28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਵਾਤਾਵਰ ਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ - ਗੁਰਮੀਤ ਸਿੰਘ

ਭੰਗਾਲਾ, 28 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਧਰਤੀ ’ਤੇ ਲਗਾਤਾਰ ਵਧ ਰਿਹਾ ਪ੍ਰਦੂਸ਼ਣ ਸਾਡੇ ਅਤੇ ਆਉਣ ਵਾਲੀਆਂ ਪੀੜੀਆਂ ਲਈ ਬੇਹੱਦ ਖ਼ਤਰਨਾਕ ਸੰਕੇਤ ਹੈ। ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਸਾਫ਼ ਸੁਥਰੇ ਵਾਤਾਵਰਣ ਵਿਚ ਆਪਣਾ ਜੀਵਨ ਬਤੀਤ ਕਰ ਸਕੀਏ।

Ad Position 21
No active advertisement
ਗੁਰਮੀਤ ਸਿੰਘ ਲਾਡਪੁਰ 29-08-2026
ਭੰਗਾਲਾ, 28 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਧਰਤੀ ’ਤੇ ਲਗਾਤਾਰ ਵਧ ਰਿਹਾ ਪ੍ਰਦੂਸ਼ਣ ਸਾਡੇ ਅਤੇ ਆਉਣ ਵਾਲੀਆਂ ਪੀੜੀਆਂ ਲਈ ਬੇਹੱਦ ਖ਼ਤਰਨਾਕ ਸੰਕੇਤ ਹੈ। ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਸਾਫ਼ ਸੁਥਰੇ ਵਾਤਾਵਰਣ ਵਿਚ ਆਪਣਾ ਜੀਵਨ ਬਤੀਤ ਕਰ ਸਕੀਏ। ਇਹ ਪ੍ਰਗਟਾਵਾ ਗੁਰਮੀਤ ਸਿੰਘ ਲਾਡਪੁਰ (ਯੂ.ਐੱਸ.ਏ.) ਉੱਘੇ ਸਮਾਜ ਸੇਵਕ ਤੇ ਬਿਜ਼ਨਸਮੈਨ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਜਿਊਣ ਲਈ ਸ਼ੁੱਧ ਹਵਾ ਤੇ ਸਾਫ਼ ਪਾਣੀ ਦਾ ਹੋਣਾ ਬਹੁਤ ਜ਼ਰੂਰੀ ਹੈ ਪਰ ਅਫ਼ਸੋਸ ਇਹ ਇਹ ਦੋਵੇਂ ਗੰਧਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਪ੍ਰਦੂਸ਼ਣ ਦੇ ਵਧਣ ਕਾਰਨ ਨਵੀਆਂ-ਨਵੀਆਂ ਬਿਮਾਰੀਆਂ ਜਨਮ ਲੈ ਰਹੀਆਂ ਹਨ। ਉਨ੍ਹਾਂ ਕਿਹਾ ਧਰਤੀ ਹੇਠਲਾ ਪਾਣੀ ਵੀ ਪੀਣ ਯੋਗ ਨਹੀਂ ਰਿਹਾ ਤੇ ਅੱਜ ਹਰ ਘਰ ਫ਼ਿਲਟਰ ਜਾਂ ਫਿਰ ਲੋਕ ਬੋਤਲਾਂ ਵਿਚ ਬੰਦ ਮੁੱਲ ਦਾ ਪਾਣੀ ਪੀਣ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਇਕਸੁਰ ਵਿਚ ਹੰਭਲਾ ਮਾਰਨ ਦੀ ਲੋੜ ਹੈ। ਗੁਰਮੀਤ ਸਿੰਘ ਨੇ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਰਾਹੀਂ ਲੋਕਾਂ ਨੂੰ ਇਸ ਪ੍ਰਤੀ ਸੁਚੇਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਬਾਹਰਲੇ ਦੇਸ਼ਾਂ ਵਾਂਗ ਭਾਰਤ ਵਿਚ ਵੀ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਰਕਾਰ ਵਲੋਂ ਸਖ਼ਤੀ ਨਾਲ ਕਾਰਵਾਈ ਹੋਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਨੂੰ ਅਗਲੀ ਖ਼ਬਰ ਅੱਖਾਂ ਦਾਨ ਕਰਨਾ ਸਭ ਤੋਂ ਉੱਤਮ ਦਾਨ - ਸੰਤ ਤੇਜਾ ਸਿੰਘ, ਭਾਈ ਮਸੀਤੀ
Ad Position 24