30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਕਲੱਸਟਰ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ

ਬੁੱਲ੍ਹੋਵਾਲ, 28 ਅਗਸਤ (ਲੁਗਾਣਾ)- ਬਲਾਕ ਬੁੱਲ੍ਹੋਵਾਲ ਦੇ ਕਲੱਸਟਰ ਮਿਰਜ਼ਾਪੁਰ ਦੇ ਸੈਂਟਰ ਪੱਧਰੀ ਤਿੰਨ ਦਿਨਾਂ ਪ੍ਰਾਇਮਰੀ ਸਕੂਲ ਖੇਡਾਂ ਸਫਲਤਾਪੂਰਵਕ ਹੋਈਆਂ ਜਿਸ ਵਿਚ ਸੈਂਟਰ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਬੰਧਕਾਂ ਵੱਲੋਂ ਕਰਵਾਈਆਂ ਵੱਖ-ਵੱਖ ਖੇਡਾਂ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਮਿਰਜ਼ਾਪੁਰ ਵਿਖੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦਿਆਂ ਹੋਇਆ ਪ੍ਰਬੰਧਕਾਂ ਨੇ ਅਧਿਆਪਕਾਂ ਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਆਉਣ ਵਾਲੇ ਸਮੇਂ ਦੌਰਾਨ ਦੇਸ਼ ਦੇ ਵਧੀਆ ਖਿਡਾਰੀ ਬਣ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ।

Ad Position 21
No active advertisement
ਕਲੱਸਟਰ ਪੱਧਰੀ ਖੇਡਾਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ 29-08-2026
ਬੁੱਲ੍ਹੋਵਾਲ, 28 ਅਗਸਤ (ਲੁਗਾਣਾ)- ਬਲਾਕ ਬੁੱਲ੍ਹੋਵਾਲ ਦੇ ਕਲੱਸਟਰ ਮਿਰਜ਼ਾਪੁਰ ਦੇ ਸੈਂਟਰ ਪੱਧਰੀ ਤਿੰਨ ਦਿਨਾਂ ਪ੍ਰਾਇਮਰੀ ਸਕੂਲ ਖੇਡਾਂ ਸਫਲਤਾਪੂਰਵਕ ਹੋਈਆਂ ਜਿਸ ਵਿਚ ਸੈਂਟਰ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਪ੍ਰਬੰਧਕਾਂ ਵੱਲੋਂ ਕਰਵਾਈਆਂ ਵੱਖ-ਵੱਖ ਖੇਡਾਂ ਵਿਚ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਮਿਰਜ਼ਾਪੁਰ ਵਿਖੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਦਿਆਂ ਹੋਇਆ ਪ੍ਰਬੰਧਕਾਂ ਨੇ ਅਧਿਆਪਕਾਂ ਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ ਤੋਂ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀ ਆਉਣ ਵਾਲੇ ਸਮੇਂ ਦੌਰਾਨ ਦੇਸ਼ ਦੇ ਵਧੀਆ ਖਿਡਾਰੀ ਬਣ ਕੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਮੌਕੇ ਅਧਿਆਪਕ ਸੁਰਜੀਤ ਪਾਲ, ਪਲਵੀ ਗੌਤਮ, ਹੈੱਡ ਟੀਚਰ ਸਤਵੰਤ ਕੌਰ ਲੁਗਾਣਾ, ਹੈੱਡ ਟੀਚਰ ਜਗਜੀਤ ਸਿੰਘ, ਮਨਿੰਦਰਜੀਤ ਸਿੰਘ, ਅਸ਼ੋਕ ਕੁਮਾਰ ਬੀ.ਆਰ.ਸੀ., ਸੰਦੀਪ ਸਿੰਘ, ਇੰਦਰਜੀਤ ਸਿੰਘ, ਰਮਨਜੀਤ ਕੌਰ, ਇੰਦਰਜੀਤ ਕੌਰ, ਸੁਰਜੀਤ ਸਿੰਘ , ਪ੍ਰਦੀਪ ਕੌਰ, ਹਰਵਿੰਦਰ ਕੌਰ ਤੇ ਹੋਰ ਅਧਿਆਪਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਰਾ ਦੇ ਰੱਖੜੀ ਬੰਨ੍ਹਣ ਆ ਰਹੀ ਭੈਣ ਹਾਦਸੇ ’ ਚ ਜ਼ਖਮੀ ਅਗਲੀ ਖ਼ਬਰ ਸਾਈਬਰ ਠੱਗਾਂ ਨੇ ਦੋ ਹੋਰ ਵੱਖ-ਵੱਖ ਘਟਨਾਵਾਂ ਨੂੰ ਦਿੱਤਾ ਅੰਜਾਮ, 5 ਲੱਖ ਰੁਪਏ ਤੋਂ ਵੱਧ ਦੀ ਠੱਗੀ
Ad Position 24