29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵਲੋਂ ਹੁਸ਼ਿਆਰਪੁਰ ’ਚ ਅਰਥੀ ਫੂਕ ਮੁਜ਼ਾਹਰਾ ਭੁਪਿੰਦਰ ਕੁਮਾਰ ਰੋਟਰੀ ਕਲੱਬ ਡਿਸਟ੍ਰਿਕ 3070 ਦੇ ਡਿਸਟ੍ਰਿਕ ਚੇਅਰ ਡਿਜਾਸਟਰ ਮੈਨੇਜਮੈਂਟ ਨਿਯੁਕਤ

ਹੁਸ਼ਿਆਰਪੁਰ, 29 ਅਗਸਤ (ਹਰਪ੍ਰੀਤ ਕੌਰ)-ਮੁੱਖ ਮੰਤਰੀ ਵੱਲੋਂ ਮੀਟਿੰਗ ਬੁਲਾ ਕੇ ਮੁਕਰਨ ਅਤੇ ਧਮਕੀ ਭਰਿਆ ਪੱਤਰ ਜਾਰੀ ਕਰਨ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਘੰਟਾ ਘਰ ਚੌਂਕ ਦੇ ਨਜ਼ਦੀਕ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪੰਜਾਬ ਸਰਵਿਸ ਫੈਡਰੇਸ਼ਨ ਦੇ ਇੰਦਰਜੀਤ ਵਿਰਦੀ, ਅਧਿਆਪਕ ਆਗੂ ਸੁਰਜੀਤ ਰਾਜਾ, ਜਤਿੰਦਰ ਸੋਨੀ, ਅਮਰਜੀਤ ਅਤੇ ਪੈਨਸ਼ਨਰ ਆਗੂ ਮਨਜੀਤ ਸੈਣੀ, ਪੂਰਨ ਸਿੰਘ ਅਤੇ ਬਲਵਿੰਦਰ ਜੀਤ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ ਜਿਸ ਨੂੰ ਪੰਜਾਬ ਦੇ ਮੁਲਾਜ਼ਮ ਕਿਸੇ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ।

Ad Position 21
No active advertisement
ਅਜੀਤ ਡੈਸਕ 30-08-2026
ਹੁਸ਼ਿਆਰਪੁਰ, 29 ਅਗਸਤ (ਹਰਪ੍ਰੀਤ ਕੌਰ)-ਮੁੱਖ ਮੰਤਰੀ ਵੱਲੋਂ ਮੀਟਿੰਗ ਬੁਲਾ ਕੇ ਮੁਕਰਨ ਅਤੇ ਧਮਕੀ ਭਰਿਆ ਪੱਤਰ ਜਾਰੀ ਕਰਨ ਦੇ ਖਿਲਾਫ਼ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਘੰਟਾ ਘਰ ਚੌਂਕ ਦੇ ਨਜ਼ਦੀਕ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬੋਲਦਿਆਂ ਪੰਜਾਬ ਸਰਵਿਸ ਫੈਡਰੇਸ਼ਨ ਦੇ ਇੰਦਰਜੀਤ ਵਿਰਦੀ, ਅਧਿਆਪਕ ਆਗੂ ਸੁਰਜੀਤ ਰਾਜਾ, ਜਤਿੰਦਰ ਸੋਨੀ, ਅਮਰਜੀਤ ਅਤੇ ਪੈਨਸ਼ਨਰ ਆਗੂ ਮਨਜੀਤ ਸੈਣੀ, ਪੂਰਨ ਸਿੰਘ ਅਤੇ ਬਲਵਿੰਦਰ ਜੀਤ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਟਕਰਾਅ ਦਾ ਰਸਤਾ ਅਪਣਾ ਰਹੀ ਹੈ ਜਿਸ ਨੂੰ ਪੰਜਾਬ ਦੇ ਮੁਲਾਜ਼ਮ ਕਿਸੇ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂ ਮਨਜੀਤ ਸਿੰਘ ਬਾਜਵਾ, ਰਾਕੇਸ਼ ਕੁਮਾਰ, ਅਧਿਆਪਕ ਆਗੂ ਜਰਨੈਲ ਸੀਕਰੀ, ਕੁਲਦੀਪ ਸਿੰਘ ਅਤੇ ਅਮਨਦੀਪ ਕੌਰ ਸੈਣੀ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈ ਕੇ ਰੋਸ ਦਾ ਪ੍ਰਗਟਾਵਾ ਕੀਤਾ ਸੀ ਜਿਸ ਤੋਂ ਬੁਖਲਾਹਟ ਵਿੱਚ ਆ ਕੇ ਮੁੱਖ ਮੰਤਰੀ ਨੇ ਕਿਹਾ ਕਿ ਹੜਤਾਲ ਅਤੇ ਗੱਲਬਾਤ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਨਾਲ ਹੀ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ-ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਪੈਨਸ਼ਨਰ ਤੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਇਨ੍ਹਾਂ ਧਮਕੀਆਂ ਦੀ ਪ੍ਰਵਾਹ ਕੀਤੇ ਬਗੈਰ ਮੰਗਾਂ ਮੰਨਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਬਲਵਿੰਦਰਜੀਤ, ਨਵੀਨ ਕੁਮਾਰ, ਰਾਕੇਸ਼ ਕੁਮਾਰ, ਕੁਲਦੀਪ ਸਿੰਘ, ਮਨਦੀਪ ਕੌਰ, ਕਮਲਜੀਤ ਕੌਰ, ਹਰਪ੍ਰੀਤ ਕੌਰ, ਰਕਸ਼ਾ ਕੁਮਾਰੀ, ਹਿਨਾ ਕੁਮਾਰੀ, ਪ੍ਰਮੋਦ ਸੰਗਰ, ਅਮਨਦੀਪ ਸੈਣੀ, ਤਜਿੰਦਰ ਕੌਰ, ਅਨੁਪਮ ਬੱਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਖੁਆਸਪੁਰ ਹੀਰਾਂ ਵਿਖੇ ਮਨਾਇਆ ਗਿਆ ਨੈਸ਼ਨਲ ਸਪੋਰਟਸ ਡੇਅ ਸਟੇਟ ਐਵਾਰਡੀ ਸਾਈਕਲਿਸਟ ਬਲਰਾਜ ਚੌਹਾਨ ਮੁੱਖ... ਅਗਲੀ ਖ਼ਬਰ ਗੜ੍ਹਸ਼ੰਕਰ ਨਗਰ ਕੌਂਸਲ ਨੇ ਸਵੱਛ ਭਾਰਤ ਅਭਿਆਨ ਚਲਾਇਆ
Ad Position 24