29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲਿਆਂ ਦੀਆਂ ਜੇਤੂ ਵਿਦਿਆਰਥਣਾਂ ਨਾਲ ਪ੍ਰਿੰ. ਪੂਜਾ ਪਟਿਆਲ ਤੇ ਹੋਰ। ਜ਼ਿਲ੍ਹਾ ਤਾਇਕਵਾਂਡੋ ਮੁਕਾਬਲੇ ’ਚ ਵਿਕਟੋਰੀਆ ਸਕੂਲ ਦਾ ਵਧੀਆ ਪ੍ਰਦਰਸ਼ਨ, ਪੰਜ ਚਾਂਦੀ ਦੇ ਤਗਮੇ ਜਿੱਤੇ

ਅੱਡਾ ਸਰਾਂ, 29 ਅਗਸਤ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਅੰਡਰ-17 ਵਰਗ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੈਂਸੀ, ਤਨਵੀਰ, ਸਨਵੀਰ ਅਤੇ ਦਿਲਰਾਜ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਹਾਸਲ ਕੀਤੇ।

Ad Position 21
No active advertisement
ਅਜੀਤ ਡੈਸਕ 30-08-2026
ਅੱਡਾ ਸਰਾਂ, 29 ਅਗਸਤ (ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਪ੍ਰਤੀਯੋਗਤਾ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜ ਚਾਂਦੀ ਦੇ ਤਗਮੇ ਆਪਣੇ ਨਾਮ ਕੀਤੇ। ਅੰਡਰ-17 ਵਰਗ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੈਂਸੀ, ਤਨਵੀਰ, ਸਨਵੀਰ ਅਤੇ ਦਿਲਰਾਜ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਹਰਸਿਮਰਤ ਨੇ ਚਾਂਦੀ ਦਾ ਤਗਮਾ ਜਿੱਤਿਆ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਕੈਂਪਸ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਹ ਸਫਲਤਾ ਉਨ੍ਹਾਂ ਦੇ ਨਿਰੰਤਰ ਅਭਿਆਸ, ਅਨੁਸ਼ਾਸਨ, ਸਖ਼ਤ ਮਿਹਨਤ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਅਤੇ ਪ੍ਰਿੰ. ਪੂਜਾ ਪਟਿਆਲ ਨੇ ਸਾਰੇ ਤਗਮਾ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਡੀ.ਪੀ. ਰੋਹਨ ਨੇ ਵੀ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਵੀ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਜ਼ਿਲ੍ਹਾ ਪੱਧਰੀ ਤਾਇਕਵਾਂਡੋ ਮੁਕਾਬਲੇ ਵਿਚ ਹਾਸਲ ਕੀਤੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਧਰਨੇ ’ਚ ਕਿਰਤੀ ਕਿਸਾਨ ਯੂਨੀਅਨ ਕਰੇਗੀ ਭਰਵੀਂ ਸ਼ਮੂਲੀਅਤ-ਭਿੰਡਰ ਅਗਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀ ਕਲਾ ਲਈ ਅਰਦਾਸ ਸਮਾਗਮ
Ad Position 24