28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਪੀ.ਐੱਚ.ਸੀ. ਭੂੰਗਾ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਹਰਿਆਣਾ, 28 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਦੇ ਘਟੀਆ ਵਿਵਹਾਰ ਅਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ਵਿਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਦਿੱਤੇ ਸੱਦੇ ਤਹਿਤ ਪੀ. ਐੱਚ.

Ad Position 21
No active advertisement
ਅਜੀਤ ਡੈਸਕ 29-08-2026
ਹਰਿਆਣਾ, 28 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੇ ਆਧਾਰਿਤ ਬਣੀ ਸਾਂਝੀ ਤਾਲਮੇਲ ਕਮੇਟੀ ਵਲੋਂ ਮੁੱਖ ਮੰਤਰੀ ਦੇ ਘਟੀਆ ਵਿਵਹਾਰ ਅਤੇ ਮੀਟਿੰਗ ਤੋਂ ਭੱਜਣ ਦੇ ਵਿਰੋਧ ਵਿਚ ਮੁੱਖ ਮੰਤਰੀ ਦੀਆਂ ਅਰਥੀਆਂ ਫੂਕਣ ਦੇ ਦਿੱਤੇ ਸੱਦੇ ਤਹਿਤ ਪੀ.ਐੱਚ.ਸੀ. ਭੂੰਗਾ ਵਿਖੇ ਐਸ.ਐਮ.ਓ. ਮੈਡੀਕਲ ਸਪੈਸ਼ਲਿਸਟ ਡਾ. ਸੁਦੇਸ਼ ਰਾਜਨ ਦੀ ਅਗਵਾਈ ਹੇਠ ਸਮੂਹ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫੂਕੀ ਗਈ। ਇਸ ਮੌਕੇ ਆਗੂਆਂ ਵਲੋਂ ਮੁੱਖ ਮੰਤਰੀ ਦੇ ਹੰਕਾਰ ਭਰੇ ਵਤੀਰੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਤਹਿਤ ਤੁਰੰਤ ਮਹਿੰਗਾਈ ਭੱਤੇ ਦਾ ਭੁਗਤਾਨ ਕਰੇ ਅਤੇ ਮੰਗ ਪੱਤਰ ‘ਚ ਦਰਜ ਬਾਕੀ ਮੰਗਾਂ ਦਾ ਨਿਪਟਾਰਾ ਕਰੇ। ਇਸ ਮੌਕੇ ਡਾ. ਜਗਤਾਰ ਸਿੰਘ, ਸੀਨੀਅਰ ਫਾਰਮੇਸੀ ਅਫ਼ਸਰ ਬਲਵਿੰਦਰ ਸਿੰਘ, ਫਾਰਮੇਸੀ ਅਫ਼ਸਰ ਨਰਿੰਦਰ ਸਿੰਘ, ਫਾਰਮੇਸੀ ਅਫ਼ਸਰ ਗਗਨਪ੍ਰੀਤ, ਹੈਲਥ ਇੰਸਪੈਕਟਰ ਗੁਰਿੰਦਰਜੀਤ ਸਿੰਘ, ਸਟਾਫ਼ ਨਰਸ ਰਮਨਦੀਪ ਕੌਰ, ਹੈਲਥ ਕਰਮਚਾਰੀ ਜਤਿੰਦਰ ਕੁਮਾਰ, ਹੈਲਥ ਕਰਮਚਾਰੀ ਸਤਵੀਰ ਸਿੰਘ, ਹੈਲਥ ਕਰਮਚਾਰੀ ਸਰਤਾਜ ਸਿੰਘ, ਹੈਲਥ ਕਰਮਚਾਰੀ ਮਨਜਿੰਦਰ ਸਿੰਘ, ਲੈਬ ਟੈਕਨੀਸ਼ੀਅਨ ਅਮਨਦੀਪ, ਲੈਬ ਟੈਕਨੀਸ਼ੀਅਨ ਤਨੂ, ਮਲਟੀਪਰਪਜ਼ ਹੈਲਥ ਵਰਕਰ (ਫੀਮੇਲ), ਸਮੇਤ ਵੱਡੀ ਗਿਣਤੀ ‘ਚ ਮੁਲਾਜ਼ਮ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਭਰਾਵਾਂ ਦੇ ਗੁੱਟਾਂ ’ਤੇ ਭੈਣਾਂ ਨੇ ਬੰਨ੍ਹੀਆਂ ਰੱਖੜੀਆਂ ਅਗਲੀ ਖ਼ਬਰ ਮੁਲਾਜ਼ਮਾਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਦੌਰਾਨ ਸੰਜੀਵ ਤਲਵਾੜ, ਸੋਹਣ ਸਿੰਘ ਠੰ...
Ad Position 24