ਵਿਧਾਇਕ ਘੁੰਮਣ ਵਲੋਂ 10 ਰੋਜ਼ਾ ਚਲਾਈ ਜਾਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼
ਦਸੂਹਾ, 29 ਅਗਸਤ (ਭੁੱਲਰ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 10 ਦਿਨਾਂ ਚਲਾਈ ਜਾਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਰੋਡ ਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਮੁਹਿੰਮ ਦਾ ਆਗਾਜ਼ ਕੀਤਾ। ‘ਕਲੀਨ ਪੰਜਾਬ, ਪਰਾਊਡ ਪੰਜਾਬ’ ਬੈਨਰ ਹੇਠ ਸ਼ੁਰੂ ਹੋਈ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਕਰਦਿਆਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਨਗਰ ਨਿਗਮ ਨਾਲ ਸਹਿਯੋਗ ਕਰਕੇ ਸ਼ਹਿਰ ਨੂੰ ਹੋਰ ਸਾਫ-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ।
ਦਸੂਹਾ, 29 ਅਗਸਤ (ਭੁੱਲਰ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 10 ਦਿਨਾਂ ਚਲਾਈ ਜਾਣ ਵਾਲੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਰੋਡ ਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਕੌਂਸਲਰਾਂ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦੀ ਮੌਜੂਦਗੀ ਵਿਚ ਇਸ ਮੁਹਿੰਮ ਦਾ ਆਗਾਜ਼ ਕੀਤਾ। ‘ਕਲੀਨ ਪੰਜਾਬ, ਪਰਾਊਡ ਪੰਜਾਬ’ ਬੈਨਰ ਹੇਠ ਸ਼ੁਰੂ ਹੋਈ ਇਸ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਕਰਦਿਆਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਨਗਰ ਨਿਗਮ ਨਾਲ ਸਹਿਯੋਗ ਕਰਕੇ ਸ਼ਹਿਰ ਨੂੰ ਹੋਰ ਸਾਫ-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਵਿਚ ਆਪਣਾ ਯੋਗਦਾਨ ਪਾਈਏ। ਇਸ ਸਮੇਂ ਈ. ਓ. ਕਮਲਜਿੰਦਰ ਸਿੰਘ, ਪ੍ਰਧਾਨ ਅਮਰਪ੍ਰੀਤ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਇੰਦੂ, ਸੰਤੋਖ ਤੋਖੀ, ਪਵਨ ਕੁਮਾਰ ਭੋਲੂ, ਹਰਵਿੰਦਰ ਸਿੰਘ ਕਾਹਲੋਂ, ਚੰਦਰ ਸ਼ੇਖਰ ਸ਼ਰਮਾ, ਕਮਲਦੀਪ ਵਿਰਦੀ, ਬਿੱਲੂ ਪ੍ਰਧਾਨ, ਜੋਗਿੰਦਰਪਾਲ ਨਿੱਕੂ, ਪ੍ਰਧਾਨ ਸਿਕੰਦਰ, ਪ੍ਰਧਾਨ ਦੀਪਕ, ਪਰਮਜੀਤ ਸਿੰਘ ਪੰਮਾ ਹਾਜ਼ਰ ਸਨ।