‘ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਘਰ-ਘਰ ਪਹੁੰਚਾਉਣ ਵਾਲੀਆਂ ਸਖ਼ੀਆਂ ਦਾ ਵਿਧਾਇਕ ਜਿੰਪਾ ਵਲੋਂ ਸਨਮਾਨ
ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ)-ਰੱਖੜੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖ਼ੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਤਿਕਾਰ ਸਖ਼ੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ।
ਹੁਸ਼ਿਆਰਪੁਰ, 29 ਅਗਸਤ (ਬਲਜਿੰਦਰਪਾਲ ਸਿੰਘ)-ਰੱਖੜੀ ਦੇ ਪਵਿੱਤਰ ਮੌਕੇ ’ਤੇ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸਤਿਕਾਰ ਸਖ਼ੀਆਂ ਨੂੰ ਰਾਸ਼ੀ ਜਾਰੀ ਕੀਤੇ ਜਾਣ ਦੇ ਮੱਦੇਨਜ਼ਰ ਸਿਟੀ ਸੈਂਟਰ, ਹੁਸ਼ਿਆਰਪੁਰ ਵਿਖੇ ‘ਸਖੀਆਂ ਦਾ ਮਾਣ-ਸਨਮਾਨ’ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸਤਿਕਾਰ ਸਖ਼ੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਨਮਾਨ ਅਤੇ ਆਤਮ-ਨਿਰਭਰਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਰੱਖੜੀ ਦੇ ਮੌਕੇ ’ਤੇ ਇਸ ਯੋਜਨਾ ਤਹਿਤ ਸਤਿਕਾਰ ਸਖ਼ੀਆਂ ਨੂੰ ਰਾਸ਼ੀ ਜਾਰੀ ਕੀਤੀ ਗਈ, ਜਿਸ ਨਾਲ ਪੰਜਾਬ ਦੀਆਂ 75 ਲੱਖ ਤੋਂ ਵੱਧ ਮਹਿਲਾਵਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸਤਿਕਾਰ ਸਖ਼ੀਆਂ ਨੇ ਇਸ ਯੋਜਨਾ ਨੂੰ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਸਾਰੀਆਂ ਸਤਿਕਾਰ ਸਖ਼ੀਆਂ ਨੂੰ ਰੱਖੜੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਨਮਾਨ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਵਿਧਾਇਕ ਜਿੰਪਾ ਨੇ ਸਾਰੀਆਂ ਸਤਿਕਾਰ ਸਖ਼ੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਚੇਅਰਮੈਨ ਸਹਿਕਾਰੀ ਬੈਂਕ ਵਿਕਰਮ ਸ਼ਰਮਾ ਤੋਂ ਇਲਾਵਾ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।