30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਸਿਰ ਵਧਦਾ ਕਰਜ਼ਾ ਗੰਭੀਰ ਚਿੰਤਾ ਦਾ ਵਿਸ਼ਾ - ਡਾ. ਕੁਲਵੰਤ ਸਿੰਘ

ਚੱਬੇਵਾਲ, 29 ਅਗਸਤ (ਰਾਜੀਵ ਭਾਰਦਵਾਜ)-ਪੰਜਾਬ ਸਿਰ ਲਗਾਤਾਰ ਵੱਧ ਰਹੇ ਕਰਜ਼ੇ ਅਤੇ ਉਸ ਤੇ ਦਿੱਤੇ ਜਾ ਰਹੇ ਭਾਰੀ ਵਿਆਜ ਨੂੰ ਲੈ ਕੇ ‘ਆਵਾਜ਼-ਏ-ਪੰਜਾਬ’ ਦੇ ਪ੍ਰਧਾਨ ਕੁਲਵੰਤ ਸਿੰਘ ਚੱਬੇਵਾਲ ਨੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਉਪਲਬਧ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਿਰ ਇਸ ਸਮੇਂ ਲਗਪਗ 4.

Ad Position 21
No active advertisement
ਅਜੀਤ ਡੈਸਕ 30-08-2026
ਚੱਬੇਵਾਲ, 29 ਅਗਸਤ (ਰਾਜੀਵ ਭਾਰਦਵਾਜ)-ਪੰਜਾਬ ਸਿਰ ਲਗਾਤਾਰ ਵੱਧ ਰਹੇ ਕਰਜ਼ੇ ਅਤੇ ਉਸ ਤੇ ਦਿੱਤੇ ਜਾ ਰਹੇ ਭਾਰੀ ਵਿਆਜ ਨੂੰ ਲੈ ਕੇ ‘ਆਵਾਜ਼-ਏ-ਪੰਜਾਬ’ ਦੇ ਪ੍ਰਧਾਨ ਕੁਲਵੰਤ ਸਿੰਘ ਚੱਬੇਵਾਲ ਨੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਉਪਲਬਧ ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਿਰ ਇਸ ਸਮੇਂ ਲਗਪਗ 4.13 ਲੱਖ ਕਰੋੜ ਤੋਂ ਵੱਧ ਕਰਜ਼ਾ ਹੈ। ਅਨੁਮਾਨ ਹੈ ਕਿ ਵਿੱਤੀ ਸਾਲ 2026-27 ਦੇ ਅੰਤ ਤੱਕ ਇਹ ਕਰਜ਼ਾ ਵੱਧ ਕੇ ਲਗਪਗ 4.47 ਲੱਖ ਕਰੋੜ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰਜ਼ੇ ਨਾਲੋਂ ਵੀ ਵੱਡੀ ਚਿੰਤਾ ਉਸ ‘ਤੇ ਦਿੱਤਾ ਜਾਣ ਵਾਲਾ ਵਿਆਜ ਹੈ। ਉਪਲਬਧ ਅੰਕੜਿਆਂ ਮੁਤਾਬਿਕ ਪੰਜਾਬ ਨੂੰ ਸਾਲਾਨਾ ਲਗਪਗ 28,755 ਕਰੋੜ ਸਿਰਫ਼ ਵਿਆਜ ਵਜੋਂ ਅਦਾ ਕਰਨੇ ਪੈ ਰਹੇ ਹਨ। ਇਹ ਔਸਤਨ ਕਰੀਬ 2,396 ਕਰੋੜ ਪ੍ਰਤੀ ਮਹੀਨਾ ਜਾਂ ਲਗਪਗ 79 ਕਰੋੜ ਪ੍ਰਤੀ ਦਿਨ ਬਣਦਾ ਹੈ। ਚੱਬੇਵਾਲ ਨੇ ਕਿਹਾ ਕਿ ਇਹ ਰਕਮ ਪੰਜਾਬ ਦੇ ਲੋਕਾਂ ਲਈ ਵੱਡਾ ਸਵਾਲ ਖੜ੍ਹਾ ਕਰਦੀ ਹੈ। ਜੇਕਰ ਹਰ ਰੋਜ਼ ਕਰੀਬ 79 ਕਰੋੜ ਰੁਪਏ ਪੁਰਾਣੇ ਕਰਜ਼ੇ ਦੇ ਵਿਆਜ ਵਿਚ ਜਾ ਰਹੇ ਹਨ ਤਾਂ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਪੈਸਾ ਇਕੱਠਾ ਕਰਨਾ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ‘ਆਵਾਜ਼-ਏ-ਪੰਜਾਬ’ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਹਿੱਤਾਂ ਲਈ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ। 29 ਐਚ ਐਸ ਪੀ 07 ਡਾ: ਕੁਲਵੰਤ ਸਿੰਘ ਚੱਬੇਵਾਲ
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮੋਰਚੇ ਦੀਆਂ ਤਿਆਰੀਆਂ ਜ਼ੋਰਾ ’ਤੇ, ਹਜ਼ਾਰਾਂ ਕਿਸਾਨ ਟਰਾਲੀਆਂ ਤੇ ਹੋਰ ਵਾਹਨਾ ਦੇ ਕਾਫ਼ਲੇ ਸਮੇਤ ਕਰਨਗੇ ਕੂਚ -... ਅਗਲੀ ਖ਼ਬਰ ਪੰਜਾਬ ਸਿਰ ਵਧਦਾ ਕਰਜ਼ਾ ਗੰਭੀਰ ਚਿੰਤਾ ਦਾ ਵਿਸ਼ਾ - ਡਾ. ਕੁਲਵੰਤ ਸਿੰਘ
Ad Position 24