ਦੇ ਕਾਰਜਕਾਰੀ ਇੰਜੀਨੀਅਰ ਗੁਰਪ੍ਰਤਾਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਸੂਬਾ ਆਗੂਆਂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਪੰਜਾਬ ਰਾਜ ਸਮੇਤ ਸੂਬਾ ਭਰ ਵਿਚ ਬਿਜਲੀ ਦੇ ਲੰਬੇ ਕੱਟ ਲੱਗ ਰਹੇ ਹਨ ਜਿਸ ਨਾਲ ਆਮ ਜਨਤਾ ਬਹੁਤ ਜ਼ਿਆਦਾ ਪਰੇਸ਼ਾਨ ਹੋ ਰਹੀ ਹੈ। ਇੱਕ ਪਾਸੇ ਪੰਜਾਬ ਦੀ ਮਾਨ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾ ਰਹੇ ਹਨ ਕਿ ਪ੍ਰਤੀ ਘਰ 300 ਯੂਨਿਟ ਬਿਜਲੀ ਮੁਆਫ਼ ਕੀਤੀ ਹੈ ਅਤੇ ਨਿਰਵਿਘਨ ਸਪਲਾਈ 24 ਘੰਟੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾਵੇਗੀ ਪਰ ਸਰਕਾਰ ਦੇ ਇਹ ਸਾਰੇ ਵਾਅਦੇ ਖੋਖਲੇ ਨਜ਼ਰ ਆਉਂਦੇ ਹਨ ਲੋਕਾਂ ਨੂੰ ਹਜ਼ਾਰਾਂ ਦੇ ਹਿਸਾਬ ਦੇ ਨਾਲ ਬਿਜਲੀ ਦੇ ਬਿੱਲ ਪਾ ਦਿੱਤੇ ਗਏ ਹਨ ਜਿਸ ਦੇ ਨਾਲ ਆਮ ਜਨਤਾ ’ਤੇ ਬੋਝ ਪੈਦਾ ਕਰ ਦਿੱਤਾ ਹੈ। ਬਿਜਲੀ ਦੇ ਲੰਬੇ ਕੱਟ ਲੱਗਣ ਦੇ ਨਾਲ ਲੋਕਾਂ ਦੇ ਵਿਚ ਭਾਰੀ ਪ੍ਰੇਸ਼ਾਨੀ ਪੈਦਾ ਹੋ ਰਹੀ ਹੈ। ਕਾਰਜਕਾਰੀ ਇੰਜੀਨੀਅਰ ਵਲੋਂ ਵਿਸ਼ਵਾਸ ਦਵਾਇਆ ਗਿਆ ਕਿ ਤੁਹਾਡੀ ਇਹ ਮੰਗ ਨੂੰ ਉੱਚ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਪਾਸ ਭੇਜਿਆ ਜਾਵੇਗਾ। ਆਗੂਆਂ ਨੇ ਕਿਹਾ ਕਿ ਜੇਕਰ ਇਸ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਗਿਆ ਤਾਂ ਮੁਕੇਰੀਆਂ ਡਿਵੀਜ਼ਨ ਤੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਮੋਹਰੇ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਵਲੋਂ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੇ ਪੱਕਾ ਮੋਰਚਾ ਲਗਾਇਆ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭਗਾਲਾ, ਸੂਬਾ ਸਲਾਹਕਾਰ ਤੇ ਦਲ ਪੰਥ ਮਿਸਲ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਦਸੂਹੇ ਵਾਲੇ, ਸੂਬਾ ਜੁਆਇੰਟ ਸਕੱਤਰ ਰਣਦੀਪ ਸਿੰਘ ਧਨੋਆ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ, ਕਿਸਾਨ ਆਗੂ ਰਾਜਿੰਦਰ ਸਿੰਘ ਕੁੱਲੀਆ, ਮਾਸਟਰ ਰਵਿੰਦਰ ਸਿੰਘ ਕੁੱਲੀਆ ਜ਼ੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ, ਜ਼ੋਨ ਪ੍ਰਧਾਨ ਹਰਦੀਪ ਸਿੰਘ ਕਾਲਾਮੰਜ ਮੁਕੇਰੀਆਂ, ਝਨਕਾਰ ਹਲੇੜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ, ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਗੜ੍ਹਸ਼ੰਕਰ ’ਚ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਖ਼ਾਲਸਾ ਕਾਲਜ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਨੂੰ
Ad Position 24