31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਟਨਾ ਸਾਹਿਬ ਵਿਖੇ ਪਹੁੰਚਦੀਆਂ ਸੰਗਤਾਂ ਲਈ ਸੰਤ ਭੂਰੀ ਵਾਲਿਆਂ ਵੱਲੋਂ ਸੇਵਾ ਦਾ ਅਟੁੱਟ ਪ੍ਰਵਾਹ ਜਾਰੀ- ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ

ਦਸੂਹਾ, 30 ਅਗਸਤ (ਭੁੱਲਰ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ-ਸੰਭਾਲ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸੇਵਾ, ਸਮਰਪਣ ਤੇ ਗੁਰੂ-ਘਰ ਪ੍ਰਤੀ ਸ਼ਰਧਾ ਦੀ ਵਿਲੱਖਣ ਮਿਸਾਲ ਹਨ। ਇਤਿਹਾਸਕ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਸੰਗਤਾਂ ਲਈ ਰਿਹਾਇਸ਼ ਅਤੇ ਗੁਰੂ ਕੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਜਾਂਦੇ ਹਨ।

Ad Position 21
No active advertisement
ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ। 31-08-2026
ਦਸੂਹਾ, 30 ਅਗਸਤ (ਭੁੱਲਰ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਲਈ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸੇਵਾ-ਸੰਭਾਲ ਲਈ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਅਤੇ ਬਾਬਾ ਗੁਰਵਿੰਦਰ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਸੇਵਾ, ਸਮਰਪਣ ਤੇ ਗੁਰੂ-ਘਰ ਪ੍ਰਤੀ ਸ਼ਰਧਾ ਦੀ ਵਿਲੱਖਣ ਮਿਸਾਲ ਹਨ। ਇਤਿਹਾਸਕ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਸੰਗਤਾਂ ਲਈ ਰਿਹਾਇਸ਼ ਅਤੇ ਗੁਰੂ ਕੇ ਲੰਗਰ ਦੇ ਸੁਚੱਜੇ ਪ੍ਰਬੰਧ ਕੀਤੇ ਜਾਂਦੇ ਹਨ। ਇਸ ਪਾਵਨ ਅਸਥਾਨ ਦਾ ਗੁਰੂ ਗੋਬਿੰਦ ਸਿੰਘ ਜੀ ਦੇ ਬਚਪਨ ਨਾਲ ਗਹਿਰਾ ਇਤਿਹਾਸਕ ਸਬੰਧ ਹੈ ਅਤੇ ਤਖ਼ਤ ਸ੍ਰੀ ਹਰਿਮੰਦਰ ਜੀ ਦੇ ਬਿਲਕੁਲ ਨੇੜੇ ਸਥਿਤ ਹੈ। ਇਨ੍ਹਾਂ ਸੇਵਾ ਕਾਰਜਾਂ ਲਈ ਪੰਜਾਬ ਅਤੇ ਹਰਿਆਣਾ ਸਮੇਤ ਵੱਖ-ਵੱਖ ਇਲਾਕਿਆਂ ਦੀਆਂ ਗੁਰੂ-ਨਾਮ ਲੇਵਾ ਸੰਗਤਾਂ ਵੱਲੋਂ ਵੱਡਾ ਸਹਿਯੋਗ ਦਿੱਤਾ ਜਾਂਦਾ ਹੈ। ਬਾਬਾ ਜੀ ਦੇ ਸੇਵਾਦਾਰਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪੂਰਾ ਮਹੀਨਾ ਲੰਗਰ ਲਈ ਲੋੜੀਂਦੀਆਂ ਰਸਦਾਂ ਇਕੱਤਰ ਕਰਕੇ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ ਅੰਮ੍ਰਿਤਸਰ ਵਿਖੇ ਪਹੁੰਚਾਈਆਂ ਜਾਂਦੀਆਂ ਹਨ। ਇੱਥੋਂ ਹਰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਆਟਾ, ਦਾਲਾਂ, ਵੇਸਨ ਖੰਡ, ਚਾਵਲ, ਖਾਣ ਵਾਲਾ ਤੇਲ, ਦੇਸੀ ਘਿਓ, ਸੁੱਕਾ ਦੁੱਧ, ਮਸਾਲੇ ਤੇ ਹੋਰ ਲੋੜੀਂਦਾ ਸਾਮਾਨ ਇੱਕ ਟਰੱਕ ਵਿਚ ਭਰ ਕੇ ਪਟਨਾ ਸਾਹਿਬ ਭੇਜਿਆ ਜਾਂਦਾ ਹੈ ਜੋ ਇਸ ਵਾਰ 1 ਸਤੰਬਰ, ਮੰਗਲਵਾਰ ਦੀ ਸਵੇਰ ਪਟਨਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ। ਬਾਬਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਹ ਗੁਰੂ ਕੇ ਲੰਗਰਾਂ ਲਈ ਕੇਵਲ ਰਸਦਾਂ ਦਾ ਹੀ ਇੱਕ ਟਰੱਕ ਨਹੀਂ ਬਲਕਿ ਸੰਗਤਾਂ ਦੀ ਗੁਰੂ ਘਰ ਪ੍ਰਤੀ ਸਤਿਕਾਰ ਸ਼ਰਧਾ ਸੇਵਾ ਭਾਵਨਾ ਨਾਲ ਭਰਪੂਰ ਹੁੰਦਾ ਹੈ ਜਿਸ ਵਿਚ ਕਿਸੇ ਇੱਕ ਵਿਅਕਤੀ ਦੀ ਨਹੀਂ ਬਲਕਿ ਅਨੇਕਾਂ ਗੁਰੂ-ਘਰ ਦੇ ਸ਼ਰਧਾਲੂਆਂ ਦੀ ਕਿਰਤ ਕਮਾਈ ਵਿਚੋਂ ਯਥਾ ਸ਼ਕਤ ਪਾਇਆ ਯੋਗਦਾਨ ਸ਼ਾਮਿਲ ਹੁੰਦਾ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪਵਿੱਤਰ ਕਾਰਜ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਗੁਰੂ ਕੇ ਲੰਗਰਾਂ ਲਈ ਲੋੜੀਂਦੀਆਂ ਰਸਦਾਂ ਦੀ ਸੇਵਾ ਕਰਕੇ ਸਤਿਗੁਰੂ ਜੀ ਦੀਆਂ ਖ਼ੁਸ਼ੀਆਂ ਦੇ ਪਾਤਰ ਬਣਨ।
Ad Position 22
No active advertisement
ਪਿਛਲੀ ਖ਼ਬਰ ਦਰੱਖਤਾਂ ਨੂੰ ਰੱਖੜੀ ਬੰਨ੍ਹ ਕੇ ਵਾਤਾਵਰਨ ਸੰਭਾਲ ਦਾ ਸੰਦੇਸ਼ ਦਿੰਦੀਆਂ ਹੋਈਆਂ ਸੇਂਟ ਸੋਲਜਰ ਸਕੂਲ ਦੀਆਂ ਵਿਦਿਆਰਥਣਾਂ। ਸੇ... ਅਗਲੀ ਖ਼ਬਰ ...ਜਦ ਸ਼ਰਾਬ ਤਸਕਰਾਂ ਦੀ ਥਾਂ ਹੋਰ ਘਰ ’ਚ ਵੜ ਗਏ ਪੁਲਿਸ ਤੇ ਆਬਕਾਰੀ ਮੁਲਾਜ਼ਮ
Ad Position 24