‘ ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪਿੰਡ ਮੱਕੋਵਾਲ ਵਿਖੇ ਡੇਂਗੂ ਲਾਰਵੇ ਦਾ ਨਿਰੀਖਣ
ਪੱਸੀ ਕੰਢੀ, 28 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪਿੰਡ ਮੱਕੋਵਾਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਅਤੇ ਕ੍ਰਿਸ਼ਨਾ ਦੇਵੀ ਆਸ਼ਾ ਵਰਕਰ ਵਲੋਂ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਗਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿਚ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਪੱਸੀ ਕੰਢੀ, 28 ਅਗਸਤ (ਜਗਤਾਰ ਸਿੰਘ ਰਜਪਾਲਮਾ)- ਪਿੰਡ ਮੱਕੋਵਾਲ ਵਿਖੇ ਸਿਹਤ ਕਰਮਚਾਰੀ ਰਾਜੀਵ ਰੋਮੀ ਅਤੇ ਕ੍ਰਿਸ਼ਨਾ ਦੇਵੀ ਆਸ਼ਾ ਵਰਕਰ ਵਲੋਂ ਘਰਾਂ ਵਿਚ ਡੇਂਗੂ ਦੇ ਲਾਰਵੇ ਦਾ ਨਿਰੀਖਣ ਕੀਤਾ ਗਿਆ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਚਲਾਈ ਗਈ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਵਿਚ ਸਾਨੂੰ ਸਭ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਹ ਮੱਛਰ ਜ਼ਿਆਦਾਤਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿਚ ਪੈਦਾ ਹੁੰਦਾ ਹੈ ਤੇ ਲਗਭਗ ਇਕ ਹਫ਼ਤੇ ਵਿਚ ਆਪਣਾ ਜੀਵਨ ਚੱਕਰ ਪੂਰਾ ਕਰ ਲੈਂਦਾ ਹੈ। ਉਨ੍ਹਾਂ ਕਿਹਾ ਸਾਨੂੰ ਆਪਣੇ ਘਰਾਂ ਦੇ ਆਸ-ਪਾਸ ਸਫ਼ਾਈ ਰੱਖਣੀ ਚਾਹੀਦੀ ਹੈ ਤੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਇਹ ਮੱਛਰ ਜ਼ਿਆਦਾਤਰ ਦਿਨ ਵੇਲੇ ਕੱਟਦਾ ਹੈ। ਸੌਣ ਵੇਲੇ ਮੱਛਰਦਾਨੀ, ਮੱਛਰ ਦੇ ਕੱਟਣ ਤੋਂ ਬਚਾਅ ਕਰਨ ਵਾਲੀਆਂ ਕਰੀਮਾਂ ਤੇ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਡੇਂਗੂ ਦੇ ਸਾਰੇ ਟੈੱਸਟ ਤੇ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਫ਼ਰੀ ਕੀਤੇ ਜਾਂਦੇ ਹਨ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਕ੍ਰਿਸ਼ਨਾ ਦੇਵੀ ਆਸ਼ਾ ਵਰਕਰ, ਬਲਵੀਰ ਕੌਰ, ਮਲਕੀਤ ਕੌਰ ਆਦਿ ਹਾਜ਼ਰ ਸਨ।