ਗੜ੍ਹਸ਼ੰਕਰ ਨਗਰ ਕੌਂਸਲ ਨੇ ਸਵੱਛ ਭਾਰਤ ਅਭਿਆਨ ਚਲਾਇਆ
ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਵਲੋਂ ਮੁੱਖ ਸਕੱਤਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਨਗਰ ਕੌਂਸਲ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿਚ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)-ਨਗਰ ਕੌਂਸਲ ਗੜ੍ਹਸ਼ੰਕਰ ਵਲੋਂ ਮੁੱਖ ਸਕੱਤਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ‘ਕਲੀਨ ਪੰਜਾਬ, ਪ੍ਰਾਊਡ ਪੰਜਾਬ’ ਮੁਹਿੰਮ ਤਹਿਤ ਕਾਰਜ ਸਾਧਕ ਅਫ਼ਸਰ ਮਦਨ ਸਿੰਘ ਨਗਰ ਕੌਂਸਲ ਗੜ੍ਹਸ਼ੰਕਰ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਵਿਚ ਨਗਰ ਕੌਂਸਲ ਦੇ ਪ੍ਰਧਾਨ ਸੋਮ ਨਾਥ ਬੰਗੜ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਕੌਂਸਲਰ ਪਿ੍ਰੰਸ, ਕੌਂਸਲਰ ਨੀਰਜ ਖੰਨਾ, ਪਵਨ ਲਾਲ ਸੈਨੀਟੇਸ਼ਨ ਸੁਪਰਵਾਈਜ਼ਰ, ਵਿਵੇਕ ਖੰਨਾ, ਜੀਵਨ ਖੰਨਾ, ਐੱਸ.ਬੀ.ਐੱਮ. ਟੀਮ ਵਿਚ ਸੀ.ਐੱਫ. ਰਾਖੀ ਰਾਣਾ, ਮੋਟੀਵੇਟਰਜ਼ ਸਿਮਰਨ, ਜਸਵਿੰਦਰ ਕੌਰ ਤੇ ਹੋਰ ਕਰਮਚਾਰੀਆਂ ਤੇ ਸੰਸਥਾਵਾਂ ਨੇ ਹਿੱਸਾ ਲਿਆ। ਇਸ ਦੌਰਾਨ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਸਿਵਲ ਹਸਪਤਾਲ ਤੋਂ ਖਾਲਸਾ ਕਾਲਜ ਤੱਕ ਕੀਤੀ ਗਈ। ਰਾਖੀ ਰਾਣਾ ਨੇ ਦੱਸਿਆ ਕਿ ਇਹ ਸਫ਼ਾਈ ਮੁਹਿੰਮ 8 ਸਤੰਬਰ ਤੱਕ ਚੱਲੇਗੀ ਜਿਸ ਵਿਚ ਸ਼ਹਿਰ ਦੀ ਵਿਆਪਕ ਪੱਧਰ ’ਤੇ ਸਫ਼ਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਹਿੰਮ ਦਾ ਉਦੇਸ਼ ਸਫ਼ਾਈ ਨੂੰ ਉਤਸ਼ਾਹਿਤ ਕਰਨਾ, ਠੋਸ ਕੂੜਾ ਪ੍ਰਬੰਧਨ ਨੂੰ ਬਿਹਤਰ ਬਣਾਉਣ, ਕੂੜੇ ਦੀ ਸਰੋਤ ਪੱਧਰ ’ਤੇ ਛਾਂਟੀ ਕਰਨਾ ਅਤੇ ਲੋਕਾਂ ਨੂੰ ਸਾਫ਼ ਸੁਥਰੇ ਅਤੇ ਸਿਹਤਮੰਦ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ।