ਰੱਖੜੀ ਦਾ ਤਿਉਹਾਰ ਮਨਾਉਂਦੇ ਬੀ. ਐਨ. ਡੀ.ਸਕੂਲ ਦੇ ਵਿਦਿਆਰਥੀ ਅਤੇ ਸਟਾਫ਼ ਮੈਂਬਰ।
ਬੀ.ਐੱਨ.ਡੀ. ਸੀਨੀਅਰ ਸੈਕੰਡਰੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ
ਅੱਡਾ ਸਰਾਂ, 28 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬੀ. ਐਨ.
ਅੱਡਾ ਸਰਾਂ, 28 ਅਗਸਤ (ਹਰਜਿੰਦਰ ਸਿੰਘ ਮਸੀਤੀ)- ਬੀ. ਐਨ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਪਵਿੱਤਰ ਤਿਉਹਾਰ ਬੜੇ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਰਚਨਾਤਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਭਾਗ ਲਿਆ। ਵਿਦਿਆਰਥਣਾਂ ਨੇ ਆਪਣੇ ਹੱਥਾਂ ਨਾਲ ਸੁੰਦਰ ਰੱਖੜੀਆਂ ਤਿਆਰ ਕੀਤੀਆਂ ਅਤੇ ਵਿਦਿਆਰਥੀਆਂ ਦੇ ਗੁੱਟ ‘ਤੇ ਰੱਖੜੀ ਬੰਨ੍ਹ ਕੇ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਵਿਦਿਆਰਥੀਆਂ ਵੱਲੋਂ ਰੱਖੜੀ ਦੀ ਮਹੱਤਤਾ ਨੂੰ ਦਰਸਾਉਂਦੀਆਂ ਕਵਿਤਾਵਾਂ, ਭਾਸ਼ਣ ਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਇਸ ਪਵਿੱਤਰ ਰਿਸ਼ਤੇ ਦੀ ਮਹੱਤਤਾ ਅਤੇ ਆਪਸੀ ਪਿਆਰ ਤੇ ਸਤਿਕਾਰ ਦਾ ਸੰਦੇਸ਼ ਦਿੱਤਾ। ਸਮਾਗਮ ਨੇ ਵਿਦਿਆਰਥੀਆਂ ਵਿਚ ਭਾਈਚਾਰੇ ਅਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਵੱਲੋਂ ਸਭ ਨੂੰ ਰੱਖੜੀ ਦੇ ਤਿਉਹਾਰ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਪ੍ਰਿੰ. ਜੈ ਕ੍ਰਿਸ਼ਨ ਮਹਿਤਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਇੰਜ. ਅਨਿਲ ਮਹਿਤਾ, ਮੈਡਮ ਰੁਕਸਾਨਾ, ਮੈਡਮ ਨਰਿੰਦਰ ਕੌਰ, ਮੈਡਮ ਮਨਿੰਦਰ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਅੰਜਨੀ ਸ਼ਰਮਾ, ਮੈਡਮ ਸਰੋਜ, ਮੈਡਮ ਮਨਪ੍ਰੀਤ ਕੌਰ, ਮੈਡਮ ਮਨਜਿੰਦਰ ਕੌਰ, ਮੈਡਮ ਤਰਸੇਮ ਕੌਰ, ਮੈਡਮ ਮਨੀਸ਼ਾ, ਮੈਡਮ ਬਲਜੀਤ ਕੌਰ, ਮੈਡਮ ਸੰਦੀਪ ਕੌਰ, ਮੈਡਮ ਦੀਕਸ਼ਾ, ਮੈਡਮ ਅਮੀਸ਼ਾ, ਮੈਡਮ ਸੁਕੀਤਾ, ਮੈਡਮ ਮਨਦੀਪ ਕੌਰ, ਮੈਡਮ ਰਾਜਵਿੰਦਰ ਕੌਰ ਤੇ ਅਮਿਤ ਕੁਮਾਰ, ਰਾਕੇਸ਼ ਤੇ ਗੁਰਮੇਲ ਸਿੰਘ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।