ਖ਼ਾਲਸਾ ਕਾਲਜ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਨੂੰ
ਗੜ੍ਹਸ਼ੰਕਰ, 28 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ 29 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ.
ਗੜ੍ਹਸ਼ੰਕਰ, 28 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ 29 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਤੇ ਵਿੱਦਿਅਕ ਅਦਾਰਿਆਂ ਵਿਚ 29 ਅਗਸਤ ਨੂੰ ਸਮੂਹਿਕ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਕਾਲਜ ਗੁਰਦੁਆਰਾ ਸਾਹਿਬ ਵਿਖੇ ਕਾਲਜ ਦੇ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਤੇ ਪਾਠ ਦੀ ਸੰਪੂਰਨਾ ਉਪਰੰਤ ਸਵੇਰੇ 10 ਵਜੇ ਸਮੂਹ ਸੰਗਤ ਵਲੋਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਸਿੱਖ ਪੰਥ ਦੇ ਇਸ ਅਹਿਮ ਅਤੇ ਗੰਭੀਰ ਮਸਲੇ ਪ੍ਰਤੀ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੀ ਕੌਮੀ ਵਿਰਾਸਤ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਵੀ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੁੰਦਾ ਹੈ।