30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੇਂਟ ਸੋਲਜਰ ਸਕੂਲ ਵਲੋਂ ਬੀਚ ਵਾਲੀਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ 70ਵੇਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਅੰਡਰ-17, ਅੰਡਰ-19 ਅਤੇ ਅੰਡਰ-14 ਉਮਰ ਵਰਗ ਦੇ ਬੀਚ ਵਾਲੀਬਾਲ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਗੋਲਡ ਤੇ ਸਿਲਵਰ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ।

Ad Position 21
No active advertisement
ਬੀਚ ਵਾਲੀਬਾਲ ਦੀ ਟੀਮ ਨਾਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਤੇ ਡੀ.ਪੀ ਚੈਂਚਲ ਸਿੰਘ। ਸੰਤ ਬਾਬਾ ਤੇਜਾ ਸਿੰਘ ਨਾਲ ਖੜੇ ਭਾਈ ਬਰਿੰਦਰ ਸਿੰਘ ਮਸੀਤੀ। 29-08-2026
ਹੁਸ਼ਿਆਰਪੁਰ, 28 ਅਗਸਤ (ਬਲਜਿੰਦਰਪਾਲ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ 70ਵੇਂ ਜ਼ਿਲ੍ਹਾ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਅੰਡਰ-17, ਅੰਡਰ-19 ਅਤੇ ਅੰਡਰ-14 ਉਮਰ ਵਰਗ ਦੇ ਬੀਚ ਵਾਲੀਬਾਲ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਗੋਲਡ ਤੇ ਸਿਲਵਰ ਮੈਡਲ ਜਿੱਤ ਕੇ ਇਤਿਹਾਸ ਰਚ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਖਿਡਾਰੀਆਂ ਨੇ ਟੀਮ ਮੈਨੇਜਰ ਅਤੇ ਸਕੂਲ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਅਤੇ ਡੀ.ਪੀ . ਤੇ ਕੋਚ ਚੈਂਚਲ ਸਿੰਘ ਦੀ ਅਗਵਾਈ ਹੇਠ ਖੇਡਦਿਆਂ ਜ਼ਿਲ੍ਹਾ ਪੱਧਰੀ ਬੀਚ ਵਾਲੀਬਾਲ ਮੁਕਾਬਲਿਆਂ ਦੇ ਦੋਵਾਂ ਉਮਰ ਵਰਗਾਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਵਿਚ ਲਗਪਗ 16 ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ ਜਿਨ੍ਹਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੇ ਵਿਦਿਆਰਥੀ ਅੰਡਰ-17 ਤੇ ਅੰਡਰ-19 ਬੀਚ ਵਾਲੀਬਾਲ ਵਿਚ ਜ਼ਿਲ੍ਹਾ ਚੈਂਪੀਅਨ ਬਣੇ। ਇਹ ਸਕੂਲ ਲਈ ਇੱਕ ਇਤਿਹਾਸਕ ਪ੍ਰਾਪਤੀ ਹੈ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀਆਂ, ਡੀ.ਪੀ. ਤੇ ਕੋਚ ਚੈਂਚਲ ਸਿੰਘ, ਟੀਮ ਮੈਨੇਜਰ ਤੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਸਹੋਤਾ ਦਾ ਸਮੂਹ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਬੀਚ ਵਾਲੀਬਾਲ ਦੇ ਅੰਡਰ-14 ਵਰਗ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਲਈ ਚਾਂਦੀ ਦਾ ਮੈਡਲ ਜਿੱਤਿਆ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਜ਼ਿਕਰਯੋਗ ਹੈ ਕਿ ਜ਼ੋਨਲ ਖੇਡਾਂ ਵਿਚ ਵੀ ਸੇਂਟ ਸੋਲਜਰ ਸਕੂਲ ਗੜ੍ਹਦੀਵਾਲਾ ਵਾਲੀਬਾਲ ਦੇ ਅੰਡਰ-14, ਅੰਡਰ-17 ਤੇ ਅੰਡਰ-19 ਤਿੰਨੋਂ ਵਰਗਾਂ ਵਿ ਚ ਸੋਨ ਤਗਮੇ ਜਿੱਤ ਕੇ ਜ਼ੋਨਲ ਚੈਂਪੀਅਨ ਤੇ ਅੰਡਰ-17 ਅਤੇ ਅੰਡਰ-19 ਜ਼ਿਲ੍ਹਾ ਚੈਂਪੀਅਨ ਰਿਹਾ ਸੀ। ਪ੍ਰਿੰਸੀਪਲ ਰੁਪਿੰਦਰਜੀਤ ਸਿੰਘ ਨੇ ਖਿਡਾਰੀਆਂ, ਕੋਚ ਅਤੇ ਮੈਨੇਜਰ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾਨ ਕਰਨਾ ਸਭ ਤੋਂ ਉੱਤਮ ਦਾਨ - ਸੰਤ ਤੇਜਾ ਸਿੰਘ, ਭਾਈ ਮਸੀਤੀ ਅਗਲੀ ਖ਼ਬਰ ਅੱਡਾ ਝੁੰਗੀਆਂ ’ਚ ਅੱਜ ਫੂਕਿਆ ਜਾਵੇਗਾ ਮੁੱਖ ਮੰਤਰੀ ਪੰਜਾਬ ਦਾ ਪੁਤਲਾ
Ad Position 24