30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਤੇ ਵੁਸ਼ੂ ਮੁਕਾਬਲਿਆਂ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਆਪਣੀ ਮਿਹਨਤ, ਹਿੰਮਤ, ਅਨੁਸ਼ਾਸਨ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਵੁਸ਼ੂ ਮੁਕਾਬਲਿਆਂ ‘ਚ ਕਈ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਨੇ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਪੈਦਾ ਕਰ ਦਿੱਤਾ।

Ad Position 21
No active advertisement
ਕਿੱਕ ਬਾਕਸਿੰਗ ਅਤੇ ਵੁਸ਼ੂ ਮੁਕਾਬਲਿਆਂ ‘ਚ ਤਗਮੇ ਜਿੱਤਣ ਵਾਲੇ ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਵਿਦਿਆਰਥੀਆਂ ਨਾਲ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ, ਪ੍ਰਿੰ: ਅਸ਼ਵਨੀ ਕੁਮਾਰ ਤੇ ਹੋਰ। 29-08-2026
ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਦੇ ਵਿਦਿਆਰਥੀਆਂ ਨੇ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਆਪਣੀ ਮਿਹਨਤ, ਹਿੰਮਤ, ਅਨੁਸ਼ਾਸਨ ਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਅਤੇ ਵੁਸ਼ੂ ਮੁਕਾਬਲਿਆਂ ‘ਚ ਕਈ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ਨੇ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਪੈਦਾ ਕਰ ਦਿੱਤਾ। ਇਹ ਸਫਲਤਾ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ, ਖੇਡ ਪ੍ਰਤੀ ਸਮਰਪਣ ਤੇ ਉਨ੍ਹਾਂ ਦੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਆਪਣੀ ਪ੍ਰਤਿਭਾ ਨਿਖਾਰਨ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਕਿੱਕ ਬਾਕਸਿੰਗ ‘ਚ ਸ਼ਾਨਦਾਰ ਪ੍ਰਦਰਸ਼ਨ ਕਿੱਕ ਬਾਕਸਿੰਗ ਦੇ ਅੰਡਰ-14 ਤੇ ਅੰਡਰ-17 ਵਰਗ ਵਿਚ ਵਿਦਿਆਰਥੀਆਂ ਨੇ ਬੇਮਿਸਾਲ ਪ੍ਰਦਰਸ਼ਨ ਕੀਤਾ। ਹਰਮਨਦੀਪ ਸਿੰਘ ਨੇ ਅੰਡਰ-14 ਵਰਗ ਵਿਚ 32 ਕਿਲੋਗ੍ਰਾਮ ਤੋਂ ਹੇਠਾਂ ਭਾਰ ਵਰਗ ਵਿਚ ਸਿਲਵਰ ਮੈਡਲ ਹਾਸਲ ਕੀਤਾ। ਇਸੇ ਵਰਗ ਵਿਚ ਪ੍ਰਥਮ ਨੇ 52 ਕਿਲੋਗ੍ਰਾਮ ਤੋਂ ਹੇਠਾਂ ਭਾਰ ਵਰਗ ਵਿਚ ਸਿਲਵਰ ਮੈਡਲ ਜਿੱਤਿਆ, ਜਦਕਿ ਹਰਕਮਲ ਸਿੰਘ ਨੇ 57 ਕਿਲੋਗ੍ਰਾਮ ਤੋਂ ਹੇਠਾਂ ਭਾਰ ਵਰਗ ਵਿਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਅੰਡਰ-17 ਵਰਗ ਵਿਚ ਜੀਤ ਦੇਵ ਨੇ 50 ਕਿਲੋਗ੍ਰਾਮ ਤੋਂ ਹੇਠਾਂ ਭਾਰ ਵਰਗ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਤਰ੍ਹਾਂ ਕਿੱਕ ਬਾਕਸਿੰਗ ਵਿਚ ਸਕੂਲ ਦੇ ਖਿਡਾਰੀਆਂ ਨੇ ਕੁੱਲ 2 ਚਾਂਦੀ ਅਤੇ 2 ਕਾਂਸੀ ਦੇ ਤਗਮੇ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਵੁਸ਼ੂ ‘ਚ ਲੜਕੀਆਂ ਨੇ ਵੀ ਦਿਖਾਇਆ ਦਮ ਵੁਸ਼ੂ ਮੁਕਾਬਲਿਆਂ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਪੂਰੇ ਆਤਮ-ਵਿਸ਼ਵਾਸ ਅਤੇ ਜਜ਼ਬੇ ਨਾਲ ਮੁਕਾਬਲਾ ਕਰਦਿਆਂ ਸ਼ਾਨਦਾਰ ਨਤੀਜੇ ਹਾਸਲ ਕੀਤੇ। ਅਲੀਸ਼ਾ ਨੇ 52 ਕਿਲੋਗ੍ਰਾਮ ਤੋਂ ਹੇਠਾਂ ਭਾਰ ਵਰਗ ਵਿਚ ਕਾਂਸੀ ਦਾ ਤਗਮਾ, ਜਦਕਿ ਗੁਰਲੀਨ ਕੌਰ ਨੇ 70 ਕਿਲੋਗ੍ਰਾਮ ਤੋਂ ਹੇਠਾਂ ਭਾਰ ਵਰਗ ਵਿਚ ਚਾਂਦੀ ਦਾ ਤਗਮਾ ਹਾਸਲ ਕੀਤਾ। ਵੁਸ਼ੂ ਅੰਡਰ-17 ਲੜਕਿਆਂ ਦੀ ਸ਼ਾਨਦਾਰ ਜਿੱਤ ਵੁਸ਼ੂ ਦੇ ਅੰਡਰ-17 ਲੜਕਿਆਂ ਦੇ ਵਰਗ ਵਿਚ ਵੀ ਬਾਬਾ ਮੰਝ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਆਪਣੀ ਮਿਹਨਤ ਅਤੇ ਹਿੰਮਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੀ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿਲੋਂ ਵਧਾਈ ਦਿੱਤੀ। ਪ੍ਰਿੰਸੀਪਲ ਅਸ਼ਵਨੀ ਕੁਮਾਰ ਅਤੇ ਵਾਇਸ ਪ੍ਰਿੰਸੀਪਲ ਜਗਮੀਤ ਕੌਰ ਨੇ ਵੀ ਸਾਰੇ ਖਿਡਾਰੀਆਂ, ਮਾਪਿਆਂ ਅਤੇ ਕੋਚਿੰਗ ਟੀਮ ਨੂੰ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਰਕਾਰ ਦਾ ਫੈਸਲਾ ਹੋਣਹਾਰ ਵਿਦਿਆਰਥੀਆਂ ਨੂੰ ਮੈਡੀਕਲ ਸਿੱਖਿਆ ਤੋਂ ਵਾਂਝਾ ਕਰੇਗਾ - ਸੇਖੋਂ
Ad Position 24