31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕਿਸਾਨ ਮਜ਼ਦੂਰ ਹਿਤਕਾਰੀ ਸਭਾ ਦੇ ਮੈਂਬਰਾਂ ਨੇ ਆਮ ਆਦਮੀ ਪਾਰਟੀ ਮੁਕੇਰੀਆਂ ਦੇ ਹਲਕਾ ਇੰਚਾਰਜ ਨੂੰ ਕਾਲੀਆ ਝੰਡੀਆਂ ਦਿਖਾਈਆਂ

ਭੰਗਾਲਾ, 30 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਵਲੋਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਦਾ ਪਿੰਡ ਪੁਰਾਣਾ ਭੰਗਾਲਾ ਵਿਖੇ ਲੋਕ ਮਿਲਣੀ ਦੌਰਾਨ ਕਾਲੀਆ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਸਰਦਾਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਸੂਬਾ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ, ਜ਼ੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ, ਸੁਖਵਿੰਦਰ ਸਿੰਘ ਜੇ.

Ad Position 21
No active advertisement
ਗੱਲਬਾਤ ਦੌਰਾਨ ਉਂਕਾਰ ਸਿੰਘ ਪੁਰਾਣਾ ਭੰਗਾਲਾ ਅਤੇ ਹੋਰ। ਤਸਵੀਰ : ਬਲਵਿੰਦਰਜੀਤ ਸਿੰਘ ਸੈਣੀ 31-08-2026
ਭੰਗਾਲਾ, 30 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਵਲੋਂ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਦਾ ਪਿੰਡ ਪੁਰਾਣਾ ਭੰਗਾਲਾ ਵਿਖੇ ਲੋਕ ਮਿਲਣੀ ਦੌਰਾਨ ਕਾਲੀਆ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਜਨਰਲ ਸਕੱਤਰ ਸਰਦਾਰ ਉਂਕਾਰ ਸਿੰਘ ਪੁਰਾਣਾ ਭੰਗਾਲਾ, ਸੂਬਾ ਸਲਾਹਕਾਰ ਜਥੇਦਾਰ ਬਾਬਾ ਗੁਰਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ, ਜ਼ੋਨ ਪ੍ਰਧਾਨ ਨਰਿੰਦਰ ਸਿੰਘ ਨਾਹਰਪੁਰ, ਸੁਖਵਿੰਦਰ ਸਿੰਘ ਜੇ.ਈ. ਨੇ ਦੱਸਿਆ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਸ਼ੰਭੂ ਖਨੋਰੀ ਬਾਡਰ ’ਤੇ ਜ਼ਬਰਦਸਤੀ ਕਿਸਾਨਾਂ ਦਾ ਮੋਰਚਾ ਚੁਕਵਾਇਆ ਅਤੇ ਕਿਸਾਨਾਂ ਦਾ ਤਿੰਨ ਕਰੋੜ ਸਤੱਤਰ ਲੱਖ ਦਾ ਸਾਮਾਨ ਚੋਰੀ ਕਰ ਲਿਆ ਗਿਆ ਅਤੇ ਕਿਸਾਨ ਅੰਦੋਲਨਾਂ ਦੌਰਾਨ ਸ਼ਹੀਦ ਅਤੇ ਜ਼ਖਮੀ ਹੋਏ ਕੁੱਲ ਕਿਸਾਨਾਂ ਦੇ ਵਾਰਸਾਂ ਨੂੰ ਨਾ ਤਾਂ ਮੁਆਵਜ਼ਾ ਦਿੱਤਾ ਗਿਆ ਅਤੇ ਨਾ ਹੀ ਨੌਕਰੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਲੈਂਡ ਪੁਲਿੰਗ ਪਾਲਸੀ ਨੂੰ ਦੁਬਾਰਾ ਚੋਰ ਮੋਹਰੀ ਰਾਹੀ ਲਾਗੂ ਕੀਤਾ ਜਾ ਰਿਹਾ ਅਤੇ ਨਜਾਇਜ਼ ਮਾਈਨਿੰਗ ਪਹਿਲਾਂ ਦਾ ਤਰ੍ਹਾਂ ਹੀ ਚੱਲ ਰਹੀ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਦਬਾਅ ਹੇਠ ਚਿੱਪ ਵਾਲੇ ਮੀਟਰ ਧੱਕੇ ਨਾਲ ਲੋਕਾਂ ਦੇ ਘਰਾਂ ਵਿਚ ਲਗਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 2022 ਵਿਚ ਕਿਸਾਨਾਂ ਨਾਲ ਚੋਣਾ ਦੌਰਾਨ ਵਾਅਦਾ ਕੀਤਾ ਸੀ ਕਿ ਪੰਜ ਫਸਲਾ ਬਾਸਮਤੀ, ਮੱਕੀ, ਮੂੰਗੀ ਸਰ੍ਹੋਂ, ਆਲੂ ਦੀ ਫ਼ਸਲ ਤੇ ਸਵਾਮੀਨਾਥ ਕਮਿਸ਼ਨ ਦੇ ਫ਼ਾਰਮੂਲੇ ਮੁਤਾਬਿਕ ਫ਼ਸਲਾਂ ਦਾ ਗਾਰੰਟੀ ਕਾਨੂੰਨ ਬਣਾਏ। ਆਗੂਆਂ ਨੇ ਸਖ਼ਤ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਸਾਡੇ ਇਨ੍ਹਾਂ ਸਾਰੇ ਮਸਲਿਆਂ ਦਾ ਜਲਦੀ ਤੋਂ ਜਲਦੀ ਹੱਲ ਨਾ ਕੀਤਾ ਤਾਂ ਆਉਣ ਵਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜੁਆਇੰਟ ਸਕੱਤਰ ਰਣਦੀਪ ਸਿੰਘ ਧਨੋਆ, ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਮੰਜਪੁਰ, ਮਾਸਟਰ ਰਵਿੰਦਰ ਸਿੰਘ ਜ਼ੋਨ ਪ੍ਰਧਾਨ, ਰਜਿੰਦਰ ਸਿੰਘ ਜੇ.ਪੀ. ਪੰਡੋਰੀ ਜ਼ੋਨ ਪ੍ਰਧਾਨ, ਨਰਿੰਦਰ ਸਿੰਘ ਨਾਹਰਪੁਰ ਜ਼ੋਨ ਪ੍ਰਧਾਨ, ਜਸਪਾਲ ਸਿੰਘ ਕੁੱਲੀਆਂ, ਰੌਸ਼ਨ ਲਾਲ ਭੰਗਾਲਾ, ਨਿਰਪਾਲ ਸਿੰਘ ਅਰਥੇਵਾਲ, ਸਾਹਿਲਪ੍ਰੀਤ ਸਿੰਘ ਟਾਂਡਾ, ਹਰਨੇਕ ਸਿੰਘ ਭੂੰਗਾ, ਸਰਵਨ ਸਿੰਘ ਕੋਟਲੀ ਖ਼ਾਸ, ਪਰਵਿੰਦਰ ਸਿੰਘ, ਮੱਖਣ ਸਿੰਘ ਨਾਹਰਪੁਰ, ਸੋਨੀ ਕੁਮਾਰ ਮੁਕੇਰੀਆਂ, ਸੁਖਵਿੰਦਰ ਸਿੰਘ ਜੇ.ਈ. ਦਸੂਹਾ, ਸੁਸ਼ੀਲ ਕੁਮਾਰ, ਦੇਸ ਰਾਜ, ਸਰਦਾਰਾ ਸਿੰਘ ਨਾਹਰਪੁਰ, ਰਾਜਵੀਰ ਸਿੰਘ ਮੋਹਰੀ ਚੱਕ, ਹਰਜਿੰਦਰ ਸਿੰਘ ਮੰਜਪੁਰ, ਦਿਸਾ ਕੋਟਲੀ ਖ਼ਾਸ, ਰਾਜ ਸਿੰਘ, ਜਰਨੈਲ ਸਿੰਘ, ਸਤਪਾਲ ਸਿੰਘ ਮੋਹਰੀ ਚੱਕ, ਰਜਿੰਦਰ ਸਿੰਘ ਪੰਡੋਰੀ ਬਘੇਲ ਸਿੰਘ, ਪਵਨ ਕੁਮਾਰ, ਲਖਵਿੰਦਰ ਸਿੰਘ ਪੁਰਾਣਾ ਭੰਗਾਲਾ, ਰਮੇਸ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੁਰਾਣਾ ਭੰਗਾਲਾ ਵਿਖੇ ਸਰਬਜੋਤ ਸਿੰਘ ਸਾਬੀ ਨੇ ਲੋਕ ਮਿਲਣੀ ਕੀਤੀ ਅਗਲੀ ਖ਼ਬਰ ਸੁਸ਼ੀਲ ਕੁਮਾਰ ਪਿੰਕੀ ਦੀ ਅਗਵਾਈ ਹੇਠ ਕੰਡੀ ਇਲਾਕੇ ਨੂੰ ਬਚਾਉਣ ਲਈ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ
Ad Position 24